November 8, 2024, 8:45 pm
----------- Advertisement -----------
HomeNewsLatest NewsJNU ਮੁੜ ਵਿਵਾਦਾਂ 'ਚ, ਕੰਧਾਂ 'ਤੇ ਲਿਖੇ ਬ੍ਰਾਹਮਣ-ਬਾਣੀਆ ਵਿਰੋਧੀ ਨਾਅਰੇ

JNU ਮੁੜ ਵਿਵਾਦਾਂ ‘ਚ, ਕੰਧਾਂ ‘ਤੇ ਲਿਖੇ ਬ੍ਰਾਹਮਣ-ਬਾਣੀਆ ਵਿਰੋਧੀ ਨਾਅਰੇ

Published on

----------- Advertisement -----------

ਜਵਾਹਰ ਲਾਲ ਨਹਿਰੂ ਨੈਸ਼ਨਲ ਯੂਨੀਵਰਸਿਟੀ (ਜੇਐਨਯੂ) ਕੈਂਪਸ ਦੀਆਂ ਕੰਧਾਂ ‘ਤੇ ਬ੍ਰਾਹਮਣਾਂ ਅਤੇ ਬਾਣੀਆਂ ਵਿਰੁੱਧ ਨਾਅਰੇ ਲਿਖੇ ਹੋਏ ਪਾਏ ਗਏ ਹਨ। ਬ੍ਰਾਹਮਣਾਂ ਨੇ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼ ਦੀਆਂ ਕੰਧਾਂ ‘ਤੇ ਲਾਲ ਰੰਗ ਦੇ ਨਾਲ ਬ੍ਰਾਹਮਣ-ਬਾਣੀਏ, ਅਸੀਂ ਤੁਹਾਡੇ ਲਈ ਆ ਰਹੇ ਹਾਂ, ਤੁਹਾਨੂੰ ਬਖਸ਼ਿਆ ਨਹੀਂ ਜਾਵੇਗਾ; ਵਾਪਸ ਜਾਓ… ਵਰਗੀਆਂ ਧਮਕੀਆਂ ਲਿਖੀਆਂ ਗਈਆਂ ਹਨ।
ਨਵੰਬਰ 2019 ਵਿੱਚ ਖੱਬੇਪੱਖੀਆਂ ਵੱਲੋਂ 3 ਦਿਨਾਂ ਤੱਕ ਨਜ਼ਰਬੰਦ ਕੀਤੇ ਗਏ JNU ਦੀ ਮਹਿਲਾ ਪ੍ਰੋਫੈਸਰ ਦੇ ਕੈਬਿਨ ਦੇ ਦਰਵਾਜ਼ੇ ‘ਤੇ ‘ਸ਼ਾਖਾ ਲੌਟ ਜਾਓ’ ਦਾ ਨਾਅਰਾ ਵੀ ਲਿਖਿਆ ਗਿਆ ਹੈ। ਇਹ ਨਾਅਰੇ 31 ਨਵੰਬਰ ਦੀ ਰਾਤ ਨੂੰ ਲਿਖੇ ਗਏ ਹਨ। ਅਜੇ ਤੱਕ ਇਸ ਘਟਨਾ ਨੂੰ ਲੈ ਕੇ ਜੇਐਨਯੂ ਪ੍ਰਸ਼ਾਸਨ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ ਇਨ੍ਹਾਂ ਨਾਅਰਿਆਂ ਨੂੰ ਲੈ ਕੇ ਆਲ ਇੰਡੀਆ ਸਟੂਡੈਂਟ ਐਸੋਸੀਏਸ਼ਨ (ਏਆਈਐਸਏ) ਦੇ ਕਮਿਊਨਿਸਟ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਹੈ। ਏਬੀਵੀਪੀ ਦਾ ਕਹਿਣਾ ਹੈ ਕਿ ਖੱਬੇਪੱਖੀਆਂ ਨੇ ਖੁੱਲ੍ਹੇ ਵਿਚਾਰਾਂ ਵਾਲੇ ਪ੍ਰੋਫੈਸਰਾਂ ਨੂੰ ਡਰਾਉਣ ਲਈ ਉਨ੍ਹਾਂ ਦੇ ਚੈਂਬਰਾਂ ‘ਤੇ ਧਮਕੀਆਂ ਲਿਖੀਆਂ ਹਨ। ਏਬੀਵੀਪੀ ਨੇ ਜੇਐਨਯੂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਏਆਈਐਸਏ ਦੇ ਮੈਂਬਰ ਅਤੇ ਜੇਐਨਯੂ ਦੇ ਸਾਬਕਾ ਪ੍ਰਧਾਨ ਐਨ ਸਾਈ ਬਾਲਾਜੀ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਏਬੀਵੀਪੀ ਕਿਸ ਬਾਰੇ ਗੱਲ ਕਰ ਰਹੀ ਹੈ। ਅਸੀਂ ਅਜਿਹਾ ਕੋਈ ਕੰਮ ਨਹੀਂ ਕੀਤਾ ਹੈ। ਅਜਿਹਾ ਜ਼ਰੂਰ ਏਬੀਵੀਪੀ ਨੇ ਹੀ ਕੀਤਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...