November 17, 2026, 12:43 pm
----------- Advertisement -----------
HomeNewsLatest Newsਸੰਗਰੂਰ ਵਿੱਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਜੈ ਇੰਦਰ...

ਸੰਗਰੂਰ ਵਿੱਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਜੈ ਇੰਦਰ ਕੌਰ ਨੇ ਕੀਤਾ ਚੋਣ ਪ੍ਰਚਾਰ

Published on

----------- Advertisement -----------

ਸੰਗਰੂਰ, 19 ਜੂਨ : – ਲੋਕ ਸਭਾ ਜ਼ਿਮਨੀ ਚੋਣਾਂ ਲਈ ਸੰਗਰੂਰ ਤੋਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਪੰਜਾਬ ਲੋਕ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ। ਜੈ ਇੰਦਰ ਕੌਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਸੰਗਰੂਰ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਅਸਲੀ ਚਿਹਰੇ ਦਾ ਅਹਿਸਾਸ ਹੋ ਗਿਆ ਹੈ ਅਤੇ ਪਿਛਲੇ 3 ਮਹੀਨਿਆਂ ਵਿੱਚ ਕਾਨੂੰਨ ਵਿਵਸਥਾ ਨਾਲ ਸੰਬੰਧਤ ਇੰਨ੍ਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਜਿਨ੍ਹੀ ਪਿਛਲੇ 2 ਸਾਲ ਵਿੱਚ ਨਹੀਂ ਹੋਈਆਂ।

ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਕਰਦਿਆਂ ਕਿਹਾ, “ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਲੀਡਰਸ਼ਿਪ ਦੀ ਲੋੜ ਹੈ, ਅਤੇ ਇਹ ਸਿਰਫ਼ ਭਾਜਪਾ ਹੀ ਪ੍ਰਦਾਨ ਕਰ ਸਕਦੀ ਹੈ। ਕੇਂਦਰ ਵਿੱਚ ਭਾਜਪਾ ਸੱਤਾ ਵਿੱਚ ਹੈ ਅਤੇ ਉਹ ਸੰਗਰੂਰ ਦੇ ਲੋਕਾਂ ਲਈ ਵੱਡੇ ਪ੍ਰੋਜੈਕਟ ਲਿਆਉਣ ਵਿੱਚ ਸਾਡੀ ਮਦਦ ਵੀ ਕਰ ਸਕਦੀ ਹੈ। ਅੱਜ ਤੁਹਾਡੇ ਭਰਵੇਂ ਹੁੰਗਾਰੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸੰਗਰੂਰ ਦੇ ਲੋਕਾਂ ਨੇ ਕੇਵਲ ਢਿੱਲੋਂ ਨੂੰ ਵੋਟ ਦੇਣ ਦਾ ਮਨ ਬਣਾ ਲਿਆ ਹੈ ਕਿਉਂਕਿ ਭਾਜਪਾ ਹੀ ਉਹ ਪਾਰਟੀ ਹੈ ਜੋ ਖੇਤਰ ਦੀ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ।”

ਇੱਕ ਸੰਸਦ ਮੈਂਬਰ ਦੀ ਸ਼ਕਤੀ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਂ ਸਮਝਦੀ ਹਾਂ ਕਿ ਇੱਕ ਚੁਣੇ ਹੋਏ ਸੰਸਦ ਮੈਂਬਰ ਕੋਲ ਕਿਹੜੀ ਸ਼ਕਤੀ ਹੁੰਦੀ ਹੈ, ਜਦੋਂ ਮੇਰੇ ਪਿਤਾ ਜੀ ਕੇਂਦਰ ਸਰਕਾਰ ਦੀ ਮਦਦ ਨਾਲ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ ਤਾਂ ਉਨ੍ਹਾਂ ਨੇ ਪਟਿਆਲਾ ਵਿੱਚ ਰੇਲਵੇ ਵਰਕਸ਼ਾਪ ਵੀ ਲਿਆਂਦੀ ਸੀ ਜੋ ਅੱਜ ਤੱਕ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਸਾਰਥਕ ਰੁਜ਼ਗਾਰ ਪ੍ਰਦਾਨ ਕਰ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਅਜਿਹੇ ਉਮੀਦਵਾਰ ਨੂੰ ਵੋਟ ਦੇਣ ਦੀ ਅਪੀਲ ਕਰਦੀ ਹਾਂ ਜੋ ਸੱਚਮੁੱਚ ਇਸ ਖੇਤਰ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਏਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...