ਅਸਮ ਸਰਕਾਰ ਵੱਲੋਂ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਡੀ. ਐੱਸ. ਪੀ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ ਲਵਲੀਨਾ ਬੋਰਗੋਹੇਨ ਟੋਕੀਓ ਓਲੰਪਿਕ ਖੇਡਾਂ-2020 ਦੀ ਕਾਂਸੀ ਤਮਗਾ ਜੇਤੂ ਮੁੱਕੇਬਾਜ਼ ਰਹਿ ਚੁੱਕੀ ਹੈ। ਲਵਲੀਨਾ ਨੂੰ ਅਸਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਡੀ. ਐੱਸ. ਪੀ ਅਹੁਦੇ ਲਈ ਨਿਯੁਕਤੀ ਪੱਤਰ ਸੋਂਪਿਆ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ‘ਚ ਅਸਾਮ ਦੇ ਮੁੱਖ ਮੰਤਰੀ ਨੇ ਗੁਹਾਟੀ ‘ਚ ਆਯੋਜਿਤ ਇਕ ਸਨਮਾਨ ਸਮਾਰੋਹ ‘ਚ ਬੋਰਗੋਹੇਨ ਨੂੰ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਸੀ ਅਤੇ ਉਨ੍ਹਾਂ ਨੂੰ ਸੂਬਾ ਪੁਲਸ ‘ਚ ਡੀ.ਐੱਸ.ਪੀ. ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਨੂੰ ਰਾਜ ਮੰਤਰੀ ਮੰਡਲ ਨੇ 29 ਅਕਤੂਬਰ ਨੂੰ ਪ੍ਰਵਾਨਗੀ ਦਿੱਤੀ ਸੀ। ਜਿਸ ਤੋਂ ਬਾਅਦ ਹੁਣ ਅਸਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਗੁਹਾਟੀ ’ਚ ਅਸਮ ਸੈਕਟਰੀਏਟ ’ਚ ਇੱਕ ਸਮਾਰੋਹ ਦੌਰਾਨ ਡੀ. ਐੱਸ. ਪੀ ਅਹੁਦੇ ਲਈ ਨਿਯੁਕਤ ਕੀਤਾ












