November 21, 2026, 6:03 pm
----------- Advertisement -----------
HomeNewsLatest Newsਕਾਨੂੰਨ ਦੀ ਉਲੰਘਣਾ ਕਰਨ ਤੇ ਦੋ ਆਈਲੈਟਸ ਕੋਚਿੰਗ ਸੰਸਥਾਵਾਂ ਦਾ ਲਾਇਸੰਸ ਰੱਦ

ਕਾਨੂੰਨ ਦੀ ਉਲੰਘਣਾ ਕਰਨ ਤੇ ਦੋ ਆਈਲੈਟਸ ਕੋਚਿੰਗ ਸੰਸਥਾਵਾਂ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 22 ਅਪ੍ਰੈਲ : – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਕਾਨੂੰਨ ਦੀ ਉਲੰਘਣਾ ਕਰਨ ਤੇ ਦੋ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਬੈਸਟ ਕਰਿਅਰ ਅਤੇ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਦੇ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਹਨ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੈਸਟ ਕਰਿਅਰ ਨੂੰ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 5, ਸਤੰਬਰ 2022 ਤੱਕ ਸੀ । ਉਨ੍ਹਾਂ ਦੱਸਿਆ ਕਿ ਸਿਕਾਇਤ ਦੇ ਆਧਾਰ ਤੇ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਰਿਪੋਰਟ ਨਾ ਦੇਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਦਫ਼ਤਰ ਵਿੱਚ ਹਾਜ਼ਰ ਹੋਣ । ਪੁਲਿਸ ਪ੍ਰਾਸ਼ਸ਼ਨ ਵੱਲੋਂ ਸੂਚਿਤ ਕੀਤਾ ਗਿਆ ਕਿ ਬੈਸਟ ਕੈਰੀਅਰ ਐਸ.ਸੀ.ਐਫ ਨੰ 7 , ਫੇਜ਼ 3-ਬੀ-2 ਟੋਪ ਫਲੋਰ ‘ਚ 2 ਸਾਲਾਂ ਤੋਂ ਕੋਈ ਨਹੀ ਰਹਿ ਰਿਹਾ । ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਲਾਇਸੰਸੀ ਵੱਲੋਂ ਲੰਬੇ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੈਸ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਨੂੰ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21 ਸਤੰਬਰ 2022 ਤੱਕ ਸੀ । ਇਸ ਸੰਸਥਾਂ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਪੜਤਾਲ ਕੀਤੀ ਗਈ ਅਤੇ ਪਤਾ ਚੱਲਿਆ ਕਿ ਉਨ੍ਹਾਂ ਵੱਲੋਂ ਦੂਜਾ ਦਫ਼ਤਰ ਖੋਲਦੇ ਹੋਏ ਲਾਇਸੰਸ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਲਾਇਸੰਸ ਵਿੱਚ ਹਾਸਲ ਕਰਦੇ ਸਮੇਂ ਦਿੱਤਾ ਆਪਣਾ ਐਡਰੈਸ ਮਕਾਨ ਨੰ: 1101 ਬਲਾਕ-ਐਨ ਜਲਵਾਯੂ ਟਾਵਰ ਨਿਊ ਸੰਨੀ ਇਨਕਲੇਵ ਨੂੰ ਛੱਡ ਕੇ ਜਾ ਚੁੱਕਾ ਹੈ। ਉਕਤ ਲਾਇਸੰਸੀ ਵੱਲੋਂ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਵਿੱਚ ਦਰਸਾਏ ਅਨੁਸਾਰ ਮੈਸ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ ।
ਉਨ੍ਹਾਂ ਕਿਹਾ ਐਕਟ,ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ ਫਰਮ ਦੇ ਪਾਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...