September 2, 2026, 2:55 pm
----------- Advertisement -----------
HomeNewsLatest Newsਚੌਣਾ ਤੋ ਠੀਕ ਪਹਿਲਾ ਪੰਜਾਬ ਵਿਚ ਲਗਾਤਾਰ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾ...

ਚੌਣਾ ਤੋ ਠੀਕ ਪਹਿਲਾ ਪੰਜਾਬ ਵਿਚ ਲਗਾਤਾਰ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾ ਜਾਰੀ

Published on

----------- Advertisement -----------

ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾ ਲਗਾਤਾਰ ਜਾਰੀ ਹਨ।ਪਹਿਲਾ ਪੰਜਾਬ ਵਿਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ।ਪਰ ਜਦੋਂ ਇਸ ਵਿਚ ਕੋਈ ਸਫ਼ਲਤਾ ਨਹੀ ਮਿਲੀ ਤਾਂ ਲੁਧਿਆਣਾ ‘ਚ ਧਮਾਕੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਜਖ਼ਮੀ ਵੀ ਹੋ ਗਏ ਹਨ।ਇਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪਠਾਨਕੋਟ ਏਅਰਬੇਸ ਨੇੜੇ ਵੀ ਧਮਾਕਾ ਹੋਇਆ ਸੀ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿਚ ਹਥਿਆਰ ਅਤੇ ਹੈਂਡ ਗ੍ਰਨੇਡ ਬਰਾਮਦ ਹੋਏ ਸਨ। ਇਸ ਤੋਂ ਬਾਅਦ ਪੰਜਾਬ ਵਿਚ ਅਲਰਟ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੋਰਟ ਕੰਪਲੈਕਸ ਵਿਚ ਇਹਨਾ ਜ਼ਬਰਦਸਤ ਧਮਾਕਾ ਹੋਣਾ ਪੁਲਸ ਅਤੇ ਖੁਫੀਆ ਏਜੰਸੀਆਂ ਦੀ ਕਾਰਜ ਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਜਰੂਰ ਖੜ੍ਹਾ ਕਰਦਾ।

ਵੀਰਵਾਰ ਦੁਪਹਿਰ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਧਮਾਕਾ ਹੋ ਗਿਆ।ਇਸ ਜ਼ਬਰਦਸਤ ਧਮਾਕੇ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਇਸ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕਰ ਦਿੱਤੀ ਗਈ ਹੈ ,ਅਤੇ ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਅਦਾਲਤ ਦੀ ਦੂਜੀ ਮੰਜਿਲ’ਤੇ ਸਥਿਤ ਬਾਥਰੂਮ ਵਿਚ ਹੋਇਆ ਹੈ। ਜਿਸ ਬਾਥਰੂੂਮ ਵਿਚ ਇਹ ਧਮਾਕਾ ਹੋਇਆ ਹੈ, ਉਥੇ ਇਕ ਬੁਰੀ ਤਰ੍ਹਾਂ ਨਾਲ ਡੈਮੇਜ ਹੋਈ ਲਾਸ਼ ਵੀ ਬਰਾਮਦ ਹੋਈ ਹੈ।ਇਹ ਵੀ ਖਦਸਾ ਜਤਾਇਆ ਜਾ ਰਿਹੈ ਕਿ ਇਹ ਲਾਸ਼ ਬੰਬ ਚਲਾਉਣ ਵਾਲੇ ਦੀ ਹੋ ਸਕਦੀ ਹੈ।ਪਰ ਪੁਲਿਸ ਹਾਲੇ ਇਸ ‘ਤੇ ਕੋਈ ਵੀ ਦਾਅਵਾ ਨਹੀ ਕਰ ਰਹੀ।ਵਾਰਦਾਤ ਤੋਂ ਬਾਅਦ ਚੰਡੀਗੜ੍ਹ ਤੋਂ ਐਨਆਈ ਏ ਦੀ ਟੀਮ ਜਾਂਚ ਦੇ ਲਈ ਲੁਧਿਆਣਾ ਪਹੁੰਚ ਗਈ ਹੈ।ਫਿਲਹਾਲ ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਲੁਧਿਆਣਾ ਦੀ ਅਦਾਲਤ ਵਿਚ ਹੋਏ ਧਮਾਕੇ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਵੀ ਸੁਚੇਤ ਹੈ ਅਤੇ ਉਨ੍ਹਾਂ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਚੰਨੀ ਨੇ ਕਿਹਾ ਕਿ ਪਹਿਲਾਂ ਪੰਜਾਬ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ।ਜਿਸ ’ਚ ਮੁਲਜ਼ਮ ਸਫ਼ਲ ਨਾ ਹੋ ਸਕੇ ਅਤੇ ਹੁਣ ਲੁਧਿਆਣਾ ’ਚ ਧਮਾਕਾ ਕੀਤਾ ਗਿਆ। ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...