ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਹਿੱਸਾ ਲੈਣ ਲਈ ਜਲੰਧਰ ਤੋਂ ਫਿਰੋਜ਼ਪੁਰ ਲਈ ਰਵਾਨਾ ਹੋਏ ਕੁੱਝ ਲੋਕਾਂ ਨੂੰ ਰੈਲੀ ਵਾਲੀ ਥਾਂ ਤੋਂ ਪੰਦਰਾਂ ਕਿਲੋਮੀਟਰ ਪਹਿਲਾਂ ਹੀ ਰੋਕ ਲਿਆ ਗਿਆ। ਦਸਿਆ ਜਾ ਰਿਹਾ ਕਿ ਉਥੇ ਉਹਨਾਂ ਨੇ ਸੜਕ ਦੇ ਵਿਚਕਾਰ ਟਰੈਕਟਰ ਟਰਾਲੀਆਂ ਲਗਾ ਦਿੱਤੀਆਂ। ਜਦੋਂ ਭਾਜਪਾ ਵਰਕਰਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਵਾਂ ਪਾਸਿਆਂ ਤੋਂ ਬਹਿਸ ਸ਼ੁਰੂ ਹੋ ਗਈ। ਦੋਵਾਂ ਪਾਸਿਆਂ ਤੋਂ ਨਾਅਰੇਬਾਜ਼ੀ ਸ਼ੁਰੂ ਹੋ ਗਈ। ਇਸ ਦੌਰਾਨ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੋਵਾਂ ਨੂੰ ਮਨਾ ਕੇ ਧਰਨਾ ਖ਼ਤਮ ਕਰਨ ਲਈ ਕਿਹਾ। ਪਰ ਪੁਲਿਸ ਦੀਆਂ ਸਾਰੀਆਂ ਕੋਸ਼ਿਸ਼ਾਂ ਵੀ ਨਾਕਾਮ ਰਹੀਆਂ।
ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਨਾਅਰੇਬਾਜ਼ੀ ਕਰਦੇ ਹੋਏ ਦੋਵਾਂ ‘ਚ ਲੜਾਈ ਵੀ ਹੋ ਗਈ। ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਇਸ ਲਾਠੀਚਾਰਜ ਵਿੱਚ ਕਈ ਭਾਜਪਾ ਵਰਕਰ ਜ਼ਖ਼ਮੀ ਹੋ ਗਏ ਹਨ ਅਤੇ ਕਈਆਂ ਦੇ ਸਿਰ ਪਾਟ ਗਏ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਇਸ ਦਾ ਵਿਰੋਧ ਨਹੀਂ ਕਰ ਰਹੇ ਸਨ, ਸਗੋਂ ਸਰਕਾਰ ਆਪਣੇ ਏਜੰਟਾਂ ਤੋਂ ਇਹ ਕੰਮ ਕਰਵਾ ਰਹੀ ਹੈ ਅਤੇ ਸੂਬਾ ਪੁਲਸ ਵੀ ਇਨ੍ਹਾਂ ਏਜੰਟਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ।












