October 23, 2026, 12:28 am
----------- Advertisement -----------
HomeNewsLatest Newsਹੁਣ ਮਨੀਸ਼ ਤਿਵਾੜੀ ਨੂੰ ਯਾਦ ਆਇਆ ਪ੍ਰਦੂਸ਼ਣ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ...

ਹੁਣ ਮਨੀਸ਼ ਤਿਵਾੜੀ ਨੂੰ ਯਾਦ ਆਇਆ ਪ੍ਰਦੂਸ਼ਣ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲਿਖੀ ਚਿਠੀ

Published on

----------- Advertisement -----------

ਗੜ੍ਹਸ਼ੰਕਰ, 28 ਦਸੰਬਰ : – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇੱਕ ਪੱਤਰ ਲਿਖ ਕੇ ਸੂਬੇ ਵਿੱਚ ਚੱਲ ਰਹੇ ਉਦਯੋਗਾਂ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਦਾ ਉਨ੍ਹਾਂ ਦੇ ਲੋਕ ਸਭਾ ