July 30, 2026, 8:38 am
----------- Advertisement -----------
HomeNewsLatest Newsਅੰਦੋਲਨ ਦੌਰਾਨ ਸਿੱਖ ਧਰਮ ਤੇ ਲੰਗਰ ਪ੍ਰਥਾ ਦਾ ਹੋਇਆ ਪ੍ਰਚਾਰ:ਸਖੀਰਾ

ਅੰਦੋਲਨ ਦੌਰਾਨ ਸਿੱਖ ਧਰਮ ਤੇ ਲੰਗਰ ਪ੍ਰਥਾ ਦਾ ਹੋਇਆ ਪ੍ਰਚਾਰ:ਸਖੀਰਾ

Published on

----------- Advertisement -----------

ਕੇਂਦਰ ਸਰਕਾਰ ਖ਼ਿਲਾਫ਼ 3 ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਕਿਸਾਨ ਸੰਘਰਸ਼ ਬੀਤੇ ਇਕ ਸਾਲ ਤੋਂ ਵੀ ਵੱਧ ਸਮੇਂ ਤੱਕ ਚੱਲਿਆ। ਇਸ ਕਿਸਾਨ ਸੰਘਰਸ਼ ਤੋਂ ਬਾਅਦ ਪ੍ਰਾਪਤ ਹੋਈ ਜਿੱਤ ਤੇ ਫਤਿਹ ‘ਤੇ ਆਪਣਾ ਪ੍ਰਤੀ ਕਰਮ ਜ਼ਾਹਿਰ ਕਰਦਿਆਂ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਇਸ ਸੰਘਰਸ਼ ਦੌਰਾਨ ਪੰਜਾਬੀਆਂ ਖ਼ਾਸ ਕਰਕੇ ਸਿੱਖ ਧਰਮ ਅਤੇ ਇਸਦੀ ਲੰਗਰ ਪ੍ਰਥਾ ਦਾ ਰੱਜ ਕੇ ਪ੍ਰਚਾਰ ਹੋਇਆ।


ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸਾਨਾਂ ਦੀ ਇਸ ਜਿੱਤ ਨੇ ਹਕੂਮਤਾਂ ਨੂੰ ਪੰਜਾਬੀਆਂ ਤੇ ਸਿੱਖਾਂ ਦੀ ਤਾਕਤ, ਲਿਆਕਤ ਤੇ ਸਬਰ ਸੰਤੋਖ ਦਾ ਅੰਦਾਜ਼ਾ ਲਗਾਉਣ ਲਈ ਮਜ਼ਬੂਰ ਕਰ ਦਿੱਤਾ ਤਾਂ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ। ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਹਰੇਕ ਧਰਮ ਤੇ ਹਰੇਕ ਵਰਗ ਦੇ ਲੋਕਾਂ ਵੱਲੋਂ ਪਾਇਆ ਯੋਗਦਾਨ ਕਦਾਚਿੱਤ ਵੀ ਭੁਲਾਇਆ ਨਹੀਂ ਜਾ ਸਕਦਾ। ਬੇਸ਼ੱਕ ਕੇਂਦਰ ਸਰਕਾਰ ਤੇ ਆਰ.ਐੱਸ.ਐੱਸ ਦੇ ਇਸ਼ਾਰਿਆਂ ‘ਤੇ ਇਸ ਅੰਦੋਲਨ ਨੂੰ ਫੇਲ੍ਹ ਕਰਨ ਤੇ ਵੰਡੀਆਂ ਪਾਉਣ ਲਈ ਕੋਝੇ ਯਤਨ ਕੀਤੇ ਗਏ। ਦੇਸ਼ ਦੀਆਂ ਏਜੰਸੀਆਂ ਵੱਲੋਂ ਵੀ ਇਸ ਨੂੰ ਬਦਨਾਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ, ਜ਼ੁਲਮ ਤੇ ਤਸ਼ੱਦਦ ਵੀ ਕੀਤਾ ਗਿਆ ਪਰ ਗੁਰੂ ਸਾਹਿਬਾਨ ਦੇ ਬਖਸ਼ੇ ਸਿਧਾਂਤਾਂ ‘ਤੇ ਚੱਲਦਿਆਂ ਕਿਸਾਨ ਤੇ ਮਜ਼ਦੂਰ ਅਡੋਲ ਚਿੱਤ ਆਪਣੇ ਸੰਘਰਸ਼ ‘ਤੇ ਕਾਇਮ ਰਹੇ ਤੇ ਆਖਰਕਾਰ ਵੱਡੀ ਜਿੱਤ ਪ੍ਰਾਪਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...