ਆਈਪੀਐਲ 2022 ਦੀ ਮੈਗਾ ਨਿਲਾਮੀ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਮੈਗਾ ਨਿਲਾਮੀ ਤੋਂ ਬਾਅਦ ਸਨਰਾਈਜ਼ਰਜ਼ ਹੈਦਰਾਬਾਦ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਸਹਾਇਕ ਕੋਚ ਸਾਈਮਨ ਕੈਟਿਚ ਨੇ ਅਸਤੀਫਾ ਦੇ ਦਿੱਤਾ ਹੈ। ਨਿਊਜ਼ ਕਾਰਪੋਰੇਸ਼ਨ ਦੇ ਸੂਤਰਾਂ ਮੁਤਾਬਕ ਉਹ ਆਈਪੀਐਲ ਨਿਲਾਮੀ ਵਿੱਚ ਫਰੈਂਚਾਇਜ਼ੀ ਦੀਆਂ ਨੀਤੀਆਂ ਤੋਂ ਖੁਸ਼ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੇ ਅਹੁਦਾ ਛੱਡਣ ਦਾ ਫੈਸਲਾ ਕੀਤਾ। ਸੂਤਰਾਂ ਅਨੁਸਾਰ ਮਾਰਚ ਮਹੀਨੇ ਦੀ 27 ਤਾਰੀਕ ਤੋਂ IPL 2022 ਦਾ ਆਗਾਜ਼ ਹੋ ਜਾਏਗਾ।
ਇਸ ਦੇ ਨਾਲ ਹੀ ਦਸ ਦਈਏ ਕਿ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਖੇਡਿਆ ਜਾਵੇਗਾ। ਪਹਿਲਾ ਮੈਚ 6 ਵਿਕਟਾਂ ਨਾਲ ਜਿੱਤਣ ਤੋਂ ਬਾਅਦ ਟੀਮ ਇੰਡੀਆ ਦੀਆਂ ਨਜ਼ਰਾਂ ਦੂਜਾ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨ ‘ਤੇ ਹੋਣਗੀਆਂ।
----------- Advertisement -----------
ਆਈਪੀਐਲ 2022 : ਸਨਰਾਈਜ਼ਰਜ਼ ਹੈਦਰਾਬਾਦ ਨੂੰ ਝਟਕਾ, ਕੋਚ ਸਾਈਮਨ ਕੈਟਿਚ ਨੇ ਦਿੱਤਾ ਅਸਤੀਫਾ
Published on
----------- Advertisement -----------
----------- Advertisement -----------