September 9, 2026, 9:37 am
----------- Advertisement -----------
HomeNewsLatest Newsਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਪੁਹੰਚ ਕੀਤੇ ਵੱਡੇ ਐਲਾਨ

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਪੁਹੰਚ ਕੀਤੇ ਵੱਡੇ ਐਲਾਨ

Published on

----------- Advertisement -----------

ਸ੍ਰੀ ਅੰਮ੍ਰਿਤਸਰ/ਚੰਡੀਗੜ, 13 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੁਰੂ ਕੀ ਨਗਰੀ ਵਿੱਚ ਪਾਰਟੀ ਦੇ ਉਮੀਦਵਾਰਾਂ ਡਾ. ਜੀਵਨਜੋਤ ਕੌਰ, ਡਾ. ਜਸਬੀਰ ਸਿੰਘ, ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈ.ਪੀ.ਐਸ) ਲਈ ਚੋਣ ਪ੍ਰਚਾਰ ਕੀਤਾ। ਆਪਣੇ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀੰ ਕਿ 2022 ਦੀਆਂ ਚੋਣਾਂ ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਦੀ ਲੁੱਟ ਖਸੁੱਟ ਤੋਂ ਬਚਾਉਣ ਦਾ ਇੱਕ ਸੁਨਿਹਰੀ ਮੌਕਾ ਹੈ। ਇਸ ਲਈ ਅੰਮ੍ਰਿਤਸਰ ਵਾਸੀ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਇੱਕ ਇੱਕ ਵੋਟ ਪਾ ਕੇ ਜਿਤਾਉਣ ਤਾਂ ਜੋ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸੂਬੇ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕੇ।

ਐਤਵਾਰ ਨੂੰ ਗੁਰੂ ਕੀ ਨਗਰੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਾਬਕਾ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿੱਚ ਅੰਮ੍ਰਿਤਸਰ ਉਤਰੀ, ਡਾ. ਇੰਦਰਬੀਰ ਸਿੰਘ ਨਿੱਝਰ ਲਈ ਅੰਮ੍ਰਿਤਸਰ ਦੱਖਣੀ, ਡਾ. ਅਜੇ ਗੁਪਤਾ ਲਈ ਅੰਮ੍ਰਿਤਸਰ ਕੇਂਦਰੀ, ਡਾ. ਜਸਬੀਰ ਸਿੰਘ ਲਈ ਅੰਮ੍ਰਿਤਸਰ ਪੱਛਮੀ ਅਤੇ ਡਾ. ਜੀਵਨਜੋਤ ਕੌਰ ਲਈ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਇਸ ਸਰਹੱਦੀ ਹਲਕੇ ‘ਚ ਸਕੂਲਾਂ, ਕਾਲਜਾਂ, ਹਸਪਤਾਲਾਂ ਦੀ ਤਰੱਕੀ ਲਈ ਕੋਈ ਕਦਮ ਨਹੀਂ ਚੁੱਕਿਆ। ਉਦਯੋਗਾਂ ਨੂੰ ਬਰਬਾਦ ਕਰ ਦਿੱਤਾ। ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਗੁਰੂ ਕੀ ਨਗਰੀ ਸਮੇਤ ਸਰਹੱਦੀ ਜ਼ਿਲੇ ਵਿੱਚ ਉਦਯੋਗਾਂ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਚੰਗੀ ਤੇ ਸਸਤੀ ਸਿੱਖਿਆ ਅਤੇ ਇਲਾਜ ਪ੍ਰਦਾਨ ਕੀਤਾ ਜਾਵੇਗਾ।

ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਹੱਥ ਨਸ਼ਾ ਮਾਫੀਆ ਅਤੇ ਝੂਠੇ ਸੁਫ਼ਨੇ ਵੇਚਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਸਹੀ ਮੌਕਾ ਹੈ। ਰਜਵਾੜਾਸ਼ਾਹੀ ਲੋਕਾਂ ਨੂੰ ਲੋਕਤੰਤਰ ਦੀ ਤਾਕਤ ਦਿਖਾਉਣ ਦਾ ਮੌਕਾ ਹੈ ਤਾਂ ਜੋ ਆਮ ਘਰ ਦੀ ਧੀ ਅਤੇ ਸਮਾਜਸੇਵੀ ਡਾ. ਜੀਵਨਜੋਤ ਕੌਰ ਦੇ ਹੱਥ ਸੱਤਾ ਦੀ ਲਗਾਮ ਦਿੱਤੀ ਜਾ ਸਕੇ। ਮਾਨ ਨੇ ਕਿਹਾ ਕਿ ਇੱਥੋਂ ਦੇ ਖਾਨਦਾਨੀ ਸਿਆਸੀ ਆਗੂ ਲੋਕਾਂ ਦੀਆਂ ਵੋਟਾਂ ਲੈ ਕੇ ਚੰਡੀਗੜ ਜਾ ਬੈਠਦੇ ਹਨ, ਜਦੋਂ ਕਿ ਆਮ ਲੋਕ ਵੱਖ- ਵੱਖ ਤਰਾਂ ਦੀਆਂ ਸਮੱਸਿਆਵਾਂ ਨਾਲ ਜੂਝਦੇ ਰਹੇ ਹਨ। ਆਮ ਅਦਾਮੀ ਪਾਰਟੀ ਰਾਜਨੀਤਿਕ ਤਬਦੀਲੀ ਦੇ ਨਾਲ ਨਾਲ ਆਮ ਲੋਕਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਇਸ ਸਮੇਂ ਪਾਰਟੀ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਸੂਬਾ ਅਤੇ ਸਥਾਨਕ ਪੱਧਰ ਦੇ ਆਗੂ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...