September 13, 2026, 2:31 am
----------- Advertisement -----------
HomeNewsLatest Newsਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਗ੍ਰਿਫਤਾਰ

ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਗ੍ਰਿਫਤਾਰ

Published on

----------- Advertisement -----------

ਲੁਧਿਆਣਾ ਬੰਬ ਬਲਾਸਟ ਮਾਮਲੇ ’ਚ ਇੱਕ ਵੱਡੀ ਗ੍ਰਿਫ਼ਤਾਰੀ ਹੋਈ ਹੈ।ਸੂਤਰਾਂ ਮੁਤਾਬਕ ਲੁਧਿਆਣਾ ਬੰਬ ਧਮਾਕੇ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਨੂੰ ਜਰਮਨੀ ‘ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਰਮਨੀ ਵਿੱਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ( SFJ ) ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਹੈ। ਜਸਵਿੰਦਰ ਸਿੰਘ ਲੁਧਿਆਣਾ ਅਦਾਲਤ ਧਮਾਕੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਖ਼ਬਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਤੇ ਮੁੰਬਈ ਵਿੱਚ ਦਹਿਸ਼ਤੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਦੋਸ਼ ‘ਚ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਸਵਿੰਦਰ ਸਿੰਘ (45) ਨੂੰ SFJ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ ‘ਤੇ ਕਥਿਤ ਤੌਰ ‘ਤੇ ਵੱਖਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।

ਸੂਤਰਾਂ ਮੁਤਾਬਕ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਰਮਨ ਅਧਿਕਾਰੀਆਂ ਨੂੰ ਪਾਕਿਸਤਾਨੀ ਨਾਲ ਸਬੰਧ ਰੱਖਣ ਵਾਲੇ ਖਾਲਿਸਤਾਨ ਪੱਖੀ ਕੱਟੜਪੰਥੀ ਨੂੰ ਗ੍ਰਿਫਤਾਰ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਫੈਡਰਲ ਪੁਲਿਸ ਨੇ ਮੁਲਤਾਨੀ ਨੂੰ ਕੇਂਦਰੀ ਜਰਮਨੀ ਦੇ ਏਰਫਰਟ ਤੋਂ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਉਹ ਸਰਹੱਦ ਪਾਰ ਤੋਂ ਪੰਜਾਬ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਮਾਮਲੇ ਵਿੱਚ ਵੀ ਸ਼ਾਮਲ ਸੀ। ਅਧਿਕਾਰੀ ਨੇ ਉਪਰੋਕਤ ਹਵਾਲੇ ਨਾਲ ਦੱਸਿਆ ਕਿ ਮੁਲਤਾਨੀ ਹਾਲ ਹੀ ਵਿੱਚ ਪਾਕਿਸਤਾਨ ਸਥਿਤ ਕਾਰਕੁਨਾਂ ਦੀ ਮਦਦ ਨਾਲ ਸਰਹੱਦ ਪਾਰ ਤੋਂ ਵਿਸਫੋਟਕ, ਹੈਂਡ ਗ੍ਰਨੇਡ ਅਤੇ ਪਿਸਤੌਲਾਂ ਵਾਲੇ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕਰਨ ਅਤੇ ਭੇਜਣ ਲਈ ਸੁਰੱਖਿਆ ਏਜੰਸੀਆਂ ਦੀ ਰਡਾਰ ‘ਤੇ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਪੰਜਾਬ ਦੇ ਹੁਸ਼ਿਆਰਪੁਰ ਦਾ ਵਸਨੀਕ, 45 ਸਾਲਾ ਮੁਲਤਾਨੀ SFJ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਨਜ਼ਦੀਕੀ ਸਾਥੀ ਹੈ, ਅਤੇ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੈ।23 ਦਸੰਬਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਇੱਕ ਬੰਬ ਧਮਾਕਾ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਛੇ ਹੋਰ ਜ਼ਖਮੀ ਹੋ ਗਏ ਸਨ, ਜਿਸ ਨਾਲ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...