November 13, 2026, 6:34 am
----------- Advertisement -----------
HomeNewsLatest Newsਕੇਜਰੀਵਾਲ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ : ਬਿਕਰਮ ਸਿੰਘ ਮਜੀਠੀਆ

ਕੇਜਰੀਵਾਲ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ : ਬਿਕਰਮ ਸਿੰਘ ਮਜੀਠੀਆ

Published on

----------- Advertisement -----------

ਚੰਡੀਗੜ੍ਹ, 27 ਅਕਤੂਬਰ 2022 : – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ ਅਤੇ ਜ਼ੋਰ ਦੇ ਕੇ ਆਖਿਆ ਕਿ ਅਜਿਹੇ ਗੈਰ ਜ਼ਿੰਮੇਵਾਰਾਨਾ ਬਿਆਨ ਦੇਸ਼ ਵਿਚ ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨਗੇ।

ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਇਕ ਆਈ ਆਈ ਟੀ ਗਰੈਜੂਏਟ ਇੰਨਾ ਹੇਠਾਂ ਡਿੱਗ ਗਿਆ ਹੈ ਕਿ ਸਿਆਸੀ ਲਾਹਾ ਲੈਣ ਵਾਸਤੇ ਫ਼ਿਰਕੂ ਮੰਗ ਰੱਖ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਕੋਈ ਵੀ ਪੜ੍ਹਿਆ ਲਿਖਿਆ ਵਿਅਕਤੀ ਇਹ ਸਮਝਦਾ ਹੈ ਕਿ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਭਾਰਤੀ ਕਰੰਸੀ ’ਤੇ ਛਪਵਾਉਣ ਨਾਲ ਭਾਰਤੀ ਅਰਥਚਾਰੇ ਵਿਚ ਕੋਈ ਸੁਧਾਰ ਹੋਣ ਵਾਲਾ ਨਹੀਂ ਹੈ।

ਉਹਨਾਂ ਕਿਹਾ ਕਿ ਕਿਉਂਕਿ ਕੇਜਰੀਵਾਲ ਨੇ ਇਹ ਬਿਆਨ ਦਿੱਤਾ ਹੈ ਇਸ ਤੋਂ ਸਪਸ਼ਟ ਹੈ ਕਿ ਉਹ ਸੌੜੇ ਸਿਆਸੀ ਹਿੱਤਾਂ ਵਾਸਤੇ ਦੇਸ਼ ਦਾ ਸਮਾਜਿਕ ਸਰੂਪ ਤਹਿਸ ਨਹਿਸ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਪੂਜਣਯੋਗ ਹਨ ਤੇ ਇਹ ਪਵਿੱਤਰ ਥਾਵਾਂ ’ਤੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਜੇਕਰ ਇਹ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੀਆਂ ਦੁਕਾਨਾਂ ’ਤੇ ਰੱਖੀਆਂ ਗਈਆਂ ਤਾਂ ਇਸ ਨਾਲ ਬੇਚੈਨੀ ਹੋ ਸਕਦੀ ਹੈ। ਉਹਨਾਂ ਕਿਹਾ ਕਿ ਇਹਨਾਂ ਤਸਵੀਰਾਂ ਨਾਲ ਦੇਵੀ ਦੇਵਤਿਆਂ ਦੀ ਅਜਿਹੀਆਂ ਥਾਵਾਂ ’ਤੇ ਬੇਅਦਬੀ ਵੀ ਹੋ ਸਕਦੀ ਹੈ।
ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦਾ ਬਿਆਨ ਦੇਸ਼ ਦੇ ਧਰਮ ਨਿਰਪੱਖ ਸਰੂਪ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਭਾਰਤ ਇਕ ਬਹੁ ਸਭਿਆਚਾਰ ਵਾਲਾ ਤੇ ਬਹੁ ਭਾਸ਼ਾਈ ਮੁਲਕ ਹੈ ਤੇ ਦੇਸ਼ ਦੇ ਸੰਵਿਧਾਨ ਦਾ ਸਾਰੇ ਧਰਮ ਤੇ ਸਭਿਆਚਾਰ ਸਨਮਾਨ ਕਰਦੇ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਕਿਸੇ ਨੂੰ ਵੀ ਧਰਮ ਦੇ ਨਾਂ ’ਤੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ਾਂ ਨਹੀਂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਗੈਰ ਕਾਨੂੰਨੀ ਵੀ ਹੈ ਕਿਉਂਕਿ ਬਿਆਨ ਰਾਹੀਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਮਨਸ਼ਾ ਵੀ ਜ਼ਾਹਰ ਹੋ ਰਹੀ ਹੈ।

