October 15, 2026, 8:10 pm
----------- Advertisement -----------
HomeNewsLatest Newsਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਇੱਕ ਗ਼ੈਰ ਸਿੱਖ ਪ੍ਰਵਾਨ ਨਹੀਂ...

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਇੱਕ ਗ਼ੈਰ ਸਿੱਖ ਪ੍ਰਵਾਨ ਨਹੀਂ – ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ, 6 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਏਕਨਾਥ ਸੰਭਾਜੀ ਸ਼ਿੰਦੇ ਨੂੰ ਇੱਕ ਈਮੇਲ ਭੇਜ ਕੇ ਦਰਜ਼ ਕਰਵਾਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਯਾਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਯਾਦਾ ਲਾਗੂ ਕਰਨ ਵਾਸਤੇ ਅਗਵਾਈ ਕਰਨਾ ਅਤੇ ਸਮੇਂ ਸਮੇਂ ਨਿਰਦੇਸ਼ ਦੇਣਾ ਹੈ, ਇਸ ਲਈ ਕਿਸੇ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਿਸ ਤਰ੍ਹਾਂ ਚਲਾ ਸਕਦਾ ਹੈ।

ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਿਸ ਲਿਆ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਚੁੱਕਾ ਹੈ।

ਇਹ ਚੋਣ ਪਿਛਲੇ ਇੱਕ ਸਾਲ ਦੇ ਸਮੇਂ ਤੋਂ ਲੰਬਿਤ ਚਲੀ ਆ ਰਹੀ ਹੈ। ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੁੰਦੀਆਂ ਸ਼੍ਰੋਮਣੀ ਕਮੇਟੀ ਇਸ ਬਾਰੇ ਪਹਿਲਾਂ ਵੀ ਕਈ ਵਾਰ ਮੰਗ ਕਰ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖਾਂ ਦੇ ਮਾਮਲਿਆਂ ਵਿਚ ਮਨਮਰਜ਼ੀ ਦੇ ਫੈਸਲੇ ਨਾ ਲਵੇ ਅਤੇ ਚੋਣ ਤੱਕ ਕਿਸੇ ਪੂਰਨ ਗੁਰਸਿੱਖ ਵਿਅਕਤੀ ਨੂੰ ਹੀ ਤਖ਼ਤ ਸਾਹਿਬ ਬੋਰਡ ਦਾ ਪ੍ਰਬੰਧਕ ਲਗਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...