November 25, 2026, 12:54 am
----------- Advertisement -----------
HomeNewsLatest Newsਕਾਨਪੁਰ ਹਿੰਸਾ: ਮਾਸਟਰਮਾਈਂਡ ਹਯਾਤ ਜ਼ਫਰ ਗ੍ਰਿਫਤਾਰ, ਜਾਇਦਾਦ 'ਤੇ ਚਲੇਗਾ ਬੁਲਡੋਜ਼ਰ

ਕਾਨਪੁਰ ਹਿੰਸਾ: ਮਾਸਟਰਮਾਈਂਡ ਹਯਾਤ ਜ਼ਫਰ ਗ੍ਰਿਫਤਾਰ, ਜਾਇਦਾਦ ‘ਤੇ ਚਲੇਗਾ ਬੁਲਡੋਜ਼ਰ

Published on

----------- Advertisement -----------

ਕਾਨਪੁਰ ਦੇ ਬੇਕਨਗੰਜ ‘ਚ ਹੋਈ ਹਿੰਸਾ ਦੇ ਮਾਸਟਰਮਾਈਂਡ ਹਯਾਤ ਜ਼ਫਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਵਿਜੇ ਸਿੰਘ ਮੀਨਾ ਮੀਡੀਆ ਸਾਹਮਣੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਕਾਨਪੁਰ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਐਨਐਸਏ ਦੀ ਕਾਰਵਾਈ ਦੀ ਤਿਆਰੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ’ਤੇ ਬੁਲਡੋਜ਼ਰ ਚਲਾਏ ਜਾਣਗੇ। ਅਦਾਲਤ ਤੋਂ ਮੁਲਜ਼ਮਾਂ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਜਾਵੇਗੀ।
ਕਾਨਪੁਰ ਹਿੰਸਾ ਦੀ ਜਾਂਚ ਲਈ ਲਖਨਊ ਤੋਂ ਐਨਕਾਊਂਟਰ ਸਪੈਸ਼ਲਿਸਟ ਆਈਪੀਐਸ ਅਜੈ ਪਾਲ ਸ਼ਰਮਾ ਨੂੰ ਭੇਜਿਆ ਗਿਆ ਹੈ। ਸ਼ੁੱਕਰਵਾਰ ਰਾਤ ਅਜੈ ਪਾਲ ਨੇ ਕਾਨਪੁਰ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਲਾਕੇ ਦਾ ਦੌਰਾ ਕਰਕੇ ਸਾਰਾ ਮਾਮਲਾ ਸਮਝਿਆ। ਦੇਰ ਰਾਤ ਤੱਕ ਉਨ੍ਹਾਂ ਦੀ ਨਿਗਰਾਨੀ ਹੇਠ ਦੇਰ ਰਾਤ ਹੀ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ 3 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇੱਕ ਅਨਾਥ ਆਸ਼ਰਮ ਨੇੜੇ ਚੰਦੇਸ਼ਵਰ ਹਾਟ ਵਿੱਚ ਰਹਿਣ ਵਾਲੇ ਲੋਕਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ।
ਹਿੰਸਾ ਵਿੱਚ ਸ਼ਾਮਲ ਲੋਕਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਦਰਅਸਲ, ਸੀਐਮ ਯੋਗੀ ਆਦਿਤਿਆਨਾਥ ਨੇ ਦੇਰ ਰਾਤ ਇਸ ਘਟਨਾ ‘ਤੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਹ ਆਦੇਸ਼ ਦਿੱਤਾ ਹੈ। 3 ਜੂਨ ਨੂੰ ਬੇਕਨਗੰਜ ਇਲਾਕੇ ਦੇ ਯਤੀਮਖਾਨਾ ਬਾਜ਼ਾਰ ‘ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਕਰੀਬ 1,000 ਲੋਕਾਂ ਨੇ ਪੰਜ ਘੰਟੇ ਤੱਕ ਹੰਗਾਮਾ ਕੀਤਾ। ਪਥਰਾਅ, ਭੰਨਤੋੜ ਕਰਕੇ ਦੁਕਾਨਾਂ ਲੁੱਟੀਆਂ ਗਈਆਂ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...