October 14, 2026, 12:43 pm
----------- Advertisement -----------
HomeNewsLatest News'ਗੁਰਬਾਣੀ ਅਤੇ ਸ਼ਬਦ ਕੀਰਤਨ ਨੂੰ ਨਿਰੋਲ ਗੈਰ-ਵਪਾਰਕ ਆਧਾਰ 'ਤੇ ਸ੍ਰੀ ਹਰਿਮੰਦਰ ਸਾਹਿਬ...

‘ਗੁਰਬਾਣੀ ਅਤੇ ਸ਼ਬਦ ਕੀਰਤਨ ਨੂੰ ਨਿਰੋਲ ਗੈਰ-ਵਪਾਰਕ ਆਧਾਰ ‘ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧਾ ਪ੍ਰਸਾਰਣ ਕਰਨ ਦੇ ਇੱਛੁਕ ਹਾਂ’ : ਮੀਡੀਆ ਕਾਰੋਬਾਰੀ ਜੇ ਕੇ ਜੈਨ

Published on

----------- Advertisement -----------

ਸਿੱਖ ਧਰਮ ਨੂੰ ਸਮਰਪਿਤ ਚੈਨਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਾਰਾ ਖਰਚਾ ਵੀ ਚੁੱਕਾਂਗੇ ਤੇ ਕਾਰਵਾਈ ਲਈ ਕਮੇਟੀ ਨੂੰ ਪੱਤਰ ਲਿਖਾਂਗੇ

ਨਿਰੋਲ ਸੇਵਾ ਭਾਵਨਾ ਨਾਲ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਾਂਗੇ : ਜੇ ਕੇ ਜੈਨ

ਚੰਡੀਗੜ੍ਹ : – ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਅਤੇ ਸ਼ਬਦ ਕੀਰਤਨ ਪ੍ਰਸਾਰਣ ਵਿੱਚ ਨਵਾਂ ਮੋੜ ਆਇਆ ਹੈ। ਨਿਊਜ਼ ਅਤੇ ਟੀਵੀ ਪ੍ਰੋਗਰਾਮ ਪ੍ਰੋਡਕਸ਼ਨ ਹਾਊਸ ਦੇ ਮਾਲਕ ਅਤੇ ਪੰਜਾਬ ਟੂਡੇ ਟੀਵੀ ਨੈਟਵਰਕ ਦੇ ਚੇਅਰਮੈਨ ਜੇ ਕੇ ਜੈਨ ਨੇ ਬਿਨਾਂ ਕਿਸੇ ਪੈਸੇ ਦੇ ਅਤੇ ਉੱਚ ਪੱਧਰ ‘ਤੇ ਪਵਿੱਤਰ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਜੈਨ ਨੇ ਕਿਹਾ ਕਿ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਐਸਜੀਪੀਸੀ ਨੂੰ ਨਿਵੇਸ਼ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਹ ਅਤੇ ਉਨ੍ਹਾਂ ਦੀ ਟੀਮ ਇੱਕ ਪੈਸਾ ਵਸੂਲਣ ਤੋਂ ਬਿਨਾਂ ਸਿਰੇ ਤੋਂ ਅੰਤ ਤੱਕ ਕੰਮ ਕਰੇਗੀ। ਸ੍ਰੀ ਜੈਨ ਨੇ ਦੱਸਿਆ ਕਿ ਉਹ ਜਲਦੀ ਹੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਅਸਥਾਨ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਅਤੇ ਸਿੱਖ ਧਰਮ ਨਾਲ ਸਬੰਧਤ ਸਮੱਗਰੀ 24 ਘੰਟੇ ਬਿਨਾਂ ਕਿਸੇ ਇਸ਼ਤਿਹਾਰ ਦੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਮੰਗਣਗੇ। “ਚੈਨਲ ਦੁਆਰਾ ਸਾਰੀ ਸਮੱਗਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਗਾਊ ਪ੍ਰਵਾਨਗੀ ਲੈ ਕੇ ਹੀ ਇਸ ਦਾ ਪ੍ਰਸਾਰਣ ਕੀਤਾ ਜਾਵੇਗਾ,” ਜੈਨ ਨੇ ਕਿਹਾ।

