September 28, 2026, 2:42 am
----------- Advertisement -----------
HomeNewsLatest Newsਜਲੰਧਰ ਦੇ ਇਕ ਨੌਜਵਾਨ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਜਲੰਧਰ ਦੇ ਇਕ ਨੌਜਵਾਨ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

Published on

----------- Advertisement -----------

ਜਲੰਧਰ : – ਪੰਜਾਬ ਦਾ ਮਾਹੌਲ ਦਿਨ ਪਰ ਦਿਨ ਵਿਗੜਦਾ ਹੀ ਜਾ ਰਿਹਾ ਹੈ ਅਤੇ ਆਏ ਦਿਨ ਹੀ ਗੁੰਡਾਗਰਦੀ ਵਧਦੀ ਹੀ ਜਾ ਰਹੀ ਹੈ। ਲਗਾਤਾਰ ਹੀ ਕਿਤੇ ਨਾ ਕਿਤੇ ਗੋਲੀਆਂ ਚੱਲ ਰਹੀਆਂ ਹਨ ਕਿਸੇ ਨੂੰ ਧਮਕੀਆਂ ਮਿਲ ਰਹੀਆਂ ਹਨ ਇਕ ਹੋਰ ਮਾਮਲਾ ਜਲੰਧਰ ਦੇ ਅਰਬਨ ਅਸਟੇਟ ਫੇਸ ਟੂ ਤੋਂ ਦੇਖਣ ਨੂੰ ਮਿਲਿਆ ਜਿਥੇ ਕਿ ਇੱਕ ਨੌਜਵਾਨ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ।

ਸਬੰਧੀ ਜਾਣਕਾਰੀ ਦਿੰਦੇ ਹੋਏ ਅਰਬਨ ਅਸਟੇਟ ਫੇਸ ਟੂ ਦੇ ਨਿਵਾਸੀ ਜਗਰੂਪ ਸਿੰਘ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਦੋ ਦਿਨ ਤੋਂ ਫੋਨ ਤੇ ਪੈਸੇ ਦੀ ਡਿਮਾਂਡ ਕੀਤੀ ਜਾ ਰਹੀ ਹੈ ਅਤੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਦੋ ਲੱਖ ਰੁਪਿਆ ਨਹੀਂ ਕੀਤਾ ਤਾਂ ਉਸ ਨੂੰ ਜਾਨੋਂ ਮਾਰ ਦੇਣਗੇ। ਪੀਡ਼ਤ ਨੇ ਦੱਸਿਆ ਹੈ ਕਿ ਉਸ ਨੂੰ ਸਭ ਤੋਂ ਪਹਿਲਾਂ ਦੋ ਦਿਨ ਇੰਟਰਨੈਸ਼ਨਲ ਕੋਲ ਆਰੀਆ ਸਨ ਲੇਕਿਨ ਹੁਣ ਉਸ ਨੂੰ ਲੋਕਲ ਨੰਬਰ ਤੇ ਕੋਲ ਆ ਰਹੀਆਂ ਹਨ ਜਿਸ ਦੇ ਚੱਲਦਿਆਂ ਉਹ ਕਾਫੀ ਡਰ ਗਿਆ ਤੇ ਉਸ ਨੇ ਇਸ ਦੀ ਸ਼ਿਕਾਇਤ ਪੁਲਸ ਪ੍ਰਸ਼ਾਸਨ ਨੂੰ ਵੀ ਕੀਤੀ ਤੇ ਹਾਲੇ ਤੱਕ ਪੁਲੀਸ ਵੱਲੋਂ ਸਿਰਫ਼ ਇਹੀ ਕਿਹਾ ਜਾ ਰਿਹਾ ਹੈ ਕਿ ਉਹ ਨੰਬਰ ਟਰੇਸ ਕਰ ਰਹੇ ਹਨ ਅਤੇ ਜਲਦ ਹੀ ਧਮਕੀ ਦੇਣ ਵਾਲੇ ਨੂੰ ਫੜ ਲਿਆ ਜਾਵੇਗਾ। ਪੀਡ਼ਤ ਨੇ ਦੱਸਿਆ ਹੈ ਕਿ ਉਸ ਨੂੰ ਫੋਨ ਤੇ ਧਮਕੀ ਮਿਲ ਰਹੀ ਹੈ ਕਿ ਉਨ੍ਹਾਂ ਲਈ ਬੰਦੇ ਨੂੰ ਮਾਰਨਾ ਆਮ ਗੱਲ ਹੈ ਜੇਕਰ ਉਨ੍ਹਾਂ ਨੂੰ ਦੋ ਲੱਖ ਰੁਪਏ ਨਹੀਂ ਮਿਲੇ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਣਗੇ। ਇਸ ਦੇ ਨਾਲ ਹੀ ਪੀਡ਼ਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਤੋਂ ਪੂਰਾ ਟਾਈਮ ਟੇਬਲ ਹੈ ਕਿ ਉਹ ਕਿੰਨੇ ਵਜੇ ਕੰਮ ਤੇ ਜਾਂਦਾ ਹੈ ਕਿੰਨੇ ਵਜਾਉਂਦਾ ਹੈ ਕਿ ਸਟੈੱਮ ਕਿੱਥੇ ਹੁੰਦਾ ਹੈ ਜਿਸ ਦੇ ਚਲਦਿਆਂ ਨੌਜਵਾਨ ਕਾਫੀ ਡਰ ਗਿਆ ਹੈ ਅਤੇ ਉਸ ਨੇ ਆਪਣਾ ਫੋਨ ਵੀ ਇਸ ਚੁੱਪ ਕਰ ਕੇ ਰੱਖਿਆ ਹੋਇਆ ਹੈ। ਪੀੜਤ ਵੱਲੋਂ ਪੁਲੀਸ ਪ੍ਰਸ਼ਾਸਨ ਤੇ ਜਲੰਧਰ ਦੇ ਪੁਲਸ ਕਮਿਸ਼ਨਰੇਟ ਦਫਤਰ ਵਿਖੇ ਪੁੱਜ ਕੇ ਬੇਨਤੀ ਕੀਤੀ ਹੈ ਕਿ ਉਸ ਨੂੰ ਜਿਹੜੇ ਲੋਕ ਫੋਨ ਕਰਕੇ ਧਮਕੀਆਂ ਦੇ ਰਹੇ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...