June 30, 2026, 10:52 pm
----------- Advertisement -----------
HomeNewsLatest News16GB RAM ਵਾਲਾ ਭਾਰਤ ਦਾ ਪਹਿਲਾ ਸਮਾਰਟਫੋਨ ਸਿਰਫ਼ 8799 ਰੁਪਏ 'ਚ ਲਾਂਚ,...

16GB RAM ਵਾਲਾ ਭਾਰਤ ਦਾ ਪਹਿਲਾ ਸਮਾਰਟਫੋਨ ਸਿਰਫ਼ 8799 ਰੁਪਏ ‘ਚ ਲਾਂਚ, ਜਾਣੋ ਹੋਰ ਕੀ ਹੈ ਖ਼ਾਸ

Published on

----------- Advertisement -----------

itel ਨੇ ਆਪਣਾ ਪ੍ਰੀਮੀਅਮ ਫਲੈਗਸ਼ਿਪ ਸਮਾਰਟਫੋਨ itel S23 ਬਾਜ਼ਾਰ ‘ਚ ਲਾਂਚ ਕਰ ਦਿੱਤਾ ਹੈ, ਜਿਸ ਨੂੰ ਭਾਰਤ ਦਾ ਪਹਿਲਾ ਸਭ ਤੋਂ ਸਸਤਾ 16GB ਰੈਮ ਵਾਲਾ ਫੋਨ ਕਿਹਾ ਜਾ ਰਿਹਾ ਹੈ। 9 ਹਜ਼ਾਰ ਰੁਪਏ ਦੇ ਬਜਟ ‘ਚ ਆਉਣ ਵਾਲੇ ਇਸ ਫੋਨ ਦੀ ਵਿਕਰੀ ਈ-ਕਾਮਰਸ ਸਾਈਟ ਅਮੇਜ਼ਨ ‘ਤੇ ਸ਼ੁਰੂ ਹੋਵੇਗੀ। ਇੱਥੇ ਅਸੀਂ ਤੁਹਾਨੂੰ itel S23 ਦੀਆਂ ਵਿਸ਼ੇਸ਼ਤਾਵਾਂ ਅਤੇ ਕੀਮਤ ਆਦਿ ਦੇ ਬਾਰੇ ਵਿੱਚ ਵਿਸਥਾਰ ਵਿੱਚ ਦੱਸ ਰਹੇ ਹਾਂ।

ਕੀਮਤ ਦੀ ਗੱਲ ਕਰੀਏ ਤਾਂ itel S23 ਦੀ ਸ਼ੁਰੂਆਤੀ ਕੀਮਤ 8,799 ਰੁਪਏ ਹੈ। ਇਹ ਫੋਨ ਸਟਾਰਰੀ ਬਲੈਕ ਅਤੇ ਮਿਸਟਰੀ ਵ੍ਹਾਈਟ ‘ਚ ਉਪਲੱਬਧ ਹੈ। ਉਪਲਬਧਤਾ ਦੀ ਗੱਲ ਕਰੀਏ ਤਾਂ ਇਹ ਫੋਨ 14 ਜੂਨ, 2023 ਤੋਂ ਈ-ਕਾਮਰਸ ਸਾਈਟ ਅਮੇਜ਼ਨ ‘ਤੇ ਵਿਕਰੀ ਲਈ ਉਪਲਬਧ ਹੋਵੇਗਾ।

ਫੀਚਰਸ ਅਤੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ itel S23 ‘ਚ 6.6-ਇੰਚ HD+ IPS ਡਿਸਪਲੇ ਹੈ, ਜਿਸ ਦੀ ਰਿਫਰੈਸ਼ ਰੇਟ 90Hz ਹੈ। ਇਸ ਫੋਨ ‘ਚ 5000mAh ਦੀ ਬੈਟਰੀ ਹੈ ਜੋ 10W ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਸਟੋਰੇਜ ਦੀ ਗੱਲ ਕਰੀਏ ਤਾਂ ਇਸ ਫੋਨ ‘ਚ ਕੁੱਲ 16GB ਰੈਮ ਹੈ, ਜਿਸ ‘ਚ 8GB ਆਉਂਦਾ ਹੈ ਅਤੇ ਮੈਮੋਰੀ ਫਿਊਜ਼ ਰਾਹੀਂ 8GB ਵਧਾਇਆ ਜਾਂਦਾ ਹੈ। ਇਸ ਫੋਨ ‘ਚ 128 GB ਇਨਬਿਲਟ ਸਟੋਰੇਜ ਹੈ, ਜਿਸ ਨੂੰ ਮਾਈਕ੍ਰੋਐੱਸਡੀ ਕਾਰਡ ਰਾਹੀਂ 1TB ਤੱਕ ਵਧਾਇਆ ਜਾ ਸਕਦਾ ਹੈ। ਆਪਰੇਟਿੰਗ ਸਿਸਟਮ ਦੀ ਗੱਲ ਕਰੀਏ ਤਾਂ ਇਹ ਫੋਨ ਐਂਡ੍ਰਾਇਡ 12 ‘ਤੇ ਕੰਮ ਕਰਦਾ ਹੈ।

ਕੈਮਰਾ ਸੈੱਟਅੱਪ ਦੀ ਗੱਲ ਕਰੀਏ ਤਾਂ itel S23 ‘ਚ 50 ਮੈਗਾਪਿਕਸਲ ਦਾ ਸੁਪਰ ਕਲੀਅਰ ਰਿਅਰ ਕੈਮਰਾ ਹੈ। ਇਸ ਦੇ ਨਾਲ ਹੀ ਸੈਲਫੀ ਅਤੇ ਵੀਡੀਓ ਕਾਲ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ ਫੋਨ ‘ਚ Octa Core Unisoc T60 (12nm) ਸੀਰੀਜ਼ ਦਾ ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਫੋਨ ‘ਚ ਸੁਰੱਖਿਆ ਲਈ ਫਿੰਗਰਪ੍ਰਿੰਟ ਸੈਂਸਰ ਅਤੇ ਫੇਸ ਅਨਲਾਕ ਸਪੋਰਟ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...