June 2, 2026, 1:15 pm
----------- Advertisement -----------
HomeNewsLatest NewsCM ਯੋਗੀ 'ਤੇ ਭੜਕੀ ਜਯਾ ਬੱਚਨ; ਪੜ੍ਹੋ ਕੀ ਕਿਹਾ

CM ਯੋਗੀ ‘ਤੇ ਭੜਕੀ ਜਯਾ ਬੱਚਨ; ਪੜ੍ਹੋ ਕੀ ਕਿਹਾ

Published on

----------- Advertisement -----------

ਉੱਤਰ ਪ੍ਰਦੇਸ਼ : – ਸਪਾ ਸਾਂਸਦ ਜਯਾ ਬੱਚਨ ਨੇ ਅੱਜ ਯੋਗੀ ਆਦਿੱਤਿਆਨਾਥ ਅਤੇ ਮੋਦੀ ਸਰਕਾਰ ‘ਤੇ ਵਰਦਿਆਂ ਕਿਹਾ ਕਿ ਉਹ ਸਿਰਫ ਔਰਤਾਂ ਦੀ ਸੁਰੱਖਿਆ ਦੀ ਗੱਲ ਕਰਦੇ ਹਨ ਪਰ ਭਾਜਪਾ ਦੇ ਇਕ ਵੀ ਸੰਸਦ ਮੈਂਬਰ ਨੇ ਸੰਸਦ ‘ਚ ਇਹ ਮੁੱਦਾ ਨਹੀਂ ਉਠਾਇਆ।
ਉੱਤਰ ਪ੍ਰਦੇਸ਼ ਵਿੱਚ ਅੱਜਕਲ ਚੋਣਾਂ ਦਾ ਮਾਹੌਲ ਗਰਮ ਹੈ। ਵਿਧਾਨ ਸਭਾ ਚੋਣਾਂ ਹੁਣ ਆਪਣੇ ਆਖਰੀ ਪੜਾਅ ਵੱਲ ਵਧ ਗਈਆਂ ਹਨ। ਸਿਆਸੀ ਪਾਰਟੀਆਂ ਆਪਣਾ ਪੂਰਾ ਜ਼ੋਰ ਲਾ ਰਹੀਆਂ ਹਨ। ਸਪਾ ਸੰਸਦ ਮੈਂਬਰ ਅਤੇ ਦਿੱਗਜ ਅਦਾਕਾਰਾ ਜਯਾ ਬੱਚਨ ਦਾ ਆਪਣੀ ਪਾਰਟੀ ਦੀ ਤਰਫੋਂ ਚੋਣ ਪ੍ਰਚਾਰ ਕਰ ਰਹੇ ਹਨ।
ਜਯਾ ਬੱਚਨ ਨੇ ਸਿਰਥੂ ‘ਚ ਚੋਣ ਰੈਲੀ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਪਣੇ ਆਪ ਨੂੰ ਯੂਪੀ ਦੀ ਨੂੰਹ ਦੱਸਿਆ ਅਤੇ ਅਮਿਤਾਭ ਬੱਚਨ ਨੂੰ ਆਪਣਾ ਭਰਾ ਦੱਸ ਕੇ ਆਪਣੇ ਭਰਾ ਦੀ ਇੱਜਤ ਰੱਖਣ ਦੀ ਅਪੀਲ ਕੀਤੀ।
ਆਪਣੇ ਭਾਸ਼ਣ ਦੌਰਾਨ ਜਯਾ ਬੱਚਨ ਨੇ ਭਾਜਪਾ ‘ਤੇ ਝੂਠ ਬੋਲਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ, “ਮੈਂ 15 ਸਾਲ ਤੋਂ ਸੰਸਦ ਵਿੱਚ ਹਾਂ, ਭਾਜਪਾ ਨੇ ਝੂਠ ਬੋਲਣ ਤੋਂ ਇਲਾਵਾ ਕੁਝ ਨਹੀਂ ਕੀਤਾ।”
ਜਯਾ ਬੱਚਨ ਨੇ ਵੀ ਔਰਤਾਂ ਦੀ ਸੁਰੱਖਿਆ ਨੂੰ ਮੁੱਦਾ ਬਣਾਉਂਦੇ ਹੋਏ ਯੂਪੀ ਵਿੱਚ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਭਾਜਪਾ ਔਰਤਾਂ ਦੀ ਸੁਰੱਖਿਆ ਦੀ ਗੱਲ ਕਰਦੇ ਹਨ ਪਰ ਔਰਤਾਂ ਦੀ ਸੁਰੱਖਿਆ ਲਈ ਕੀਤਾ ਕੁਝ ਵੀ ਨਹੀਂ। ਯੂਪੀ ਵਿੱਚ ਪਿਛਲੇ 5 ਸਾਲਾਂ ਵਿੱਚ ਔਰਤਾਂ ਉੱਤੇ ਹੋਏ ਅੱਤਿਆਚਾਰਾਂ ਬਾਰੇ ਤੁਸੀਂ ਜਾਣਦੇ ਹੋ, ਇਹ ਦੱਸਣ ਦੀ ਲੋੜ ਨਹੀਂ ਹੈ।
ਪਰਿਵਾਰਵਾਦ ਦੇ ਦੋਸ਼ਾਂ ‘ਤੇ ਬੋਲਦੇ ਹੋਏ ਜਯਾ ਬੱਚਨ ਨੇ ਯੋਗੀ ਆਦਿਤਿਆਨਾਥ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ, “ਉਹ ਭੁੱਲ ਜਾਂਦੇ ਹਨ ਕਿ ਤੁਹਾਡੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਛੱਡ ਦਿੱਤਾ ਹੈ। ਉਹ ਪਰਿਵਾਰ ਬਾਰੇ ਕੀ ਜਾਣਦੇ ਹਨ? ਉਨ੍ਹਾਂ ਨੂੰ ਕੀ ਪਤਾ, ਧੀ ਕੀ ਹੁੰਦੀ ਹੈ ਅਤੇ ਨੂੰਹ ਕੀ ਹੁੰਦੀ ਹੈ ? ਇਹ ਲੋਕ ਝੂਠ ਤੋਂ ਇਲਾਵਾ ਕੁਝ ਨਹੀਂ ਬੋਲਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...