September 21, 2026, 12:56 am
----------- Advertisement -----------
HomeNewsLatest Newsਮੈਸ: ਗੁਨਵੀਰ ਇੰਮੀਗ੍ਰੇਸ਼ਨ,ਫਲਾਈ ਰੂਟਸ,ਸੇਫ ਹੈਂਡ ਇੰਮ੍ਰੀਗ੍ਰੇਸ਼ਨ ਐਂਡ ਸਟੱਡੀਜ਼ ਅਤੇ ਰਾਈਟਵੇਅ ਇੰਮੀਗ੍ਰੇਸ਼ਨ ਐਂਡ...

ਮੈਸ: ਗੁਨਵੀਰ ਇੰਮੀਗ੍ਰੇਸ਼ਨ,ਫਲਾਈ ਰੂਟਸ,ਸੇਫ ਹੈਂਡ ਇੰਮ੍ਰੀਗ੍ਰੇਸ਼ਨ ਐਂਡ ਸਟੱਡੀਜ਼ ਅਤੇ ਰਾਈਟਵੇਅ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਜ਼ ਕੰਸਟੈਂਸੀ ਫਰਮਾਂ ਦੇ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ 15 ਜੁਲਾਈ : – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਅਤੇ ਕਾਨੂੰਨ ਦੀ ਉਲੰਘਣਾ ਕਰਨ ਤੇ ਚਾਰ ਇੰਮੀਗ੍ਰੇਸਨ ਫਰਮਾਂ ਗੁਨਵੀਰ ਇੰਮੀਗ੍ਰੇਸ਼ਨ,ਫਲਾਈ ਰੂਟਸ,ਸੇਫ ਹੈਂਡ ਇੰਮੀਗ੍ਰੇਸ਼ਨ ਐਂਡ ਸਟੱਡੀਜ਼ ਅਤੇ ਰਾਈਟਵੇਅ ਇੰਮੀਗ੍ਰੇਸ਼ਨ ਐਂਡ ਸਰਵਿਸਜ਼ ਕੰਸਲਟੈਂਸੀ ਫਰਮਾਂ ਦੇ ਲਾਇਸੰਸ ਰੱਦ/ਕੈਂਸਲ ਕਰ ਦਿੱਤੇ ਗਏ ਹਨ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਹਿਲੀ ਫਰਮ ਗੁਨਵੀਰ ਇੰਮੀਗ੍ਰੇਸ਼ਨ, ਬਿਲਡਿੰਗ ਨੰਬਰ 688,ਕੈਬਿਨ ਨੰਬਰ 2,3 ਅਤੇ 4, ਪਹਿਲੀ ਮੰਜਿਲ, ਮਟੌਰ, ਤਹਿਸੀਲ ਮੋਹਾਲੀ, ਜਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21 ਜਨਵਰੀ 2024 ਤੱਕ ਹੈ ਅਤੇ ਦੂਜੀ ਫਰਮ ਫਲਾਈ ਰੂਟਸ ਕੰਸਲਟੈਂਸੀ ਐਸ.ਸੀ.ਐਫ ਨੰਬਰ 114, ਦੂਜੀ ਮੰਜਿਲ, ਫੇਜ਼-3-ਬੀ-2 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 26 ਅਗਸਤ 2023 ਤੱਕ ਹੈ । ਇਸ ਦੇ ਨਾਲ ਹੀ ਤੀਜੀ ਫਰਮ ਸੇਫ ਹੈਂਡ ਇੰਮੀਗ੍ਰੇਸ਼ਨ ਐਂਡ ਸਟੱਡੀ ਐਸ 03,ਦੂਜੀ ਮੰਜਿਲ ਨਾਰਥ ਕੰਟਰੀ ਮਾਲ ਮੋਹਾਲੀ ਨੂੰ ਟਰੈਵਲ ਏਜੰਸੀ, ਕੰਸਲਟੈਂਸੀ,ਟਿਕਟਿੰਗ ਏਜੰਟ, ਕੋਚਿੰਗ ਇਸਟੀਚਿਊਟ ਆਫ ਆਇਲਟਸ ਅਤੇ ਜਰਨਲ ਸੇਲਜ਼ ਏਜੰਟ ਦੇ ਕੰਮ ਲਈ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 7 ਜੂਨ 2022 ਤੱਕ ਸੀ । ਇਸ ਤੋਂ ਇਲਾਵਾ ਚੌਥੀ ਫਰਮ ਰਾਇਟ ਵੇਅ ਇੰਮਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਜ਼ ਐਸ.ਸੀ.ਐਫ ਨੰ 39, ਪਹਿਲੀ ਮੰਜਿਲ, ਫੇਜ-7, ਮੋਹਾਲੀ ਨੂੰ ਵੀ ਕਸਲਟੈਂਸੀ ਅਤੇ ਕੋਚਿੰਗ ਇਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21 ਜਨਵਰੀ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫਰਮਾਂ ਖਿਲਾਫ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਵਿੱਚ ਦਰਸਾਏ ਅਨੁਸਾਰ ਫਰਮਾਂ ਦੇ ਲਾਇਸੰਸ ਰੱਦ ਕਰ ਦਿੱਤੇ ਹਨ । ਉਨ੍ਹਾਂ ਫਰਮਾਂ ਦੇ ਮੁਖੀਆਂ ਨੂੰ ਕੰਮ ਮੁਕੰਮਲ ਤੌਰ ਤੇ ਬੰਦ ਕਰਨ ਦੀ ਹਦਾਇਤ ਕੀਤੀ ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਐਕਟ,ਰੂਲਜ਼ ਮਤਾਬਿਕ ਕਿਸੇ ਵੀ ਕਿਸਮ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ, ਫਰਮਾਂ ਦੇ ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...