June 26, 2026, 8:48 pm
----------- Advertisement -----------
HomeNewsLatest Newsਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸੁਨੀਲ ਜਾਖੜ 'ਤੇ ਵੱਡਾ ਹਮਲਾ; ਪੜ੍ਹੋ...

ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸੁਨੀਲ ਜਾਖੜ ‘ਤੇ ਵੱਡਾ ਹਮਲਾ; ਪੜ੍ਹੋ ਕੀ ਕਿਹਾ

Published on

----------- Advertisement -----------

ਗੜ੍ਹਸ਼ੰਕਰ : – ਪੰਜਾਬ ਕਾਂਗਰਸ ਪਾਰਟੀ ਦੀ ਆਪਸੀ ਦੂਸ਼ਣਬਾਜ਼ੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਨੀਵਾਰ ਨੂੰ ਗੜ੍ਹਸ਼ੰਕਰ ‘ਚ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੁਨੀਲ ਜਾਖੜ ‘ਤੇ ਵੱਡਾ ਸਿਆਸੀ ਹਮਲਾ ਕਰ ਦਿੱਤਾ। ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਵਿਅੰਗ ਕਰਦਿਆਂ ਤਿਵਾੜੀ ਨੇ ਕਿਹਾ ਕਿ ਦੋ ਵਾਰ ਚੋਣ ਹਾਰਨ ਵਾਲੇ ਅਤੇ ਇਕ ਵਾਰ ਧੱਕੇ ਨਾਲ ਸੰਸਦ ਮੈਂਬਰ ਬਣੇ ਜਾਖੜ ਨੂੰ ਹਿੰਦੂ-ਸਿੱਖ ਦਾ ਰਾਗ ਨਹੀਂ ਅਲਾਪਣਾ ਚਾਹੀਦਾ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ।
ਗੜ੍ਹਸ਼ੰਕਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖਤਾ ਵਿੱਚ ਵਿਸ਼ਵਾਸ ਰੱਖਦੀ ਹੈ। ਰਾਜਨੀਤੀ ਹਮੇਸ਼ਾ ਧਰਮ ਤੋਂ ਉੱਪਰ ਰਹੀ ਹੈ। ਸੁਨੀਲ ਜਾਖੜ ਨੂੰ ਅਜਿਹੇ ਮੁੱਦੇ ਨਹੀਂ ਚੁੱਕਣੇ ਚਾਹੀਦੇ, ਜਿਸ ਨਾਲ ਪਾਰਟੀ ਦੇ ਅਕਸ ‘ਤੇ ਮਾੜਾ ਅਸਰ ਪਵੇ।
ਉਨ੍ਹਾਂ ਕਿਹਾ ਕਿ ਸੁਨੀਲ ਜਾਖੜ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ ਹਾਰ ਗਏ ਸਨ। 2018 ਦੀ ਜ਼ਿਮਨੀ ਚੋਣ ‘ਚ ਉਨ੍ਹਾਂ ਨੂੰ ਗੁਰਦਾਸਪੁਰ ਤੋਂ ਧੱਕਾ ਦੇ ਕੇ ਸੰਸਦ ਮੈਂਬਰ ਬਣਾਇਆ ਗਿਆ ਸੀ। ਫਿਰ ਵੀ ਪੰਜ ਸਾਲ ਤੱਕ ਉਨ੍ਹਾਂ ਨੂੰ ਪਾਰਟੀ ਦਾ ਮੁਖੀ ਬਣਾ ਕੇ ਚੋਣ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ। ਅੱਜ ਉਹ ਹਿੰਦੂ-ਸਿੱਖ ਦਾ ਮੁੱਦਾ ਬਣਾ ਕੇ ਨਫਰਤ ਦੀ ਰਾਜਨੀਤੀ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...