October 8, 2026, 10:31 am
----------- Advertisement -----------
HomeNewsBreaking Newsਪੰਜਾਬ 'ਚ 2 ਕੰਪਨੀਆਂ ਦੇ ਲਾਈਸੈਂਸ ਰੱਦ: ਸਪਲਾਈ ਕਰ ਰਹੀਆਂ ਸਨ ਨਕਲੀ...

ਪੰਜਾਬ ‘ਚ 2 ਕੰਪਨੀਆਂ ਦੇ ਲਾਈਸੈਂਸ ਰੱਦ: ਸਪਲਾਈ ਕਰ ਰਹੀਆਂ ਸਨ ਨਕਲੀ ਖਾਦ, ਟੈਸਟ ਸੈਂਪਲ ਹੋਏ ਫੇਲ੍ਹ

Published on

----------- Advertisement -----------
  • ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ; ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ
  • ਚੈਕਿੰਗ ਦੌਰਾਨ ਲਏ ਗਏ 40 ਨਮੂਨਿਆਂ ਵਿੱਚੋਂ 24 ਨਮੂਨੇ ਹੋਏ ਫੇਲ੍ਹ: ਗੁਰਮੀਤ ਸਿੰਘ ਖੁੱਡੀਆਂ
  • ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਸ਼ਿਕਾਇਤ ਮਿਲਣ ਉੱਤੇ ਫੌਰੀ ਕਾਰਵਾਈ ਕਰਨ ਦੇ ਦਿੱਤੇ ਹੁਕਮ
  • ਖੇਤੀਬਾੜੀ ਵਿਭਾਗ ਨੇ ਸੂਬੇ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ

ਚੰਡੀਗੜ੍ਹ, 14 ਜੁਲਾਈ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਛੇੜੀ ਗਈ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਮਿਆਰ ਦੀ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ।

ਦੱਸਣਯੋਗ ਹੈ ਕਿ ਜਿਨ੍ਹਾਂ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਸ਼ਾਮਲ ਹਨ।

ਅੱਜ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਖਾਦ ਕੰਟਰੋਲ ਆਰਡਰ 1985 ਅਨੁਸਾਰ ਇਨ੍ਹਾਂ ਵਿੱਚੋਂ 24 ਨਮੂਨੇ ਗ਼ੈਰ-ਮਿਆਰੀ ਪਾਏ ਗਏ ਹਨ ਅਤੇ ਦੋ ਨਮੂਨਿਆਂ ਦੀ ਰਿਪੋਰਟ ਅਜੇ ਆਉਣੀ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਢੁਕਵੀਂ ਅਗਲੇਰੀ ਕਾਰਵਾਈ ਲਈ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ 4700 ਖਾਦ ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਗਿਆ ਹੈ।

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਜਸਵੰਤ ਸਿੰਘ ਨੇ ਦੱਸਿਆ ਕਿ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਹੁਣ ਤੱਕ ਖਾਦਾਂ ਦੇ 1004 ਸੈਂਪਲ ਲੈ ਕੇ ਜਾਂਚ ਲਈ ਵੱਖ-ਵੱਖ ਲੈਬਾਰਟਰੀਆਂ ਵਿੱਚ ਭੇਜੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਡਾਇਰੈਕਟਰ ਨੂੰ ਖੇਤੀ ਸਮੱਗਰੀ ਦੀ ਸਪਲਾਈ ਦੀ ਸਮੀਖਿਆ ਕਰਨ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਡਾਇਰੈਕਟਰ, ਖੇਤੀਬਾੜੀ ਨੇ ਅੱਗੇ ਦੱਸਿਆ ਕਿ ਮਿੱਥੇ ਗਏ ਟੀਚਿਆਂ ਅਨੁਸਾਰ ਜ਼ਿਲ੍ਹਿਆਂ ਵਿੱਚ ਖਾਦਾਂ ਦੇ ਬਕਾਇਦਾ ਨਮੂਨੇ ਲੈਣ ਦੇ ਨਾਲ-ਨਾਲ ਡੀਏਪੀ (18:46) ਅਤੇ ਹੋਰ ਖਾਦਾਂ ਦੀ ਆਮਦ ‘ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਗ਼ੈਰ-ਮਿਆਰੀ/ਨਕਲੀ ਖਾਦਾਂ ਜਾਂ ਕਿਸੇ ਹੋਰ ਖੇਤੀ ਉਤਪਾਦ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਪਹਿਲ ਦੇ ਆਧਾਰ ‘ਤੇ ਬਣਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਪੱਧਰ ‘ਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...