“ਅਸੀਂ ਪੂਰੀ ਤਰ੍ਹਾਂ ਗੈਰ-ਵਪਾਰਕ ਆਧਾਰ ‘ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਲਈ ਉਤਸੁਕ ਹਾਂ। ਅਸੀਂ ਐਸਜੀਪੀਸੀ ਤੋਂ ਕੋਈ ਵੀ ਫੀਸ ਨਹੀਂ ਲਵਾਂਗੇ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਸਾਡੇ ਪਲੇਟਫਾਰਮ ਅਤੇ ਹੋਰ ਪਲੇਟਫਾਰਮਾਂ ‘ਤੇ ਬਿਨਾਂ ਕਿਸੇ ਕਾਰੋਬਾਰੀ ਚਿੰਤਾ ਦੇ ਇੱਕੋ ਸਮੇਂ ਕੀਤਾ ਜਾਵੇਗਾ।

ਜੈਨ ਨੇ ਅੱਗੇ ਕਿਹਾ, “ਮੇਰੀ ਸਿਰਫ ਸ਼ਰਤ ਇਹ ਹੋਵੇਗੀ ਕਿ ਸਾਡੀ ਫੀਡ ਦੀ ਵਰਤੋਂ ਕਰਨ ਵਾਲੇ ਨੈਟਵਰਕ ਵਿਗਿਆਪਨ ਆਦਿ ਰਾਹੀਂ ਏਅਰ ਟਾਈਮ ਵੇਚ ਕੇ ਵਪਾਰੀਕਰਨ ਨਹੀਂ ਕਰ ਸਕਦੇ, ਇਹ ਨਿਰੋਲ ਗੁਰਬਾਣੀ, ਸ਼ਬਦ ਕੀਰਤਨ ਅਤੇ ਸਿੱਖ ਧਰਮ ਸਟ੍ਰੀਮਿੰਗ ਪ੍ਰੋਜੈਕਟ ਹੋਵੇਗਾ,” ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਨ ਨੇ ਦੱਸਿਆ ਕਿ ਉਹ ਇਸ ਪ੍ਰੋਜੈਕਟ ਨੂੰ ਆਪਣੇ ਫੰਡਾਂ ਨਾਲ ਸ਼ੁਰੂ ਕਰਨਾ ਚਾਹੁੰਦੇ ਹਨ ਅਤੇ ਇਸ ਨੂੰ ਵਿੱਤ ਪ੍ਰਦਾਨ ਕਰਨਾ ਚਾਹੁੰਦੇ ਹਨ ਕਿਉਂਕਿ 65 ਸਾਲ ਦੀ ਉਮਰ ਵਿੱਚ ਉਨ੍ਹਾਂ ਨੂੰ ਮਾਨਵਤਾ ਨੂੰ ਵਾਪਸ ਦੇਣ ਦੀ ਮਹੱਤਤਾ ਦਾ ਅਹਿਸਾਸ ਹੋਇਆ ਹੈ।
” ਮੈਂ ਆਪਣੇ ਕਾਰੋਬਾਰਾਂ ਰਾਹੀਂ ਬਹੁਤ ਕੁਝ ਕਮਾਇਆ ਹੈ ਅਤੇ ਹੁਣ ਮੈਂ ਸਮਾਜਿਕ ਭਲੇ ਲਈ ਤਨੋਂ, ਮਨੋਂ ਇਹ ਸੇਵਾ ਪਹਿਲ ਕਰਨਾ ਚਾਹੁੰਦਾ ਹਾਂ,” ਜੈਨ ਨੇ ਕਿਹਾ।

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦੇ ਪ੍ਰਸਾਰਣ ਨੂੰ ਲੈ ਕੇ ਹਾਲ ਹੀ ਵਿੱਚ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਇਹ ਐਲਾਨ ਅਹਿਮ ਮੰਨਿਆ ਜਾਂਦਾ ਹੈ। ਕੱਲ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਬੰਧ ਸੰਭਾਲਣ ਵਾਲੀ ਸ਼੍ਰੋਮਣੀ ਕਮੇਟੀ ਨੂੰ ਵੱਖ-ਵੱਖ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਦੇ ਲੱਖਾਂ ਸਿੱਖ ਸ਼ਰਧਾਲੂਆਂ ਦੇ ਲਾਭ ਲਈ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਦੀ ਇਜਾਜ਼ਤ ਦੇਣ ਲਈ ਬੇਨਤੀ ਕੀਤੀ ਸੀ।

