October 9, 2026, 7:25 am
----------- Advertisement -----------
HomeNewsLatest Newsਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਰਾਜ ਦੇ ਡਵੀਜ਼ਨਲ ਕਮਿਸ਼ਨਰਾਂ ਨਾਲ ਲੋਕਪਾਲ ਵੱਲੋਂ...

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਰਾਜ ਦੇ ਡਵੀਜ਼ਨਲ ਕਮਿਸ਼ਨਰਾਂ ਨਾਲ ਲੋਕਪਾਲ ਵੱਲੋਂ ਮੀਟਿੰਗ

Published on

----------- Advertisement -----------

ਚੰਡੀਗੜ੍ਹ, 28 ਜੁਲਾਈ : – ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ 1996 ਅਧੀਨ ਕਿਸੇ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭੇਜੇ ਗਏ ਨਮੂਨੇ ਅਨੁਸਾਰ ਵੱਡੇ ਵੱਡੇ ਫਲੈਕਸ ਬੋਰਡ ਸਮੂਹ ਦਫਤਰਾਂ ਅਤੇ ਜਨਤਕ ਥਾਵਾਂ ‘ਤੇ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ।

ਇਹ ਫਲੈਕਸ ਬੋਰਡ ਸਮੂਹ ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਉਪ ਮੰਡਲ ਅਫਸਰ, ਤਹਿਸੀਲਾਂ, ਡੀ.ਡੀ.ਪੀ.ਓ., ਬੀ.ਡੀ.ਪੀ.ਓ., ਨਗਰ ਸੁਧਾਰ ਟਰੱਸਟਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਆਦਿ ਦੇ ਦਫਤਰਾਂ ਅਤੇ ਹੋਰ ਜਨਤਕ ਥਾਂਵਾਂ ਉੱਤੇ ਲਗਾਏ ਜਾਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿਚ ਪੰਜਾਬ ਲੋਕਪਾਲ ਐਕਟ ਸਬੰਧੀ ਜਾਗਰੂਕਤਾ ਫੈਲੇ ਕਿ ਉਹ ਕਿਹੜੇ ਨੁਮਾਇੰਦੇ, ਚੇਅਰਮੈਨ, ਮੇਅਰ, ਡਿਪਟੀ ਮੇਅਰ, ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਿਸ ਪ੍ਰਕਾਰ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਮੂਹ ਦਫਤਰਾਂ ਅਤੇ ਪਬਲਿਕ ਥਾਵਾਂ ‘ਤੇ ਵੀ ਫਲੈਕਸ ਬੋਰਡ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਵਾਇਸ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਅਤੇ ਉਹਨਾਂ ਦੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਾਉਣ ਬਾਰੇ ਲੋਕ ਜਾਗਰੂਕ ਹੋ ਸਕਣ। ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਕੰਪਨੀ ਦੇ ਚੇਅਰਮੈਨ, ਰਾਜ ਜਾਂ ਕੇਂਦਰੀ ਐਕਟ ਅਧੀਨ ਗਠਿਤ ਬੋਰਡਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਵਿਰੁੱਧ ਅਤੇ ਹੋਰ ਨੁਮਾਇੰਦਿਆਂ ਖਿਲਾਫ ਵੀ ਲੋਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਜਸਟਿਸ ਸ਼ਰਮਾ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਹੋਣ ਕਰਕੇ ਇਹ ਜਾਣਕਾਰੀ ਨਹੀਂ ਹੈ ਕਿ ਲੋਕ ਨੁਮਾਇੰਦਿਆਂ ਖਿਲਾਫ ਸ਼ਿਕਾਇਤ ਕਿਵੇਂ ਅਤੇ ਕਿੱਥੇ ਕਰਨੀ ਹੈ। ਵੱਡੇ ਵੱਡੇ ਫਲੈਕਸ ਬੋਰਡ ਲਗਾਉਣ ਨਾਲ ਲੋਕ ਜਾਗਰੂਕ ਹੋਣਗੇ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਪੰਜਾਬ ਦਾ ਦਫਤਰ ਬਹੁਤ ਕਾਰਗਰ ਸਿੱਧ ਹੋ ਸਕਦਾ ਹੈ, ਇਸ ਲਈ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ। ਇਸ ਮਕਸਦ ਲਈ ਸਮੂਹ ਦਫਤਰਾਂ ਅਤੇ ਜਨਤਕ ਥਾਂਵਾਂ ‘ਤੇ ਲੱਗੇ ਫਲੈਕਸ ਬੋਰਡਾਂ ਨੂੰ ਪੜ੍ਹ ਕੇ ਲੋਕ ਜਾਣਕਾਰੀ ਹਾਸਲ ਕਰਕੇ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ।

ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ lokpal.punjab.gov.in ਵੈੱਬਸਾਈਟ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹ, ਲੋਕਪਾਲ ਪੰਜਾਬ ਦੇ ਦਫਤਰੀ ਕਮਰਾ ਨੰਬਰ 426/4 ਵਿਖੇ ਨਿੱਜੀ ਤੌਰ ‘ਤੇ ਜਾਂ ਰਜਿਸਟਰਡ ਡਾਕ ਰਾਹੀਂ ਵੀ ਭੇਜੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...