ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਫਲਾਈਓਵਰ ਤੋਂ ਇੱਕ ਟਰੱਕ ਹੇਠਾਂ ਡਿੱਗ ਗਿਆ। ਇਸ ਹਾਦਸੇ ‘ਚ ਡਰਾਈਵਰ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟਰੱਕ ਨੂੰ ਮਨਿੰਦਰ ਸਿੰਘ ਨਾਮ ਦਾ ਵਿਅਕਤੀ ਚਲਾ ਰਿਹਾ ਸੀ।
ਫਲਾਈਓਵਰ ਤੋਂ ਹੇਠਾਂ ਡਿੱਗਣ ਨਾਲ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਲੋਕਾਂ ਵਿੱਚ ਇੱਕਦਮ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਅਨੁਸਾਰ ਇਹ ਟਰੱਕ ਝਾਂਸੀ ਤੋਂ ਚੱਲਿਆ ਸੀ ਅਤੇ ਲੁਧਿਆਣਾ ਤੋਂ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ। ਜਿਵੇਂ ਹੀ ਟਰੱਕ ਜਲੰਧਰ ਬਾਈਪਾਸ ਵੱਲ ਜਾਣ ਲਈ ਸ਼ਿਵਪੁਰੀ ਫਲਾਈਓਵਰ ‘ਤੇ ਚੜ੍ਹਿਆ ਤਾਂ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ।
----------- Advertisement -----------
ਲੁਧਿਆਣਾ ‘ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਟਰੱਕ, ਡਰਾਈਵਰ ਸਮੇਤ ਤਿੰਨ ਜ਼ਖਮੀ
Published on
----------- Advertisement -----------
----------- Advertisement -----------