July 18, 2026, 9:13 am
----------- Advertisement -----------
HomeNewsLatest Newsਭਗਵੰਤ ਮਾਨ ਨੂੰ ਹਰਾ ਕੇ ਖੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਕੇਜਰੀਵਾਲ:...

ਭਗਵੰਤ ਮਾਨ ਨੂੰ ਹਰਾ ਕੇ ਖੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਕੇਜਰੀਵਾਲ: ਅਲਕਾ ਲਾਂਬਾ

Published on

----------- Advertisement -----------

ਬਰਨਾਲਾ : – ਦਿੱਲੀ ਤੋਂ ਬਰਨਾਲਾ ਪੁੱਜੀ ਆਲ ਇੰਡੀਆ ਕਾਂਗਰਸ ਦੀ ਬੁਲਾਰਾ ਅਲਕਾ ਲਾਂਬਾ ਨੇ ਸੋਮਵਾਰ ਨੂੰ ਕਾਂਗਰਸੀ ਉਮੀਦਵਾਰ ਮੁਨੀਸ਼ ਬਾਂਸਲ ਦੇ ਘਰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਉਥੇ ਕੋਈ ਨਵਾਂ ਹਸਪਤਾਲ ਅਤੇ ਸਕੂਲ ਨਹੀਂ ਬਣਾਇਆ ਸਗੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਲੋਕਾਂ ਦੇ ਟੈਕਸ ਦੇ 822 ਕਰੋੜ ਰੁਪਏ ਇਸ਼ਤਿਹਾਰਾਂ ‘ਤੇ ਖਰਚ ਕੀਤੇ ਹਨ।
ਪੰਜਾਬ ‘ਚ ਹਰ ਪਾਸੇ ਝੰਡੇ ਲੱਗੇ ਹੋਏ ਹਨ, ਜਿਨ੍ਹਾਂ ‘ਤੇ ਲਿਖਿਆ ਹੈ ਕਿ ਇਕ ਮੌਕਾ ਕੇਜਰੀਵਾਲ ਨੂੰ , ਜਿਸ ਤੋਂ ਸਪੱਸ਼ਟ ਹੈ ਕਿ ਕੇਜਰੀਵਾਲ ਖੁਦ ਭਗਵੰਤ ਮਾਨ ਨੂੰ ਹਰਾ ਕੇ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਕੋਰੋਨਾ ਦੇ ਗੰਭੀਰ ਸੰਕਟ ਵਿੱਚ ਦਿੱਲੀ ਸਰਕਾਰ ਲੋਕਾਂ ਨੂੰ ਆਕਸੀਜਨ ਨਹੀਂ ਦੇ ਸਕੀ। ਆਂਗਣਵਾੜੀ ਵਰਕਰਾਂ ਨੂੰ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ।
ਦਿੱਲੀ ਦੇ ਕੈਂਸਰ ਹਸਪਤਾਲ ਵਿੱਚ ਦੋ ਸਾਲਾਂ ਤੋਂ ਸਰਜਰੀ ਨਹੀਂ ਹੋ ਰਹੀ ਅਤੇ ਡਾਕਟਰਾਂ ਅਤੇ ਨਰਸਾਂ ਦੀਆਂ ਕਈ ਅਸਾਮੀਆਂ ਖਾਲੀ ਪਈਆਂ ਹਨ। ਲਾਂਬਾ ਨੇ ਕਿਹਾ ਕਿ ਕੇਜਰੀਵਾਲ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਅਤੇ ਆਕਸੀਜਨ ਦੀ ਕਮੀ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਨੇ 38 ਜਨ ਸਭਾਵਾਂ ਕੀਤੀਆਂ ਪਰ ਇੱਕ ਵੀ ਜਨ ਸਭਾ ਵਿੱਚ ਭਾਜਪਾ ਜਾਂ ਮੋਦੀ ਵਿਰੁੱਧ ਨਹੀਂ ਬੋਲਿਆ।
ਨਸ਼ਿਆਂ ਅਤੇ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸਣ ਦੀ ਗੱਲ ਕਰਨ ਵਾਲੇ ਕੇਜਰੀਵਾਲ ਨੇ ਦਿੱਲੀ ‘ਚ ਸ਼ਰਾਬ ਪੀਣ ਦੀ ਉਮਰ 25 ਤੋਂ ਘਟਾ ਕੇ 21 ਸਾਲ ਕਰ ਦਿੱਤੀ ਹੈ। ਲਾਂਬਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਬੋਲਣ ਵਾਲੇ ਅਰਵਿੰਦ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗ ਲਈ ਸੀ , ਜਦਕਿ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...