October 11, 2026, 4:57 am
----------- Advertisement -----------
HomeNewsLatest Newsਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਕਰਨ ‘ਤੇ ਦਿੱਤਾ ਜ਼ੋਰ

Published on

----------- Advertisement -----------

ਚੰਡੀਗੜ, 25 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਈ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੀਆਂ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਦਾ ਛੇਤੀ ਤੇ ਢੁੱਕਵਾਂ ਹੱਲ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਸ. ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਵਿੱਤ, ਟਰਾਂਸਪੋਰਟ, ਸਿਹਤ ਅਤੇ ਗ੍ਰਹਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨਾਲ ਇਨ੍ਹਾਂ ਸਮੱਸਿਆਵਾਂ ਦਾ ਸੁਯੋਗ ਨਿਪਟਾਰਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ।

ਸੰਧਵਾਂ ਨੇ ਦੱਸਿਆ ਕਿ ਸਰਕਾਰੀ ਅਤੇ ਨਿੱਜੀ ਬੈਂਕਾਂ ਵੱਲੋਂ ਕਰਜਾ ਮਨਜ਼ੂਰੀ/ਵੰਡਣ ਸਮੇਂ ਕਰਜ਼ਾ ਲੈਣ ਵਾਲੇ ਵਿਅਕਤੀ ਦਾ ਜਬਰਦਸਤੀ ਬੀਮਾ ਕਰਵਾਇਆ ਜਾਂਦਾ ਹੈ, ਜਦਕਿ ਅਜਿਹਾ ਕੋਈ ਕਾਨੂੰਨ ਨਹੀਂ। ਉਨ੍ਹਾਂ ਜ਼ੋਨਲ ਬੈਂਕ ਮੈਨੇਜ਼ਰਾਂ ਨੂੰ ਕਿਹਾ ਕਿ ਆਮ ਲੋਕਾਂ ਅਤੇ ਕਿਸਾਨਾਂ ਵੱਲੋਂ ਵੱਖ-ਵੱਖ ਕਰਜ਼ੇ ਲੈਣ ਮੌਕੇ ਜਬਰਦਸਤੀ ਬੀਮਾ ਨਾ ਕੀਤਾ ਜਾਵੇ।ਵਿਚਾਰ-ਵਟਾਂਦਰੇ ਦੌਰਾਨ ਬੈਂਕ ਮੈਨੇਜਰਾਂ ਨੇ ਸਪੀਕਰ ਨੂੰ ਦੱਸਿਆ ਕਿਹਾ ਕਿ ਕਰਜ਼ਾ ਲੈਣ ਲਈ ਅਜਿਹੀ ਕੋਈ ਸ਼ਰਤ ਲਾਜ਼ਮੀ ਨਹੀਂ ਕੀਤੀ ਹੈ।

ਸੰਧਵਾਂ ਨੇ ਵੱਖ-ਵੱਖ ਬੈਂਕਾਂ ਦੇ ਜ਼ੋਨਲ ਮੈਨੇਜਰਾਂ ਨੂੰ ਕਿਹਾ ਕਿ ਉਹ ਆਪਣੀਆਂ ਸਬੰਧਤ ਬੈਂਕਾਂ ‘ਚ ਕਰਜ਼ਾ ਲੈਣ ਲਈ ਬੀਮਾ ਕਰਵਾਉਣਾ ਲਾਜ਼ਮੀ ਨਹੀਂ ਹੈ, ਆਦਿ ਲਿਖ ਕੇ ਸਹੀ ਢੰਗ ਨਾਲ, ਢੁਕਵੀਂ ਥਾਂ ‘ਤੇ ਡਿਸਪਲੇਅ ਕਰਨ ਅਤੇ ਕਰਜ਼ਾ ਲੈਣ ਲਈ ਸਬੰਧਤ ਹਦਾਇਤਾਂ ਦਾ ਪੰਜਾਬੀ ਅਨੁਵਾਦ ਕਰਕੇ ਕਰਜ਼ਾ ਲੈਣ ਵਾਲੇ ਵਿਅਕਤੀ ਨੂੰ ਦੇਣਾ ਯਕੀਨੀ ਬਣਾਉਣ।

ਇਸ ਮੌਕੇ ਵਿਧਾਇਕ ਅਮੋਲਕ ਸਿੰਘ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਬਲਕਾਰ ਸਿੱਧੂ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਸਿਨਹਾ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਵਿਵੇਕ ਪ੍ਰਤਾਪ ਸਿੰਘ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ, ਸਟੇਟ ਟਰਾਂਸਪੋਰਟ ਕਮਿਸ਼ਨਰ ਮੋਨੀਸ਼ ਕੁਮਾਰ, ਆਈ.ਜੀ. ਸੁਰੱਖਿਆ ਸ਼ਿਵ ਕੁਮਾਰ ਵਰਮਾ, ਪੰਜਾਬ ਵਿਧਾਨ ਸਭਾ ਸਕੱਤਰ ਸ੍ਰੀ ਰਾਮ ਲੋਕ ਖਟਾਣਾ, ਰਜਿਸਟਰਾਰ ਕੋਪ੍ਰੇਟਿਵ ਸੁਸਾਇਟਜ਼਼, ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ, ਜ਼ੋਨਲ ਮੈਨਜਰ ਸਟੇਟ ਬੈਂਕ ਆਫ਼ ਇੰਡੀਆ, ਜ਼ੋਨਲ ਮੈਨਜਰ ਪੰਜਾਬ ਨੈਸ਼ਨਲ ਬੈਂਕ, ਜ਼ੋਨਲ ਮੈਨਜਰ ਐਚ.ਡੀ.ਐਫ.ਸੀ. ਅਤੇ ਜ਼ੋਨਲ ਮੈਨਜਰ ਆਈ.ਸੀ.ਆਈ.ਸੀ.ਆਈ. ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...