April 23, 2026, 2:35 pm
----------- Advertisement -----------
HomeNewsBreaking Newsਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

Published on

----------- Advertisement -----------

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ ਅੰਮ੍ਰਿਤਸਰ ਬਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਭਗਤਾਂਵਾਲਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਦਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ 61 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲਗਭਗ 57 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਖਰੀਦੀ ਗਈ ਕਣਕ ਦੀ ਲਿਫਿਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ 264603 ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 241535 ਮੀਟ੍ਰਿਕ ਟਨ ਕਣਕ ਦੀ ਫਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ 24 ਘੰਟੇ ਦੇ ਵਿੱਚ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...