August 17, 2026, 3:06 am
----------- Advertisement -----------
HomeNewsLatest Newsਆਈਪੀਐਲ ਨਿਲਾਮੀ ਦੇ ਇਤਿਹਾਸ ਵਿੱਚ ਦੂਜਾ ਸਭ ਤੋਂ ਮਹਿੰਗਾ ਪਲੇਅਰ ਬਣਿਆ ਇਹ...

ਆਈਪੀਐਲ ਨਿਲਾਮੀ ਦੇ ਇਤਿਹਾਸ ਵਿੱਚ ਦੂਜਾ ਸਭ ਤੋਂ ਮਹਿੰਗਾ ਪਲੇਅਰ ਬਣਿਆ ਇਹ ਖਿਡਾਰੀ

Published on

----------- Advertisement -----------

ਮੁੰਬਈ : – ਇਸ਼ਾਨ ਕਿਸ਼ਨ ਨੂੰ ਇੰਡੀਅਨ ਪ੍ਰੀਮੀਅਰ ਲੀਗ 2022 ਦੀ ਮੈਗਾ ਨਿਲਾਮੀ ਦੇ ਪਹਿਲੇ ਦਿਨ ਮੁੰਬਈ ਇੰਡੀਅਨਜ਼ ਨੇ 15.25 ਕਰੋੜ ਰੁਪਏ ਵਿੱਚ ਖਰੀਦਿਆ। ਇਸ ਤਰ੍ਹਾਂ ਉਹ ਇਸ ਮੈਗਾ ਨਿਲਾਮੀ ਦਾ ਹੁਣ ਤੱਕ ਦਾ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ ਹੈ। ਆਈਪੀਐਲ ਨਿਲਾਮੀ 2022 ਵਿੱਚ, ਇਸ਼ਾਨ ਨੇ ਸ਼੍ਰੇਅਸ ਅਈਅਰ ਨੂੰ ਪਛਾੜ ਦਿੱਤਾ, ਜਿਸ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 12.25 ਕਰੋੜ ਰੁਪਏ ਵਿੱਚ ਖਰੀਦਿਆ ਸੀ। ਇਸ ਤਰ੍ਹਾਂ ਈਸ਼ਾਨ ਕਿਸ਼ਨ ਆਈਪੀਐਲ ਨਿਲਾਮੀ ਦੇ ਇਤਿਹਾਸ ਵਿੱਚ ਦੂਜੇ ਸਭ ਤੋਂ ਮਹਿੰਗੇ ਭਾਰਤੀ ਖਿਡਾਰੀ ਬਣ ਗਏ ਹਨ।
ਯੁਵਰਾਜ ਸਿੰਘ ਆਈਪੀਐਲ ਨਿਲਾਮੀ ਦੇ ਇਤਿਹਾਸ ਵਿੱਚ ਅਜੇ ਵੀ ਸਭ ਤੋਂ ਮਹਿੰਗਾ ਭਾਰਤੀ ਖਿਡਾਰੀ ਹੈ। ਯੁਵਰਾਜ ਸਿੰਘ ਨੂੰ 2015 ਵਿੱਚ ਦਿੱਲੀ ਕੈਪੀਟਲਸ ਨੇ 16 ਕਰੋੜ ਰੁਪਏ ਵਿੱਚ ਖਰੀਦਿਆ ਸੀ। ਇਸ ਤੋਂ ਇਲਾਵਾ ਇਹ ਪਹਿਲੀ ਵਾਰ ਹੈ ਜਦੋਂ ਮੁੰਬਈ ਇੰਡੀਅਨਜ਼ ਨੇ ਕਿਸੇ ਖਿਡਾਰੀ ਨੂੰ ਖਰੀਦਣ ਲਈ 10 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ।
ਆਈਪੀਐਲ ਨਿਲਾਮੀ ਦੇ ਇਤਿਹਾਸ ਦੀ ਗੱਲ ਕਰੀਏ ਤਾਂ ਸਭ ਤੋਂ ਮਹਿੰਗੇ ਖਿਡਾਰੀ ਕ੍ਰਿਸ ਮੌਰਿਸ ਹਨ, ਜਿਨ੍ਹਾਂ ਨੂੰ 16.25 ਵਿੱਚ ਖਰੀਦਿਆ ਗਿਆ। ਦੂਜੇ ਨੰਬਰ ‘ਤੇ ਯੁਵਰਾਜ ਸਿੰਘ ਹਨ। ਤੀਜੇ ਨੰਬਰ ‘ਤੇ ਪੈਟ ਕਮਿੰਸ ਹਨ, ਜਿਨ੍ਹਾਂ ਨੂੰ ਕੋਲਕਾਤਾ ਨਾਈਟਸ ਨੇ 15.50 ਕਰੋੜ ਰੁਪਏ ‘ਚ ਖਰੀਦਿਆ ਸੀ। ਈਸ਼ਾਨ ਚੌਥੇ ਨੰਬਰ ‘ਤੇ ਪਹੁੰਚ ਗਏ ਹਨ। 15 ਕਰੋੜ ਨਾਲ ਕਾਇਲ ਜੈਮੀਸਨ ਹੈ, ਜਿਸ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਖਰੀਦਿਆ ਸੀ। ਜੈਮੀਸਨ ਇਸ ਵਾਰ ਨਿਲਾਮੀ ਵਿੱਚ ਸ਼ਾਮਲ ਨਹੀਂ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...