ਜੈਨ ਨੇ ਅੱਗੇ ਕਿਹਾ, “ਕੋਈ ਵੀ ਚੈਨਲ ਸਾਡੇ ਟੈਲੀਕਾਸਟ ਨੂੰ ਮੁਫ਼ਤ ਵਿੱਚ ਚੁਣ ਸਕਦਾ ਹੈ ਜਿੱਥੇ ਕੋਈ ਵਿਗਿਆਪਨ ਨਹੀਂ ਹੋਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਸੀ ਕਿ ‘ਗੁਰਬਾਣੀ’ ਸਾਰੇ ਧਰਮਾਂ ਲਈ ਸਰਬ ਸਾਂਝੀ ਹੈ। ਸੋ ਅਸੀਂ ਪਵਿੱਤਰ ‘ਗੁਰਬਾਣੀ’ ਦਾ ਮੁਦਰੀਕਰਨ ਨਹੀਂ ਕਰ ਸਕਦੇ, ” ਉਨਾ ਕਿਹਾ।

ਜੈਨ, ਜੋ ਕਿ ਖੁਦ ਇੱਕ ਬਹੁਤ ਹੀ ਸੀਨੀਅਰ ਅਤੇ ਤਜਰਬੇਕਾਰ ਵੀਡੀਓ ਅਤੇ ਇਲੈਕਟ੍ਰਾਨਿਕ ਮੀਡੀਆ ਹਸਤੀ ਹਨ, ਨੇ ਕਿਹਾ ਕਿ ਉਨ੍ਹਾਂ ਦੇ ਪ੍ਰੋਡਕਸ਼ਨ ਹਾਊਸ ਅਤੇ ਪੰਜਾਬ ਟੂਡੇ ਟੀਵੀ ਚੈਨਲ ਕੋਲ ਗੁਰਬਾਣੀ ਅਤੇ ਸ਼ਬਦ ਕੀਰਤਨ ਦੇ ਬਿਨਾਂ ਕਿਸੇ ਰੁਕਾਵਟ ਦੇ ਪ੍ਰਸਾਰਣ ਨੂੰ ਯਕੀਨੀ ਬਣਾਉਣ ਲਈ ਸਾਰੀ ਤਕਨੀਕੀ ਅਤੇ ਤਕਨੀਕੀ ਜਾਣਕਾਰੀ ਹੈ। ਜੈਨ ਨੇ ਅੱਗੇ ਕਿਹਾ, “ ਸੇਵਾ ਭਾਵਨਾ ਦੇ ਨਾਲ ਮੈਂ ਮਨੁੱਖਤਾ ਦੇ ਭਲੇ ਲਈ ਪਵਿੱਤਰ ਗੁਰਬਾਣੀ ਅਤੇ ਸ਼ਬਦ ਕੀਰਤਨ ਨੂੰ ਦੁਨੀਆ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ
ਬਹੁਤ ਉਤਸੁਕ ਹਾਂ।

ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਜੈਨ ਨੇ ਕਿਹਾ, “ਇਹ ਕੋਈ ਵਪਾਰਕ ਜਾਂ ਪੈਸੇ ਘੜਨ ਵਾਲੀ ਗਤੀਵਿਧੀ ਨਹੀਂ ਹੋਵੇਗੀ ਜੋ ਕਿ ਵਰਤਮਾਨ ਵਿੱਚ ਹੈ। ਸਾਰਿਆਂ ਲਈ ਲਾਈਵ ਸਟ੍ਰੀਮਾਂ ਤੱਕ ਮੁਫਤ ਪਹੁੰਚ ਹੋਣੀ ਚਾਹੀਦੀ ਹੈ। ” ਜੈਨ ਨੇ ਕਿਹਾ ਕਿ ਉਨ੍ਹਾਂ ਦੀ ਪਾਕਿਸਤਾਨ ਵਿਚ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਗੁਰਧਾਮਾਂ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੀ ਵੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿੱਚ ਨਵੀਂ ਸਰਕਾਰ ਬਣਨ ਨਾਲ ਭਾਰਤ ਨਾਲ ਸਬੰਧਾਂ ਵਿੱਚ ਜ਼ਰੂਰ ਸੁਧਾਰ ਹੋਵੇਗਾ ਅਤੇ ਪਾਕਿਸਤਾਨ ਵਿੱਚਲੇ ਇਨ੍ਹਾਂ ਪਵਿੱਤਰ ਗੁਰਧਾਮਾਂ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕਰਨ ਦਾ ਉਨ੍ਹਾਂ ਦਾ ਸੁਪਨਾ ਵੀ ਜਰੂਰ ਸਾਕਾਰ ਹੋਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...