September 2, 2026, 8:17 pm
----------- Advertisement -----------
HomeNewsLatest Newsਸਾਰੀਆਂ ਸਮੱਸਿਆਵਾਂ ਦੀ ਜੜ ਮਾਫੀਆ ਅਤੇ ਭ੍ਰਿਸ਼ਟਾਚਾਰ: ਭਗਵੰਤ ਮਾਨ

ਸਾਰੀਆਂ ਸਮੱਸਿਆਵਾਂ ਦੀ ਜੜ ਮਾਫੀਆ ਅਤੇ ਭ੍ਰਿਸ਼ਟਾਚਾਰ: ਭਗਵੰਤ ਮਾਨ

Published on

----------- Advertisement -----------

ਅੰਮ੍ਰਿਤਸਰ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਾਫੀਆ ਪੰਜਾਬ ਦੀ ਸਾਰੀਆਂ ਸਮੱਸਿਆਵਾਂ ਦੀ ਜੜ ਹੈ। ਰਿਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਜਿਸ ਕਾਰਨ ਆਮ ਆਦਮੀ ਦਿਨ ਪ੍ਰਤੀ ਦਿਨ ਗਰੀਬ ਹੁੰਦਾ ਜਾ ਰਿਹਾ ਹੈ, ਅਤੇ ਭ੍ਰਿਸ਼ਟਾਚਾਰੀ ਆਗੂਆਂ ਦੀ ਸੰਪਤੀ ਦੁਗਣੀ ਹੁੰਦੀ ਜਾ ਰਹੀ ਹੈ। ਪੰਜਾਬ ਨੂੰ ਬਚਾਉਣ ਲਈ ਸਭ ਤੋਂ ਪਹਿਲਾ ਭ੍ਰਿਸ਼ਟ ਅਤੇ ਮਾਫੀਆ ਆਗੂਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਾ ਪਵੇਗਾ, ਅਤੇ ਇਹ ਕੰਮ ਇਸ ਵਾਰ ਪੰਜਾਬ ਦੀ ਜਨਤਾ ਚੋਣਾਂ ਵਿਚ ਕਰਕੇ ਦਿਖਾਵੇਗੀ।

ਵੀਰਵਾਰ ਨੂੰ ਭਗਵੰਤ ਮਾਨ ਨੇ ਬਾਬਾ ਬਕਾਲਾ ਵਿਧਾਨ ਸਭਾ ਦੇ ਵੱਖ-ਵੱਖ ਪਿੰਡਾਂ ‘ਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ‘ਆਪ’ ਦੇ ਉਮੀਦਵਾਰ ਦਲਬੀਰ ਸਿੰਘ ਟੌਂਗ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਦੌਰਾਨ ਲੋਕਾਂ ਵਿੱਚ ਮਾਨ ਦੇ ਪ੍ਰਤੀ ਭਾਰੀ ਉਤਸ਼ਾਹ ਸੀ ਅਤੇ ਫੁੱਲ ਦੀ ਵਰਖਾ ਕਰਕੇ ਮਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮਾਨ ਦੇ ਨਾਲ ਪਾਰਟੀ ਦੇ ਉਮੀਦਵਾਰ, ਸੂਬੇ ਪੱਧਰੀ ਅਤੇ ਸਥਾਨਕ ਆਗੂ ਮੌਜੂਦ ਸਨ।

ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਬਿਨਾਂ ਕਿਸੇ ਦਾ ਨਾਂਅ ਲਏ ਕਿਹਾ ਕਿ ਗਰੀਬ ਅਤੇ ਆਮ ਆਦਮੀ ਦਾ ਚਾਹੇ ਜਿੰਨਾ ਡਰਾਮਾ ਕਰ ਲੈਣ, ਪੰਜਾਬ ਦੇ ਲੋਕ ਇਸ ਵਾਰ ਭ੍ਰਿਸ਼ਟ ਅਤੇ ਮਾਫੀਆ ਆਗੂਆਂ ਨੂੰ ਨਹੀਂ ਚੁਣਨਗੇ। ਪੰਜਾਬ ਨੂੰ ਮਾਫੀਆ ਸਰਕਾਰ ਦੀ ਨਹੀਂ, ਇੱਕ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ। ਇਸ ਲਈ ਪੰਜਾਬ ਦੀ ਜਨਤਾ ਚੰਗੇ ਅਤੇ ਇਮਾਨਦਾਰ ਲੋਕਾਂ ਨੂੰ ਹੀ ਚੁਣੇਗੀ।

ਮਾਨ ਨੇ ਕਿਹਾ ਕਿ ਆਗੂਆਂ ਅਤੇ ਨਸ਼ਾ ਮਾਫੀਆਂ ਨਾਲ ਗੱਠਜੋੜ ਕਾਰਨ ਪੂਰੇ ਪੰਜਾਬ ਵਿੱਚ ਹਰ ਜਗਾ ਧੜੱਲੇ ਨਾਲ ਚਿੱਟਾ ਵਿਕਦਾ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਅੰਦਰ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ, ਕਿਉਂਕਿ ਉਨਾਂ ਨੂੰ ਸੱਤਾ ਦੀ ਸੁਰੱਖਿਆ ਪ੍ਰਾਪਤ ਹੈ। ਨਸ਼ਾ ਮਾਫੀਆ ਅਤੇ ਸੱਤਾਧਾਰੀ ਆਗੂਆਂ ਨੇ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦੀ ਦੀ ਕਗਾਰ ‘ਤੇ ਖੜਾ ਕਰ ਦਿੱਤਾ ਹੈ। ਇਸ ਗੱਠਜੋੜ ਨੂੰ ਤੋੜਾਂਗੇ ਅਤੇ ਪੰਜਾਬ ਤੋਂ ਨਸ਼ਾ ਮਾਫੀਆ ਖ਼ਤਮ ਕਰਾਂਗੇ। ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਬਚਾਵਾਂਗੇ ਅਤੇ ਉਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਾਂਗੇੇ। ਚੰਗੀ ਸਿੱਖਿਆ ਅਤੇ ਰੁਜ਼ਗਾਰ ਵੀ ਦੇਵਾਂਗੇ।

ਮਾਨ ਨੇ ਕਿਹਾ ਕਿ ਸਰਕਾਰੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਪੰਜਾਬ ਦੀ ਜਨਤਾ ਹੁਣ ਤੰਗ ਆ ਚੁੱਕੀ ਹੈ। ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਪੈਸੇ ਤੋਂ ਕੋਈ ਕੰਮ ਨਹੀਂ ਹੁੰਦਾ। ਪੈਸੇ ਦੇਣ ‘ਤੇ ਵੀ ਸਮੇਂ ਸਿਰ ਕੰਮ ਨਹੀਂ ਹੁੰਦਾ। ਆਮ ਆਦਮੀ ਪਾਰਟੀ ਦੀ ਸਰਕਾਰ ਦਫਤਰਾਂ ਦੀ ਵਿਵਸਥਾ ਬਦਲੇਗੀ ਅਤੇ ਉਸ ਨੂੰ ਰਿਸ਼ਵਤ ਦਾ ਕੈਸ਼ ਕੁਲੈਕਸ਼ਨ ਕੇਂਦਰ ਦੀ ਥਾਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀ ਥਾਂ ਬਣਾਵਾਂਗੇ। ਅਸੀਂ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸ਼ਟਾਚਾਰ ਪੂਰੀ ਤਰਾਂ ਖ਼ਤਮ ਕਰਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...