June 1, 2026, 5:05 am
----------- Advertisement -----------
HomeNewsLatest Newsਲੁਧਿਆਣਾ ਪ੍ਰਸ਼ਾਸਨ ਵੱਲੋਂ 14 ਪਿੰਕ, 14 ਪੀ.ਡਬਲਿਊ.ਡੀ. ਤੇ 178 ਮਾਡਲ ਪੋਲਿੰਗ ਬੂਥ...

ਲੁਧਿਆਣਾ ਪ੍ਰਸ਼ਾਸਨ ਵੱਲੋਂ 14 ਪਿੰਕ, 14 ਪੀ.ਡਬਲਿਊ.ਡੀ. ਤੇ 178 ਮਾਡਲ ਪੋਲਿੰਗ ਬੂਥ ਸਥਾਪਤ

Published on

----------- Advertisement -----------

ਲੁਧਿਆਣਾ, 19 ਫਰਵਰੀ 2022 – ਸਮੁੱਚੀ ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ ਲੁਧਿਆਣਾ ਨੇ ਜ਼ਿਲ੍ਹੇ ਵਿੱਚ 14 ਪਿੰਕ ਪੋਲਿੰਗ ਬੂਥ ਸਥਾਪਤ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ 14 ਪੋਲਿੰਗ ਬੂਥ ਸਾਰੇ 14 ਵਿਧਾਨ ਸਭਾ ਹਲਕਿਆਂ (ਹਰੇਕ ਹਲਕੇ ਵਿੱਚ ਇੱਕ) ਵਿੱਚ ਬਣਾਏ ਗਏ ਹਨ ਅਤੇ ਭਲਕੇ ਐਤਵਾਰ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਇਨ੍ਹਾਂ ਦਾ ਪ੍ਰਬੰਧ ਸਿਰਫ਼ ਮਹਿਲਾ ਟੀਮਾਂ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਪੋਲਿੰਗ ਬੂਥਾਂ ‘ਤੇ ਪੋਲਿੰਗ ਸਟਾਫ਼, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਹੀ ਹੋਵੇਗਾ।

ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਨੂੰ ਗੁਲਾਬੀ ਰੰਗ ਵਿੱਚ ਰੰਗਿਆ ਗਿਆ ਹੈ ਜਿਸ ਵਿੱਚ ਕੰਧਾਂ, ਸ਼ਾਮਿਆਨਾਂ ਅਤੇ ਟੇਬਲ ਕਵਰ ਵੀ ਗੁਲਾਬੀ ਰੰਗ ਦੇ ਹਨ। ਉਨ੍ਹਾਂ ਕਲਪਨਾ ਕੀਤੀ ਕਿ ਇਸ ਅਨੋਖੇ ਉੱਦਮ ਨਾਲ ਜਿੱਥੇ ਲਿੰਗਕ ਧਾਰਨਾਵਾਂ ਨੂੰ ਤੋੜਨ ਵਿੱਚ ਮਦਦ ਮਿਲੇਗੀ ਓਥੇ ਮਹਿਲਾ ਕਰਮਚਾਰਨਾਂ ਜਿਹੜੀਆਂ ਕਿ ਆਮ ਤੌਰ ‘ਤੇ ਚੋਣ ਡਿਊਟੀਆਂ ਕਰਨ ਤੋਂ ਝਿਜਕਦੀਆਂ ਹਨ ਉਨ੍ਹਾਂ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਸਮਾਜ ਦੇ ਹਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦਾ ਹੁਲਾਰਾ ਵੀ ਮਿਲੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਵੱਲ ਇੱਕ ਹੋਰ ਪੁਲਾਂਘ ਹੈ।

ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ ਕਰਨ ਮੌਕੇ, ਡਿਪਟੀ ਕਮਿਸ਼ਨਰ ਨੇ 4 ਔਰਤਾਂ ਅਨੀਤਾ ਦਿਓੜਾ, ਜਸਵੀਰ ਕੌਰ, ਰਜਨੀ ਅਤੇ ਪਾਇਲ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਨੇ ਖੁਦ ਦਾਖਾ ਹਲਕੇ ਵਿੱਚ ਇੱਕ ਮਹਿਲਾ ਪੋਲਿੰਗ ਸਟੇਸ਼ਨ ਬਣਾਉਣ ਲਈ ਸਵੈ-ਇੱਛਾ ਨਾਲ ਕੰਮ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 178 ਮਾਡਲ ਪੋਲਿੰਗ ਬੂਥਾਂ ਦੇ ਨਾਲ-ਨਾਲ 14 ਦਿਵਿਆਂਗ (ਪੀ.ਡਬਲਯੂ.ਡੀ.) ਬੂਥ ਵੀ ਬਣਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...