ਯੂਪੀ, ਪੰਜਾਬ, ਗੋਆ, ਉਤਰਾਖੰਡ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੇ ਮੁਢਲੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਸ਼ੁਰੂਆਤੀ ਲੀਡ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਇਸ ਨੂੰ ਦਿੱਲੀ ਮਾਡਲ ਦੀ ਜਿੱਤ ਦੱਸਿਆ ਹੈ।
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ “ਕੇਜਰੀਵਾਲ ਮਾਡਲ ਆਫ ਗਵਰਨਸ” ਨੂੰ ਇੱਕ ਮੌਕਾ ਦਿੱਤਾ ਹੈ। ਅੱਜ ਪੂਰੇ ਦੇਸ਼ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਲੋਕ ਸਮਝਦੇ ਹਨ ਕਿ ਜੇਕਰ ਕੇਜਰੀਵਾਲ ਹੈ ਤਾਂ ਕਾਰੋਬਾਰ, ਰੁਜ਼ਗਾਰ, ਸਿੱਖਿਆ, ਸਿਹਤ ਸੇਵਾਵਾਂ ਇਮਾਨਦਾਰੀ ਨਾਲ ਮਿਲ ਸਕਦੀਆਂ ਹਨ।












