July 24, 2026, 9:46 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਜੇ.ਈ. ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 26 ਜੁਲਾਈ 2022 : – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਿਜਲੀ ਬੋਰਡ ਦਫਤਰ ਅਲਾਵਲਪੁਰ, ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸ਼ਾਮ ਸਿੰਘ ਨੂੰ ਬਿਜਲੀ ਟਰਾਂਸਫਾਰਮਰ ਲਗਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਡੀਐਸਪੀ ਨੇ ਦੱਸਿਆ ਕਿ ਸ਼ਾਮ ਸਿੰਘ ਨੂੰ ਪਿੰਡ ਸਰਮਸਤਪੁਰ ਵਾਸੀ ਤਰਲੋਚਨ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਸੀ ਕਿ ਉਹ ਇੱਕ ਛੋਟਾ ਕਿਸਾਨ ਹੈ ਅਤੇ ਉਸਨੇ ਆਪਣੇ ਟਿਊਬਵੈੱਲ ਲਈ ਖੇਤੀ ਵਾਲੀ ਬਿਜਲੀ ਸਪਲਾਈ ਵਾਲੇ ਵਿਅਕਤੀਗਤ ਟਰਾਂਸਫਾਰਮਰ ਲਈ ਅਰਜ਼ੀ ਦਿੱਤੀ ਹੋਈ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜੇ.ਈ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਉਸ ਨੂੰ ਟਰਾਂਸਫਾਰਮਰ ਲਗਾਉਣ ਦਾ ਦਿੱਤਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਸੀ ਪਰ ਉਸ ਨੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 10,000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਸ਼ਿਕਾਇਤਕਰਤਾ ਤੋਂ 10,000 ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਦੀ ਜੇਬ ਵਿੱਚੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...