April 28, 2026, 10:15 pm
----------- Advertisement -----------
HomeNewsLatest NewsIPL 'ਤੇ ਫਿਰ ਕੋਰੋਨਾ ਦਾ ਪਰਛਾਵਾਂ: ਸਟੇਡੀਅਮ 'ਚ ਪ੍ਰਸ਼ੰਸਕਾਂ ਦੇ ਬਿਨਾਂ ਖੇਡੇ...

IPL ‘ਤੇ ਫਿਰ ਕੋਰੋਨਾ ਦਾ ਪਰਛਾਵਾਂ: ਸਟੇਡੀਅਮ ‘ਚ ਪ੍ਰਸ਼ੰਸਕਾਂ ਦੇ ਬਿਨਾਂ ਖੇਡੇ ਜਾਣਗੇ IPL ਮੈਚ

Published on

----------- Advertisement -----------

ਮੁੰਬਈ : – IPL ਦਾ 15ਵਾਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ੰਸਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਟੂਰਨਾਮੈਂਟ ਦੇ ਮੈਚ ਬਿਨਾਂ ਦਰਸ਼ਕਾਂ ਦੇ ਬੰਦ ਦਰਵਾਜ਼ਿਆਂ ਦੇ ਪਿੱਛੇ ਖੇਡੇ ਜਾ ਸਕਦੇ ਹਨ। ਇਸ ਤੋਂ ਪਹਿਲਾਂ 25 ਫੀਸਦੀ ਪ੍ਰਸ਼ੰਸਕਾਂ ਦੀ ਇਜਾਜ਼ਤ ਨਾਲ ਟੂਰਨਾਮੈਂਟ ਸ਼ੁਰੂ ਕਰਨ ਦੀ ਗੱਲ ਚੱਲ ਰਹੀ ਸੀ ਪਰ ਮਹਾਰਾਸ਼ਟਰ ਸਰਕਾਰ ਆਉਣ ਵਾਲੇ ਦਿਨਾਂ ‘ਚ ਇਹ ਇਜਾਜ਼ਤ ਵਾਪਸ ਲੈ ਸਕਦੀ ਹੈ।
ਦਰਅਸਲ, ਕੇਂਦਰ ਸਰਕਾਰ ਨੇ ਮਹਾਰਾਸ਼ਟਰ ਸਰਕਾਰ ਨੂੰ ਰਾਜ ਵਿੱਚ ਕੋਵਿਡ-19 ਦੇ ਨਵੇਂ ਖ਼ਤਰੇ ਬਾਰੇ ਚੇਤਾਵਨੀ ਦਿੱਤੀ ਹੈ, ਜਿਸ ਦਾ ਅਸਰ IPL ‘ਤੇ ਵੀ ਪੈ ਸਕਦਾ ਹੈ। ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ANI ਨੂੰ ਦੱਸਿਆ- ਸਾਨੂੰ ਕੇਂਦਰ ਸਰਕਾਰ ਤੋਂ ਚੌਕਸ ਰਹਿਣ ਲਈ ਪੱਤਰ ਮਿਲਿਆ ਹੈ। ਯੂਰਪੀਅਨ ਦੇਸ਼ਾਂ, ਦੱਖਣੀ ਕੋਰੀਆ ਅਤੇ ਚੀਨ ਵਿੱਚ ਕੋਵਿਡ-19 ਦੇ ਮਾਮਲੇ ਵਧੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਨੇ ਇੱਕ ਪੱਤਰ ਜਾਰੀ ਕਰਕੇ ਚੌਕਸ ਰਹਿਣ ਅਤੇ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਸੀ। ਹਾਲਾਂਕਿ, ਅਸੀਂ ਫਿਲਹਾਲ ਆਈਪੀਐਲ ਮੈਚ ‘ਤੇ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਾਂ।
ਮਹਾਰਾਸ਼ਟਰ ਸਰਕਾਰ ਨੇ ਬੀਸੀਸੀਆਈ ਨਾਲ ਹੋਈ ਮੀਟਿੰਗ ਵਿੱਚ 15 ਅਪ੍ਰੈਲ ਤੱਕ ਹੋਣ ਵਾਲੇ ਮੈਚਾਂ ਵਿੱਚ 25% ਦਰਸ਼ਕਾਂ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਸੀ। ਮੀਟਿੰਗ ਵਿੱਚ 15 ਅਪਰੈਲ ਤੋਂ ਬਾਅਦ ਹੋਣ ਵਾਲੇ ਮੈਚਾਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।
ਲੀਗ ਦੇ ਸਾਰੇ 70 ਮੈਚ ਮਹਾਰਾਸ਼ਟਰ ਵਿੱਚ ਖੇਡੇ ਜਾਣਗੇ। 55 ਮੈਚ ਮੁੰਬਈ ਅਤੇ 15 ਪੁਣੇ ‘ਚ ਹੋਣਗੇ। 20 ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਅਤੇ ਡਾ.ਡੀ.ਵਾਈ ਪਾਟਿਲ ਸਟੇਡੀਅਮ ‘ਚ ਖੇਡੇ ਜਾਣਗੇ, ਜਦਕਿ 15 ਮੈਚ ਬ੍ਰੇਬੋਰਨ ਸਟੇਡੀਅਮ ‘ਚ ਖੇਡੇ ਜਾਣਗੇ। ਬਾਕੀ 15 ਮੈਚ ਪੁਣੇ ਦੇ ਐਮਸੀਏ ਇੰਟਰਨੈਸ਼ਨਲ ਸਟੇਡੀਅਮ ਵਿੱਚ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...