September 20, 2026, 2:15 am
----------- Advertisement -----------
HomeNewsLatest Newsਦਲਿਤ ਸਿੱਖ ਚਿਹਰੇ ਨੂੰ ਡੀਜੀਪੀ ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ...

ਦਲਿਤ ਸਿੱਖ ਚਿਹਰੇ ਨੂੰ ਡੀਜੀਪੀ ਅਹੁਦੇ ਤੋਂ ਹਟਾਉਣ ਨਾਲ ਕਾਂਗਰਸ ਦਾ ਦਲਿਤ-ਸਿੱਖ ਵਿਰੋਧੀ ਚਿਹਰਾ ਬੇਨਕਾਬ-ਜਸਵੀਰ ਸਿੰਘ ਗੜ੍ਹੀ

Published on

----------- Advertisement -----------

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਵਲੋਂ ਲਗਾਏ ਕਾਰਜਕਾਰੀ ਡੀ.ਜੀ.ਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਟਾ ਕੇੇ ਦੂਜਾ ਕਾਰਜਕਾਰੀ ਡੀ.ਜੀ.ਪੀ ਲਗਾਉਣ ਕਾਂਗਰਸ ਦੇ ਦਲਿਤ ਸਿੱਖ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਾ ਹੈ। ਜਦੋਂ ਤੋਂ ਪੰਜਾਬ ਦਾ ਡੀਜੀਪੀ ਦਲਿਤ ਸਿੱਖ ਲੱਗਾ ਸੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਸੰਵਿਧਾਨਿਕ ਪੋਸਟਾਂ ਤੇ ਬੈਠੇ ਦਲਿਤਾਂ ਦਾ ਵਿਰੋਧ ਕਰਨਾ ਉਸ ਦੀ ਜਾਤੀਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਜਦੋਂਕਿ ਨਵਜੋਤ ਸਿੱਧੂ ਵਲੋ ਕਾਂਗਰਸ ਦੀ ਹਾਈਪਾਵਰ ਕਮੇਟੀ ਵਲੋ ਜਗਦੀਸ਼ ਟਾਈਟਲਰ ਦੀ ਨਿਯੁਕਤੀ ਕਰਨ ਤੇ ਉਸ ਵਲੋ ਕੁਝ ਵੀ ਨਾ ਬੋਲਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।


ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ 1984 ਦਾ ਬਲਿਊ ਸਟਾਰ ਅਪ੍ਰੇਸ਼ਨ, ਬਲੈਕ ਥੰਡਰ ਆਦਿ ਪੰਜਾਬ ਵਿਚ ਕਾਂਗਰਸ ਦੀਆਂ ਸਿੱਖ ਵਿਰੋਧੀ ਘਟਨਾਵਾਂ ਦਾ ਪਹਿਲਾਂ ਵੀ ਪ੍ਰਗਟਾਵਾ ਕਰ ਚੁੱਕੇ ਹਨ। ਜਦੋਂਕਿ ਦਲਿਤ ਡੀਜੀਪੀ ਅਜਾਦੀ ਦੇ 49 ਸਾਲਾਂ ਬਾਅਦ 1996 ਵਿਚ ਬਸਪਾ ਦੀ ਤਾਕਤ ਹੇਠ ਸੂਬੇ ਸਿੰਘ ਨੂੰ ਲਗਾਇਆ ਗਿਆ ਸੀ ਤੇ ਹੁਣ ਦੂਜਾ ਕਾਰਜਕਾਰੀ ਦਲਿਤ ਡੀਜੀਪੀ 2021 ਵਿਚ 74 ਸਾਲਾ ਬਾਅਦ ਲਗਾਇਆ ਸੀ ਪਰ ਕਾਂਗਰਸ ਨੇ ਉਸ ਨੂੰ ਵੀ ਹਟਾ ਦਿੱਤਾ ਬਸਪਾ ਨੇ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਾਰ ਕਰਦਿਆਂ ਕਿਹਾ ਹੈ ਕਿ ਡੀਜੀਪੀ ਨੂੰ ਹਟਾਉਣਾ ਇਸ ਗੱਲ ਦਾ ਸਬੂਤ ਦਾ ਹੈ ਕਿ ਮੁੱਖਮੰਤਰੀ ਹੁਕਮ ਦਾ ਗੁਲਾਮ ਹੈ ਤੇ ਦਲਿਤ ਸਮਾਜ ਨੂੰ ਗੁੰਮਰਾਹ ਕਰਨ ਲਈ ਠੁੱਸ ਚਿਹਰਾ ਕਾਂਗਰਸ ਨੇ ਮੁੱਖਮੰਤਰੀ ਬਣਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...