July 27, 2026, 8:18 pm
----------- Advertisement -----------
HomeNewsLatest Newsਕੀ ਜਨਰਲ ਬਾਜਵਾ ਇਮਰਾਨ ਦੀ ਵਿਦੇਸ਼ ਨੀਤੀ ਤੋਂ ਨਾਰਾਜ਼ ਹਨ ?

ਕੀ ਜਨਰਲ ਬਾਜਵਾ ਇਮਰਾਨ ਦੀ ਵਿਦੇਸ਼ ਨੀਤੀ ਤੋਂ ਨਾਰਾਜ਼ ਹਨ ?

Published on

----------- Advertisement -----------

ਪਾਕਿਸਤਾਨ ਦੀ ਵਿਦੇਸ਼ ਨੀਤੀ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਵਿਚਾਲੇ ਮਤਭੇਦ ਸਾਹਮਣੇ ਆਏ ਹਨ। ਜਨਰਲ ਬਾਜਵਾ ਨੇ ਸਪੱਸ਼ਟ ਕਿਹਾ ਹੈ ਕਿ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਲੰਬੀ ਰਣਨੀਤਕ ਭਾਈਵਾਲੀ ਹੈ। ਬਾਜਵਾ ਨੇ ਕਿਹਾ ਕਿ ਜਿੱਥੇ ਪਾਕਿਸਤਾਨ ਦੇ ਚੀਨ ਨਾਲ ਬਹੁਤ ਚੰਗੇ ਸਬੰਧ ਹਨ, ਉੱਥੇ ਹੀ ਪਾਕਿਸਤਾਨ ਦੇ ਅਮਰੀਕਾ ਨਾਲ ਵੀ ਚੰਗੇ ਸਬੰਧ ਹਨ।
ਬਾਜਵਾ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਐਤਵਾਰ ਦੇ ਬੇਭਰੋਸਗੀ ਮਤੇ ਤੋਂ ਇਕ ਦਿਨ ਪਹਿਲਾਂ ਆਈ ਹੈ, ਜੋ ਅਮਰੀਕਾ ਦਾ ਨਾਂ ਲਏ ਬਿਨਾਂ ਸਿੱਧੇ ਤੌਰ ‘ਤੇ ਦਾਅਵਾ ਕਰ ਰਹੇ ਹਨ ਕਿ ਵਿਰੋਧੀ ਧਿਰ ਦਾ ਉਸ ਖਿਲਾਫ ਬੇਭਰੋਸਗੀ ਦਾ ਮਤਾ ਉਸ ਦੇ ਆਜ਼ਾਦ ਹੋਣ ਕਾਰਨ ‘ਵਿਦੇਸ਼ੀ ਸਾਜ਼ਿਸ਼’ ਦਾ ਨਤੀਜਾ ਸੀ।
ਬਾਜਵਾ ਨੇ ਕਿਹਾ ਕਿ ਪਾਕਿਸਤਾਨ ਨੇ ਚੀਨ ਨਾਲ ਗੂੜ੍ਹੇ ਰਣਨੀਤਕ ਸਬੰਧਾਂ ਦਾ ਆਨੰਦ ਮਾਣਿਆ ਹੈ ਜੋ ਕਿ ਚੀਨ ਪਾਕਿਸਤਾਨ ਆਰਥਿਕ ਗਲਿਆਰੇ (ਸੀਪੀਈਸੀ) ਪ੍ਰਤੀ ਦੇਸ਼ ਦੀ ਵਚਨਬੱਧਤਾ ਦੁਆਰਾ ਪ੍ਰਦਰਸ਼ਿਤ ਕੀਤਾ ਗਿਆ ਸੀ|
ਜਦੋਂ ਬਾਜਵਾ ਨੇ ਇਸਲਾਮਾਬਾਦ ਸੁਰੱਖਿਆ ਵਾਰਤਾ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ ਤਾਂ ਇਮਰਾਨ ਖਾਨ ਦੇ ਖਾਸ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੀ ਮੌਜੂਦ ਸਨ। ਬਾਜਵਾ ਨੇ ਭਾਰਤ ਨਾਲ ਬਿਹਤਰ ਸਬੰਧਾਂ ਦੀ ਵਕਾਲਤ ਕੀਤੀ ਜੋ ਇਮਰਾਨ ਖਾਨ ਦੇ ਅੜੀਅਲ ਰਵੱਈਏ ਦੇ ਬਿਲਕੁਲ ਉਲਟ ਹੈ। ਬਾਜਵਾ ਨੇ ਕਿਹਾ ਕਿ ਉਹ ਭਾਰਤ ਨਾਲ ਰਿਸ਼ਤੇ ਸੁਧਾਰਨਾ ਚਾਹੁੰਦੇ ਹਨ, ਅੱਗੇ ਵਧਣਾ ਚਾਹੁੰਦੇ ਹਨ।
ਇਮਰਾਨ ਖਾਨ ਆਪਣੀ ਸਰਕਾਰ ਵਿਰੁੱਧ ਲਿਆਂਦੇ ਗਏ ਅਵਿਸ਼ਵਾਸ ਪ੍ਰਸਤਾਵ ਲਈ ਅਮਰੀਕਾ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਦੂਜੇ ਪਾਸੇ ਬਾਜਵਾ ਨੇ ਅਮਰੀਕਾ ਨੂੰ ਲੰਬਾ ਰਣਨੀਤਕ ਭਾਈਵਾਲ ਦੱਸਿਆ ਹੈ। ਬਾਜਵਾ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨੀ ਫੌਜ ਅਮਰੀਕਾ ਨਾਲ ਰਿਸ਼ਤੇ ਖਰਾਬ ਨਹੀਂ ਕਰੇਗੀ। ਅਮਰੀਕਾ ਦੇ ਇਸ਼ਾਰੇ ‘ਤੇ ਪਾਕਿਸਤਾਨੀ ਫੌਜ ਨੇ ਇਸੇ ਇਮਰਾਨ ਖਾਨ ਨੂੰ ਨਵਾਜ਼ ਖਿਲਾਫ ਖੜ੍ਹਾ ਕੀਤਾ ਸੀ। ਨਵਾਜ਼ ਸ਼ਰੀਫ ਦੇ ਖਿਲਾਫ ਕੈਨੇਡਾ ‘ਚ ਰਹਿ ਰਹੇ ਮਹਾਨ ਧਾਰਮਿਕ ਨੇਤਾ ਤਾਹਿਰੁਲ ਕਾਦਿਰੀ ਨੂੰ ਖੜਾ ਕੀਤਾ ਗਿਆ।
ਬਾਜਵਾ ਨੇ ਕਿਹਾ, “ਪਾਕਿਸਤਾਨ ਨੇ ਲਗਾਤਾਰ ਜੰਗਬੰਦੀ ਅਤੇ ਦੁਸ਼ਮਣੀ ਖਤਮ ਕਰਨ ਦੀ ਮੰਗ ਕੀਤੀ ਹੈ। ਅਸੀਂ ਟਕਰਾਅ ਦਾ ਸਥਾਈ ਹੱਲ ਲੱਭਣ ਲਈ ਸਾਰੀਆਂ ਧਿਰਾਂ ਵਿਚਕਾਰ ਤੁਰੰਤ ਗੱਲਬਾਤ ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਸ਼ਮੀਰ ਸਮੇਤ ਭਾਰਤ ਨਾਲ ਸਾਰੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਸੱਦਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...