May 31, 2026, 6:22 pm
----------- Advertisement -----------
HomeNewsLatest Newsਜਸਵੀਰ ਸਿੰਘ ਗੜ੍ਹੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਜਿੱਤ ਲਈ ਦਿੱਤੀ...

ਜਸਵੀਰ ਸਿੰਘ ਗੜ੍ਹੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਜਿੱਤ ਲਈ ਦਿੱਤੀ ਵਧਾਈ

Published on

----------- Advertisement -----------

ਚੰਡੀਗੜ੍ਹ, 15 ਅਕਤੂਬਰ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ 7ਵੀਂ ਵਾਰ ਏਸ਼ੀਆ ਕੱਪ ਵਿੱਚ ਜਿੱਤ ਪ੍ਰਾਪਤ ਕਰਨ ਉਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਮੁਬਾਰਕਬਾਦ ਦਿੱਤੀ ਹੈ। ਜਾਰੀ ਬਿਆਨ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਅੱਜ ਭਾਰਤ ਦੀਆਂ ਧੀਆਂ ਨੇ ਏਸ਼ੀਆ ਕੱਪ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਾਡੇ ਖਿਡਾਰੀਆਂ ਨੂੰ ਖੇਡ ਸਹੂਲਤਾਂ ਮੁਹੱਈਆ ਕਰਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਖਿਡਾਰੀ ਆਪਣੀ ਪੂਰੀ ਤਿਆਰੀ ਕਰਕੇ ਹੋਰ ਕੱਪ ਜਿੱਤ ਕੇ ਲਿਆਉਣ।
ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਰਿਕਾਰਡ 7ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਇਹ ਟੂਰਨਾਮੈਂਟ ਦਾ 8ਵਾਂ ਸੀਜ਼ਨ ਹੈ। ਭਾਰਤ ਨੇ ਸ਼ਨੀਵਾਰ ਨੂੰ ਖੇਡੇ ਗਏ ਟੀ-20 ਏਸ਼ੀਆ ਕੱਪ ਦੇ ਫਾਈਨਲ ‘ਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...