September 6, 2026, 2:04 am
----------- Advertisement -----------
HomeNewsLatest Newsਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Published on

----------- Advertisement -----------

ਚੰਡੀਗੜ੍ਹ, 21 ਜੂਨ : – ਭਾਰਤ ਸਮੇਤ ਪੂਰੀ ਦੁਨੀਆ ‘ਚ ਅੱਜ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਦੁਨੀਆ ਦੇ ਵੱਖ-ਵੱਖ ਦੇਸ਼ਾਂ ‘ਚ ਸੂਰਜ ਚੜ੍ਹਨ ਦੇ ਨਾਲ ਹੀ ਲੋਕ ਯੋਗਾ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਮਾਣਯੋਗ ਸੁਪਰੀਮ ਕੋਰਟ ਅਤੇ ਨਿਆਂ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਗਏ ਇਸ ਸਮਾਗਮ ਵਿੱਚ ਮਾਣਯੋਗ ਜੱਜ ਸਾਹਿਬਾਨ, ਐਡਵੋਕੇਟ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਉਤਸ਼ਾਹ ਨਾਲ ਵੱਖ-ਵੱਖ ਯੋਗ ਤੇ ਧਿਆਨ ਆਸਣ ਕੀਤੇ।
ਦੇਸ਼ ਦੇ 75 ਇਤਿਹਾਸਕ ਕੇਂਦਰਾਂ ‘ਤੇ ਇੱਕੋ ਸਮੇਂ ਯੋਗਾ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਨੇ 15,000 ਲੋਕਾਂ ਨਾਲ ਯੋਗਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਸ੍ਰੀ ਆਗਸਟੀਨ ਜਾਰਜ ਮਸੀਹ ਨੇ ਸਮਾਗਮ ‘ਚ ਸ਼ਮੂਲੀਅਤ ਕਰਨ ਵਾਲਿਆਂ ਨੂੰ ਯੋਗ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਵਿੱਚ ਸਹਾਈ ਹੋਣ ਦੇ ਨਾਲ-ਨਾਲ ਤਾਕਤ, ਲਚਕਤਾ ਅਤੇ ਰੋਗ-ਪ੍ਰਤੀਰੋਧਕ ਸਮਰੱਥਾ ਵਿੱਚ ਵਾਧਾ ਕਰਦਾ ਹੈ। ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿਉਂਕਿ ਮਹਾਂਮਾਰੀ ਕਾਰਨ ਲੋਕ ਸਰੀਰਕ ਅਤੇ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਹੀ ਨਹੀਂ ਹੈ, ਸਗੋਂ ਖ਼ੁਦ ਨਾਲ ਅਤੇ ਸੰਸਾਰ ਤੇ ਕੁਦਰਤ ਨਾਲ ਇਕਮਿਕਤਾ ਦੀ ਭਾਵਨਾ ਨੂੰ ਖੋਜਣਾ ਹੈ।
ਜ਼ਿਕਰਯੋਗ ਹੈ ਕਿ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਇਸ ਸਾਲ ‘ਮਨੁੱਖਤਾ ਲਈ ਯੋਗ’ ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ ਤਾਂ ਕਿ ਯੋਗ ਦੀ ਮਹੱਤਤਾ ਅਤੇ ਸਰੀਰ ਤੇ ਮਨ ਨੂੰ ਤੰਦਰੁਸਤ ਰੱਖਣ ਲਈ ਇਸ ਦੇ ਫ਼ਾਇਦਿਆਂ ਨੂੰ ਉਜਾਗਰ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...