ਸਾਬਕਾ ਮੰਤਰੀ ਨੇ ਕਿਹਾ ਕਿ ਇਹ ਉਹ ਬਦਲਾਅ ਨਹੀਂ ਹੈ ਜਿਸਦਾ ਵਾਅਦਾ ਦੇਸ਼ ਤੇ ਪੰਜਾਬੀਆਂ ਨਾਲ ਆਪ ਨੇ ਕੀਤਾ ਸੀ। ਵਾਹਨਾਂ ਕਿਹਾ ਕਿ ਇੱਥੇ ਗੱਲ ਆਪ ਦੇ ਇਰਾਦਿਆਂ ਦੀ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪ ਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਰੱਖਦੇ।

ਉਹਨਾਂ ਕਿਹਾ ਕਿ ਅਸੀਂ ਇਹ ਪੰਜਾਬ ਵਿਚ ਵੇਖਿਆ ਹੈ ਜਿਥੇ ਕਿਸਾਨਾਂ, ਮੁਲਾਜ਼ਮਾਂ ਤੇ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਪਰ ਦਿੱਤਾ ਕੁਝ ਨਹੀਂ ਗਿਆ। ਉਹਨਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਦਿੱਲੀ ਮਾਡਲ ਸਮੇਤ ਆਪ ਦੇ ਸਾਰੇ ਮਾਡਲ ਨਿਰਪੱਖ ਸਰਵੇਖਣਾਂ ਵਿਚ ਲੀਰੋਂ ਲੀਰ ਹੋ ਗਏ ਹਨ ਤੇ ਇਸੇ ਕਾਰਨ ਹੁਣ ਕੇਜਰੀਵਾਲ ਧਰਮ ਵਾਲੇ ਪਾਸੇ ਹੋ ਗਏ ਹਨ ਤਾਂ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਲਾਹਾ ਲਿਆ ਜਾ ਸਕੇ।

ਮਜੀਠੀਆ ਨੇ ਆਪ ਦੇ ਕਨਵੀਨਰ ਨੂੰ ਸਲਾਹ ਦਿੱਤੀ ਕਿ ਉਹ ਜੋ ਪ੍ਰਚਾਰ ਕਰਦੇ ਹਨ, ਉਸ ’ਤੇ ਡੱਟਣ ਦੀ ਕੋਸ਼ਿਸ਼ਾਂ ਕਰਨ। ਉਹਨਾਂ ਕਿਹਾ ਕਿ ਕੇਜਰੀਵਾਲ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀ ਤਸਵੀਰ ਛਪਵਾਉਣ ਦੀ ਮੰਗ ਕਰ ਕੇ ਆਪਣੇ ਆਪ ਨੂੰ ਕੱਟੜ ਹਿੰਦੂ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਹਨ ਪਰ ਉਹਨਾਂ ਨੂੰ ਆਪਣੇ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਰਾਬੀ ਹੋਣ ’ਤੇ ਕੋਈ ਅਫ਼ਸੋਸ ਨਹੀਂ ਹੈ। ਉਹਨਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਕੇਜਰੀਵਾਲ ਜਨਤਕ ਜੀਵਨ ਵਿਚ ਆਪਣੇ ਕਹੇ ’ਤੇ ਖਰਾ ਉਤਰਦੇ ਅਤੇ ਪੰਜਾਬ ਵਿਚ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਸਮਾਜਿਕ ਤੇ ਨੈਤਿਕ ਤੌਰ ’ਤੇ ਆਪਣੇ ਗੁਨਾਹਾਂ ਲਈ ਜ਼ਿੰਮੇਵਾਰ ਬਣਾਉਂਦੇ ਤੇ ਉਹਨਾਂ ਦੇ ਭ੍ਰਿਸ਼ਟਾਚਾਰ ਲਈ ਵੀ ਉਹਨਾਂ ਨੂੰ ਨਕੇਲ ਪਾਉਂਦੇ ਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਂਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...