September 25, 2026, 6:18 pm
----------- Advertisement -----------
HomeNewsBreaking Newsਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ...

ਘਰੇਲੂ ਬਿਜਲੀ ਮੀਟਰ ਲਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 17 ਅਗਸਤ : – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੀ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਕ੍ਰਿਸ਼ਨ ਕੁਮਾਰ ਉਸ ਦੇ ਨਾਭਾ ਰੋਡ, ਪਟਿਆਲਾ ਵਿਖੇ ਪਲਾਟ ਵਿੱਚ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ ਪਹਿਲਾਂ 3,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਵਜੋਂ 10,000 ਰੁਪਏ ਹੋਰ ਪੈਸੇ ਇਹ ਕਹਿਕੇ ਮੰਗ ਰਿਹਾ ਹੈ ਕਿ ਇਹ ਰਿਸ਼ਵਤ ਦੀ ਰਕਮ ਪੀ.ਐਸ.ਪੀ.ਸੀ.ਐਲ. ਕਲਿਆਣ ਵਿਖੇ ਤਾਇਨਾਤ ਐਸ.ਡੀ.ਓ ਅਤੇ ਦੋ ਜੇ.ਈਜ਼. ਨਾਲ ਵੰਡਣੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...