September 6, 2026, 7:44 am
----------- Advertisement -----------
HomeNewsLatest Newsਭਾਰਤੀ ਵਿਦਿਆਰਥੀ ਹੰਗੇਰੀਅਨ ਦੇ ਹੋਟਲ ਗ੍ਰੈਂਡ ਵਿਖੇ ਰੁਕੇ ਹੋਏ ਹਨ - ਹਰਦੀਪ...

ਭਾਰਤੀ ਵਿਦਿਆਰਥੀ ਹੰਗੇਰੀਅਨ ਦੇ ਹੋਟਲ ਗ੍ਰੈਂਡ ਵਿਖੇ ਰੁਕੇ ਹੋਏ ਹਨ – ਹਰਦੀਪ ਪੁਰੀ

Published on

----------- Advertisement -----------

ਆਪਰੇਸ਼ਨ ਗੰਗਾ ਤਹਿਤ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਪੀ ਐਮ ਮੋਦੀ ਦੁਆਰਾ ਚਾਰ ਮੰਤਰੀਆਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਜਿਨ੍ਹਾਂ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਨਾਮ ਵੀ ਸ਼ਾਮਿਲ ਹੈ। ਹਰਦੀਪ ਸਿੰਘ ਪੁਰੀ ਨੇ ਇੱਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ” ਇਹ ਸੰਤੁਸ਼ਟੀ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਵਿਦਿਆਰਥੀ ਹੋਟਲ ਗ੍ਰੈਂਡ ਹੰਗੇਰੀਅਨ ਵਿਖੇ ਰੁਕੇ ਹੋਏ ਹਨ। ਜਦੋਂ ਮੈਂ ਹੋਟਲ ਗ੍ਰੈਂਡ ਹੰਗੇਰੀਅਨ ਵਿਖੇ ਆਪਣੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵਿੱਚ ਖੁਸ਼ੀ ਸੀ, ਜੋ ਵਿਸ਼ੇਸ਼ ਜਹਾਜ਼ ਵਿੱਚ ਸਵਾਰ ਹੋਣ ਲਈ ਬੁਡਾਪੇਸਟ ਹਵਾਈ ਅੱਡੇ ਜਾ ਰਹੇ ਸਨ। IAF_MCC ਜਹਾਜ਼ ਰਾਹੀਂ ਇਹਨਾਂ ਦੀ ਘਰ ਵਾਪਸੀ ਹੋਵੇਗੀ। ਮੋਦੀ ਸਰਕਾਰ ਯੂਕਰੇਨ ਵਿੱਚੋ ਹਰ ਵਿਦਿਆਰਥੀ ਨੂੰ ਭਾਰਤ ਵਾਪਸ ਲਿਆਏਗੀ।”


ਦਸ ਦਈਏ ਕਿ ਹੁਣ ਸਿਰਫ਼ ਤਿੰਨ ਹਜ਼ਾਰ ਭਾਰਤੀ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ 3352 ਭਾਰਤ ਆ ਚੁਕੇ ਹਨ। ਬਾਕੀਆਂ ਨੂੰ ਲਿਆਂਦਾ ਜਾ ਰਿਹਾ ਹੈ। ਅਗਲੇ 24 ਘੰਟਿਆਂ ‘ਚ 15 ਉਡਾਣਾਂ ਇਹਨਾਂ ਨੂੰ ਵੱਖ-ਵੱਖ ਦੇਸ਼ਾਂ ਤੋਂ ਏਅਰਲਿਫਟ ਕਰਨਗੀਆਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ ਪੀ ਵਿੱਚ ਇਕ ਭਾਸ਼ਣ ਦੌਰਾਨ ਕਿਹਾ ਕਿ ਅਸੀਂ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਹਜ਼ਾਰਾਂ ਨਾਗਰਿਕਾਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ। ਇਸ ਮਿਸ਼ਨ ਨੂੰ ਹੁਲਾਰਾ ਦੇਣ ਲਈ ਭਾਰਤ ਨੇ ਆਪਣੇ 4 ਮੰਤਰੀ ਉੱਥੇ ਭੇਜੇ ਹਨ, ਭਾਰਤੀਆਂ ਦੀ ਸੁਰੱਖਿਅਤ ਯਾਤਰਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...