September 11, 2026, 4:00 am
----------- Advertisement -----------
HomeNewsLatest Newsਭਾਰਤੀਆਂ ਨੂੰ ਯੂਕਰੇਨ ਛੱਡਣ ਦੇ ਨਿਰਦੇਸ਼ ਜਾਰੀ

ਭਾਰਤੀਆਂ ਨੂੰ ਯੂਕਰੇਨ ਛੱਡਣ ਦੇ ਨਿਰਦੇਸ਼ ਜਾਰੀ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਵਧਦੀ ਜੰਗ ਦੇ ਡਰ ਦੇ ਮੱਦੇਨਜ਼ਰ ਕੀਵ ਸਥਿਤ ਭਾਰਤੀ ਦੂਤਾਵਾਸ ਨੇ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਹੈ ਭਾਰਤੀ ਦੂਤਾਵਾਸ ਨੇ ਉਥੇ ਵਸਦੇ ਭਾਰਤੀਆਂ ਨੂੰ ਖਾਸ ਕਰਕੇ ਵਿਦਿਆਰਥੀਆਂ ਨੂੰ ਦੇਸ਼ ਛੱਡਣ ਦਾ ਨਿਰਦੇਸ਼ ਦਿੱਤਾ ਹੈ। ਦੂਤਾਵਾਸ ਨੇ ਮੰਗਲਵਾਰ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਅਨਿਸ਼ਚਿਤ ਸਥਿਤੀ ਦੇ ਮੱਦੇਨਜ਼ਰ ਭਾਰਤੀਆਂ, ਖਾਸ ਕਰਕੇ ਵਿਦਿਆਰਥੀਆਂ, ਨੂੰ ਅਸਥਾਈ ਤੌਰ ‘ਤੇ ਯੂਕਰੇਨ ਛੱਡ ਦੇਣਾ ਚਾਹੀਦਾ ਹੈ। ਦੂਤਾਵਾਸ ਨੇ ਸਾਰੇ ਭਾਰਤੀਆਂ ਨੂੰ ਯੂਕਰੇਨ ਦੀ ਗੈਰ-ਜ਼ਰੂਰੀ ਯਾਤਰਾ ਕਰਨਤੋਂ ਬਚਣ ਲਈ ਵੀ ਕਿਹਾ ਹੈ।


ਦੂਤਾਵਾਸ ਨੇ ਯੂਕਰੇਨ ਵਿੱਚ ਮੌਜੂਦ ਭਾਰਤੀਆਂ ਨੂੰ ਕੀਵ ਦੂਤਾਵਾਸ ਦੇ ਸੰਪਰਕ ‘ਚ ਰਹਿਣ ਲਈ ਵੀ ਕਿਹਾ ਹੈ ਤਾਂ ਜੋ ਲੋੜ ਪੈਣ ‘ਤੇ ਉਹ ਉਨ੍ਹਾਂ ਤੱਕ ਪਹੁੰਚ ਕਰ ਸਕਣ। ਦਿਸ਼ਾ-ਨਿਰਦੇਸ਼ਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੂਤਾਵਾਸ ਆਮ ਤੌਰ ‘ਤੇ ਲਗਾਤਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਯੂਕਰੇਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਸਾਰੀਆਂ ਸੇਵਾਵਾਂ ਪ੍ਰਦਾਨ ਕਰੇਗਾ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਭਾਰਤੀ ਦੂਤਾਵਾਸ ਨੇ ਯੂਕਰੇਨ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਰਜਿਸਟਰ ਕਰਨ ਲਈ ਕਿਹਾ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸੂਚਨਾ ਉਨ੍ਹਾਂ ਤੱਕ ਜਲਦੀ ਪਹੁੰਚਾਈ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...