November 8, 2026, 12:03 pm
----------- Advertisement -----------
HomeNewsBreaking Newsਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

Published on

----------- Advertisement -----------

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ ਗੁਰਮੀਤ ਸਿੰਘ ਦੀ ਅਮਰੀਕੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਗੁਰਮੀਤ ਸਿੰਘ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਗੁਰਮੀਤ ਸਿੰਘ ਨੇ ਨਾਗਰਿਕਤਾ ਲੈਣ ਦੀ ਪ੍ਰਕਿਰਿਆ ਦੌਰਾਨ ਆਪਣੇ ਗੰਭੀਰ ਜੁਰਮਾਂ ਨੂੰ ਛੁਪਾਇਆ ਸੀ। ਅਟਾਰਨੀ ਜਨਰਲ ਟੌਡ ਬਲੈਂਚ ਨੇ ਕਿਹਾ ਕਿ ਅਮਰੀਕੀ ਨਾਗਰਿਕਤਾ ਅਪਰਾਧੀਆਂ ਲਈ ਕੋਈ ਢਾਲ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਧੋਖਾਧੜੀ ਨਾਲ ਹਾਸਲ ਕੀਤੀ ਗਈ ਨਾਗਰਿਕਤਾ ਨੂੰ ਰੱਦ ਕਰਕੇ ਕਾਨੂੰਨੀ ਪ੍ਰਕਿਰਿਆ ਦੀ ਅਖੰਡਤਾ ਨੂੰ ਬਰਕਰਾਰ ਰੱਖਿਆ ਜਾਵੇਗਾ।

ਗੁਰਮੀਤ ਸਿੰਘ 1992 ਵਿੱਚ ਅਸਥਾਈ ਵੀਜ਼ੇ ’ਤੇ ਅਮਰੀਕਾ ਗਿਆ ਸੀ ਅਤੇ 2000 ਵਿੱਚ ਉਸ ਨੂੰ ਪੱਕੀ ਰਿਹਾਇਸ਼ (PR) ਮਿਲੀ ਸੀ। ਮਈ 2011 ਵਿੱਚ, ਨਾਗਰਿਕਤਾ ਲਈ ਅਰਜ਼ੀ ਦੇਣ ਤੋਂ ਕੁਝ ਹਫ਼ਤੇ ਪਹਿਲਾਂ, ਟੈਕਸੀ ਡਰਾਈਵਰ ਵਜੋਂ ਕੰਮ ਕਰਦੇ ਹੋਏ ਉਸ ਨੇ ਇੱਕ ਮਹਿਲਾ ਸਵਾਰੀ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸ ਨੂੰ ਅਗਵਾ ਕਰ ਲਿਆ। ਉਸ ਨੇ ਨਾਗਰਿਕਤਾ ਪ੍ਰਕਿਰਿਆ ਦੌਰਾਨ ਇਸ ਅਪਰਾਧ ਨੂੰ ਛੁਪਾਇਆ ਅਤੇ ਅਕਤੂਬਰ 2011 ਵਿੱਚ ਅਮਰੀਕੀ ਨਾਗਰਿਕ ਬਣ ਗਿਆ। ਬਾਅਦ ਵਿੱਚ, ਨਿਊਯਾਰਕ ਦੀ ਅਦਾਲਤ ਨੇ ਉਸ ਨੂੰ ਪਹਿਲੇ ਦਰਜੇ ਦੇ ਜਬਰ-ਜ਼ਨਾਹ ਅਤੇ ਅਗਵਾ ਦੇ ਦੋਸ਼ਾਂ ਹੇਠ ਦੋਸ਼ੀ ਠਹਿਰਾਉਂਦੇ ਹੋਏ 20 ਸਾਲ ਕੈਦ ਦੀ ਸਜ਼ਾ ਸੁਣਾਈ। ਜਸਟਿਸ ਡਿਪਾਰਟਮੈਂਟ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅਦਾਲਤ ਨੇ ਉਸ ਦੀ ਨਾਗਰਿਕਤਾ ਰੱਦ ਕਰਨ ਦਾ ਅੰਤਿਮ ਹੁਕਮ ਜਾਰੀ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...