August 27, 2026, 11:25 am
----------- Advertisement -----------
HomeNewsLatest Newsਕਾਨੂੰਨ ਦੀ ਉਲੰਘਣਾ ਕਰਨ ਤੇ ਮੈਸਰਜ਼ ਅਲਾਈਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ...

ਕਾਨੂੰਨ ਦੀ ਉਲੰਘਣਾ ਕਰਨ ਤੇ ਮੈਸਰਜ਼ ਅਲਾਈਡ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 4 ਜੁਲਾਈ : – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਕਾਨੂੰਨ ਦੀ ਉਲੰਘਣਾ ਕਰਨ ਤੇ ਅਲਾਈਡ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ । ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਲਾਈਡ ਐਜੂਕੇਸ਼ਨ ਕੰਸਲਟੈਂਟ ਐਸ.ਸੀ.ਓ ਨੰ.21 ਫੇਜ਼ 2, ਸੈਕਟਰ 54,ਮੋਹਾਲੀ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜ਼ੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 2, ਜੂਨ 2021 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਰਿਪੋਰਟ ਨਾ ਦੇਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਦਫ਼ਤਰ ਵਿੱਚ ਹਾਜ਼ਰ ਹੋਣ । ਉਨ੍ਹਾਂ ਦੱਸਿਆ ਕਿ ਫਰਮ ਦੀਆਂ ਦੋਵਾਂ ਪਾਰਟਨਰਾਂ ਨੂੰ ਰਜਿਸਟਰਡ ਡਾਕ ਰਾਹੀਂ ਭੇਜੇ ਗਏ ਨੋਟਿਸ ‘ ਕੋਈ ਵੀ ਅਜਿਹਾ ਵਿਅਕਤੀ ਇਸ ਜਗ੍ਹਾ ਤੇ ਨਹੀ ਰਹਿੰਦਾ ’ ਟਿਪਣੀ ਸਮੇਤ ਵਾਪਿਸ ਪ੍ਰਾਪਤ ਹੋਏ ਹਨ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਲਾਇਸੰਸੀ ਵੱਲੋਂ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਵਿੱਚ ਦਰਸਾਏ ਅਨੁਸਾਰ ਤੇ ਅਲਾਈਡ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...