ਯੂਕਰੇਨ ਦੇ ਖਿਲਾਫ ਲੜਾਈ ਸ਼ੁਰੂ ਕਰਨ ਤੋਂ ਬਾਅਦ ਰੂਸੀ ਫੌਜ ਨੇ ਸਿਰਫ 30 ਘੰਟਿਆਂ ਦੇ ਅੰਦਰ ਰਾਜਧਾਨੀ ਕੀਵ ਪਹੁੰਚ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਯੂਕਰੇਨ ‘ਚ ਭਾਰਤੀ ਦੂਤਾਵਾਸ ਵਲੋਂ ਭਾਰਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਐਡਵਾਇਜ਼ਰੀ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਵਲੋਂ ਸਾਰੇ ਭਾਰਤੀ ਨਾਗਰਿਕਾਂ/ ਵਿਦਿਆਰਥੀਆਂ ਨੂੰ ਰੋਮਾਨੀਆ ਅਤੇ ਹੰਗਰੀ ਤੋਂ ਬਾਹਰ ਕੱਢਣ ਦਾ ਕੰਮ ਜਾਰੀ ਹੈ।













