November 24, 2026, 7:51 pm
----------- Advertisement -----------
HomeNewsLatest Newsਕੁਲਤਾਰ ਸਿੰਘ ਸੰਧਵਾਂ ਵੱਲੋਂ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ...

ਕੁਲਤਾਰ ਸਿੰਘ ਸੰਧਵਾਂ ਵੱਲੋਂ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ ਘਨੱਈਆ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ

Published on

----------- Advertisement -----------

ਚੰਡੀਗੜ, 20 ਸਤੰਬਰ : – ਮਨੁੱਖਤਾ ਦੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਨੂੰ ਸਮਰਪਤ ‘ਮਾਨਵ ਸੇਵਾ ਦਿਵਸ’ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। 

ਭਾਈ ਘਨੱਈਆ ਨੂੰ ਸ਼ਰਧਾ ਭੇਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਉਨਾਂ ਨੇ ਸਾਨੂੰ ਬਿਨਾ ਕਿਸੇ ਭੇਦਭਾਵ ਦੇ ਸਮਾਜ ਦੀ ਸੇਵਾ ਕਰਨ ਦਾ ਮਾਰਗ ਦਿਖਾਇਆ ਹੈ। ਭਾਈ ਘਨੱਈਆ ਕੈਂਸਰ ਰੋਕੋ ਸੋਸਾਇਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਊੁਨਾਂ ਨੂੰ ਵੀ ਸੁਭਾਗ ਪ੍ਰਾਪਤ ਹੋਇਆ ਹੈ ਜਿਸ ਕਰਕੇ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ। ਭਾਈ ਘਨੱਈਆ ਜੀ ਦੇ ਪਿਤਾ ਇੱਕ ਅਮੀਰ ਵਪਾਰੀ ਸਨ ਪਰ ਉਹ ਖੁਦ ਇੱਕ ਧਾਰਮਿਕ ਸਖਸ਼ੀਅਤ ਸਨ। ਉਨਾਂ ਨੇ ਅਧਿਆਤਮਵਾਦੀ ਅਤੇ ਮਾਨਵਤਾਵਾਦੀ ਨਜ਼ਰੀਆ ਅਪਣਾਇਆ ਅਤੇ ਸਮੁੱਚਾ ਜੀਵਨ ਇਸ ਮਾਰਗ ’ਤੇ ਚੱਲਦੇ ਰਹੇ। ਭਾਈ ਘਨੱਈਆ ਜੀ ਨੇ 1704 ਵਿੱਚ ਆਨੰਦਪੁਰ ਸਾਹਿਬ ਦੀ ਲੜਾਈ ਵਿੱਚ ਜ਼ਖਮੀ ਹੋਏ ਸਿਪਾਹੀਆਂ ਦੀ ਪਿਆਸ ਬੁਝਾਉਣ ਦਾ ਕੰਮ ਸੰਭਾਲਿਆ ਅਤੇ ਉਨਾਂ ਨੇ ਇਹ ਸੇਵਾ ਬਿਨਾ ਕਿਸੇ ਭੇਦਭਾਵ ਦੇ ਨਿਭਾਈ। ਉਨਾਂ ਨੇ ਗੁਰੂ ਦੇ ਸਿੱਖ ਸਿਪਾਹੀਆਂ ਅਤੇ ਮੁਗਲ ਫੌਜਾਂ ਦੇ ਸਿਪਾਹੀਆਂ ਨੂੰ ਬਿਨਾਂ ਕਿਸੇ ਵਿਤਕਰੇ ਨਾਲ ਪਾਣੀ ਪਿਲਾਇਆ ਅਤੇ ਅਤੇ ਉਹ ਸੇਵਾ ਦੇ ਪੰਜ ਹੋ ਨਿਬੜੇ।

ਸੰਧਵਾਂ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਸਾਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ਅਪਨਾਉਣੀਆਂ ਚਾਹੀਦਾ ਹੈ। ਉਨਾਂ ਨੇ ਅਵਾਮ ਨੂੰ ਆਪਸੀ ਪ੍ਰੇਮ ਪਿਆਰ, ਮਿਲਵਰਤਨ ਅਤੇ ਭਾਈਚਾਰੇ ਨਾਲ ਰਹਿਣ ਦੀ ਅਪੀਲ ਕੀਤੀ ਹੈ ਅਤੇ ਲੋਕਾਂ ਨੂੰ ਬਿਨ ਕਿਸੇ ਵਿਤਕਰੇ ਦੇ ਸਮਾਜ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...