August 10, 2026, 11:38 pm
----------- Advertisement -----------
HomeNewsLatest Newsਕਿਰਨ ਬੇਦੀ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗੇ: ਹਰਮੀਤ ਸਿੰਘ ਕਾਲਕਾ

ਕਿਰਨ ਬੇਦੀ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗੇ: ਹਰਮੀਤ ਸਿੰਘ ਕਾਲਕਾ

Published on

----------- Advertisement -----------

ਨਵੀਂ ਦਿੱਲੀ, 14 ਜੂਨ : – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉੱਘੀ ਆਈ ਪੀ ਐਸ ਤੇ ਸੀਨੀਅਰ ਆਗੂ ਕਿਰਨ ਬੇਦੀ ਵੱਲੋਂ ਸਿੱਖ ਕੌਮ ਦੇ ਖਿਲਾਫ ਬਿਆਨਬਾਜ਼ੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਉਹਨਾਂ ਨੂੰ ਕਿਹਾ ਹੈ ਕਿ ਉਹ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗਣ। ਕਿਰਨ ਬੇਦੀ ਦੀ ਇਸ ਟਿੱਪਣੀ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਸੋਸ਼ਲ ਮੀਡੀਆ ’ਤੇ ਵੀ ਉਨ੍ਹਾਂ ਦਾ ਲਗਾਤਾਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਆਪਣੇ ਆਪ ਨੁੰ ਦੇਸ਼ ਦੀ ਨੰਬਰ 1 ਆਈ ਪੀ ਐਸ ਕਹਾਉਣ ਵਾਲੀ ਤੇ ਦੇਸ਼ ਵਿਚ ਮਾਣਮੱਤੇ ਅਹੁਦਿਆਂ ‘ਤੇ ਰਹਿਣ ਵਾਲੀ ਕਿਰਨ ਬੇਦੀ ਨੁੰ ਇਹ ਸਮਝ ਨਹੀਂ ਆਈ ਕਿ ਉਹ ਕਿਸ ਕੌਮ ਦੇ ਖਿਲਾਫ ਬਿਆਨਬਾਜ਼ੀ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਕਿਰਨ ਬੇਦੀ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਜਿਸ ਵਕਤ ਉਸ ਵੇਲੇ ਭਾਰਤ ਦੀਆਂ ਔਰਤਾਂ ਨੁੰ ਟਕੇ ਟਕੇ ਵਿਚ ਵੇਚਣ ਵਾਸਤੇ ਗਜ਼ਨੀ ਦੇ ਬਜ਼ਾਰ ਵਿਚ ਲੈ ਕੇ ਜਾਇਆ ਜਾਂਦਾ ਸੀ, ਉਸ ਵੇਲੇ ਇਹ ਔਰਤਾਂ ਸਿੱਖਾਂ ਨੁੰ ਵਾਜਾਂ ਮਾਰਦੀਆਂ ਸਨ ਕਿ ਸਾਨੁੰ ਬਚਾਓ ਲਓ। ਉਹਨਾਂ ਕਿਹਾ ਕਿ ਦੇਸ਼ ਦੀਆਂ ਬੀਬੀਆਂ ਤੇ ਭੈਣਾਂ ਨੁੰ ਬਚਾਉਣ ਦਾ ਮਾਣ ਸਿਰਫ ਸਿੱਖਾਂ ਦੇ ਹਿੱਸੇ ਆਇਆ ਹੈ।
ਉਹਨਾਂ ਕਿਹਾ ਕਿ ਅੱਜ ਉਹੀ ਔਰਤ ਇਸਦਾ ਮਜ਼ਾਕ ਬਣਾਏ, ਇਸ ਤੋਂ ਅਫਸੋਸ ਵਾਲੀ ਗੱਲ ਕੋਈ ਨਹੀਂ ਹੈ।
ਉਹਨਾਂ ਕਿਹਾ ਕਿ ਕਿਰਨ ਬੇਦੀ ਸਿੱਖ ਕੌਮ ਕੋਲੋਂ ਤੁਰੰਤ ਮੁਆਫੀ ਮੰਗੇ। ਉਹਨਾਂ ਕਿਹਾ ਜੋ ਗੱਲ ਕਿਰਨ ਬੇਦੀ ਨੇ ਕਹੀ ਹੈ, ਇਹ ਉਹਨਾਂ ਲਈ ਚੁਟਕਲਾ ਹੋ ਸਕਦੀ ਹੈ, ਪਰ ਇਸ ਨਾਲ ਸਿੱਖਾਂ ਦੇ ਮਨਾਂ ਨੁੰ ਵੱਡੀ ਠੇਸ ਪਹੁੰਚੀ ਹੈ, ਜਿਸ ਲਈ ਕਿਰਨ ਬੇਦੀ ਨੁੰ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੇ ਮੁਆਫੀ ਨਾ ਮੰਗੀ ਤਾਂ ਫਿਰ ਸਿੱਖ ਕੌਮ ਇਸ ਮਾਮਲੇ ਵਿਚ ਆਪਣਾ ਅਗਲਾ ਰੁੱਖ ਅਖ਼ਤਿਆਰ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...