September 6, 2026, 2:17 am
----------- Advertisement -----------
HomeNewsLatest Newsਜੋ ਰੂਟ ਨੇ ਛੱਡੀ ਇੰਗਲੈਂਡ ਟੀਮ ਦੀ ਕਪਤਾਨੀ: ਖਿਡਾਰੀ ਦੇ ਰੂਪ 'ਚ...

ਜੋ ਰੂਟ ਨੇ ਛੱਡੀ ਇੰਗਲੈਂਡ ਟੀਮ ਦੀ ਕਪਤਾਨੀ: ਖਿਡਾਰੀ ਦੇ ਰੂਪ ‘ਚ ਟੀਮ ਨਾਲ ਜੁੜੇ ਰਹਿਣਗੇ

Published on

----------- Advertisement -----------

ਇੰਗਲੈਂਡ : – ਇੰਗਲੈਂਡ ਦੇ ਸਭ ਤੋਂ ਸਫਲ ਟੈਸਟ ਕਪਤਾਨ ਜੋ ਰੂਟ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜੋ ਰੂਟ ਨੇ 2017 ਵਿੱਚ ਅਲਿਸਟੇਅਰ ਕੁੱਕ ਦੇ ਕਪਤਾਨੀ ਛੱਡਣ ਤੋਂ ਬਾਅਦ ਇਹ ਜ਼ਿੰਮੇਵਾਰੀ ਸੰਭਾਲੀ ਸੀ। ਉਸਨੇ 64 ਟੈਸਟ ਮੈਚਾਂ ਵਿੱਚ ਇੰਗਲੈਂਡ ਦੀ ਕਪਤਾਨੀ ਕੀਤੀ, ਟੀਮ ਨੂੰ 27 ਵਾਰ ਜਿੱਤ ਦਿਵਾਈ।
ਰੂਟ ਦੀ ਕਪਤਾਨੀ ‘ਚ ਪਿਛਲੇ 17 ਟੈਸਟ ਮੈਚਾਂ ‘ਚ ਇੰਗਲੈਂਡ ਸਿਰਫ ਇਕ ਮੈਚ ਹੀ ਜਿੱਤ ਸਕਿਆ ਹੈ। ਉਨ੍ਹਾਂ ਨੇ ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਹਾਰਨ ਤੋਂ ਬਾਅਦ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਸੀ। ਰੂਟ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਮੈਂ ਦੇਸ਼ ਲਈ ਖੇਡਦਾ ਰਹਾਂਗਾ ਅਤੇ ਅੱਗੇ ਆਉਣ ਵਾਲੇ ਕਪਤਾਨ ਦੀ ਮਦਦ ਲਈ ਹਮੇਸ਼ਾ ਤਿਆਰ ਰਹਾਂਗਾ।
ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਮਸ਼ਹੂਰ ਏਸ਼ੇਜ਼ ਸੀਰੀਜ਼ ‘ਚ 0-4 ਦੀ ਹਾਰ ਤੋਂ ਬਾਅਦ ਰੂਟ ਨੂੰ ਕਪਤਾਨੀ ਤੋਂ ਹਟਾਉਣ ਦੀ ਮੰਗ ਤੇਜ਼ ਹੋ ਗਈ ਹੈ। ਇੰਗਲੈਂਡ ਦੇ ਕਈ ਸਾਬਕਾ ਖਿਡਾਰੀ ਰੂਟ ਦੀ ਕਪਤਾਨੀ ਦੀ ਆਲੋਚਨਾ ਕਰ ਰਹੇ ਸਨ। ਏਸ਼ੇਜ਼ ਸੀਰੀਜ਼ ਤੋਂ ਬਾਅਦ ਵੈਸਟਇੰਡੀਜ਼ ਗਈ ਇੰਗਲਿਸ਼ ਟੀਮ ਵੀ ਸੀਰੀਜ਼ 0-1 ਨਾਲ ਹਾਰ ਗਈ। ਇਸ ਤੋਂ ਬਾਅਦ ਇਹ ਲਗਭਗ ਤੈਅ ਹੋ ਗਿਆ ਸੀ ਕਿ ਰੂਟ ਦਾ ਟੈਸਟ ਕਪਤਾਨੀ ਕਰੀਅਰ ਹੁਣ ਆਪਣੇ ਅੰਤ ਦੇ ਨੇੜੇ ਸੀ।
ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਇਸ ਸਾਲ ਫਰਵਰੀ ਵਿੱਚ ਕੋਚ ਕ੍ਰਿਸ ਸਿਲਵਰਵੁੱਡ ਨੂੰ ਬਰਖਾਸਤ ਕਰ ਦਿੱਤਾ ਸੀ। ਇਸ ਦਾ ਕਾਰਨ ਏਸ਼ੇਜ਼ ਸੀਰੀਜ਼ ਅਤੇ 2021 ‘ਚ ਟੀਮ ਦਾ ਖਰਾਬ ਪ੍ਰਦਰਸ਼ਨ ਵੀ ਰਿਹਾ।
ਆਪਣੀ ਕਪਤਾਨੀ ਛੱਡਣ ‘ਤੇ ਜੋ ਰੂਟ ਨੇ ਕਿਹਾ, ‘ਵੈਸਟਇੰਡੀਜ਼ ਤੋਂ ਵਾਪਸੀ ਤੋਂ ਬਾਅਦ ਮੈਂ ਇੰਗਲੈਂਡ ਟੈਸਟ ਟੀਮ ਦੀ ਕਪਤਾਨੀ ਛੱਡਣ ਦਾ ਮਨ ਬਣਾ ਲਿਆ ਸੀ। ਇਹ ਮੇਰੇ ਕਰੀਅਰ ਵਿੱਚ ਹੁਣ ਤੱਕ ਦਾ ਸਭ ਤੋਂ ਔਖਾ ਫੈਸਲਾ ਹੈ। ਇਸ ਦੇ ਲਈ ਮੈਂ ਆਪਣੇ ਪਰਿਵਾਰ ਅਤੇ ਕਰੀਬੀ ਦੋਸਤਾਂ ਨਾਲ ਗੱਲ ਕੀਤੀ ਅਤੇ ਫਿਰ ਇਹ ਫੈਸਲਾ ਲਿਆ ਗਿਆ। ਮੈਂ ਜਾਣਦਾ ਹਾਂ ਕਿ ਕਪਤਾਨੀ ਛੱਡਣ ਦਾ ਇਹ ਸਹੀ ਸਮਾਂ ਹੈ। ਮੈਂ ਆਪਣੇ ਦੇਸ਼ ਲਈ ਖੇਡਿਆ ਅਤੇ ਪਿਛਲੇ 5 ਸਾਲਾਂ ਤੋਂ ਟੀਮ ਦੀ ਕਪਤਾਨੀ ਕੀਤੀ, ਮੈਨੂੰ ਇਸ ‘ਤੇ ਮਾਣ ਹੈ। ਮੈਂ ਜੋ ਵੀ ਕੀਤਾ, ਉਹ ਮੇਰੇ ਲਈ ਮਾਣ ਵਾਲੀ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...