October 4, 2026, 2:39 am
----------- Advertisement -----------
HomeNewsAutomobilesਟਰੈਵਲ ਏਜੰਸੀ ਤੇ ਕੋਚਿੰਗ ਇੰਸਟੀਚਿਊਟ ਫਰਮ ਦਾ ਲਾਇਸੈਸ 90 ਦਿਨਾਂ ਲਈ ਮੁਅੱਤਲ

ਟਰੈਵਲ ਏਜੰਸੀ ਤੇ ਕੋਚਿੰਗ ਇੰਸਟੀਚਿਊਟ ਫਰਮ ਦਾ ਲਾਇਸੈਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕੋਮਲ ਮਿੱਤਲ ਆਈ.ਏ.ਐਸ ਵੱਲੋ ਮੈਸਰਜ਼ ਬੀ.ਸੀ.ਸੀ,ਐਸ.ਸੀ.ਐਫ ਨੰਬਰ 106,ਦੂਜੀ ਅਤੇ ਤੀਜੀ ਮੰਜਿਲ, ਫੇਜ-10, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਸੀ.ਸੀ ਫਰਮ ਨੂੰ ਟਰੈਵਲ ਏਜੰਟ, ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ।
ਇਸ ਸਬੰਧੀ ਕਾਫੀ ਸਮਾ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ । ਤਹਿਸੀਲਦਾਰ, ਮੋਹਾਲੀ ਵੱਲੋਂ ਤਮੀਲੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸਰਜ਼ ਬੀ.ਸੀ.ਸੀ ਨਾਮ ਦਾ ਦਫਤਰ ਇਸ ਪਤੇ ਤੋਂ ਬੰਦ ਹੋ ਗਿਆ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...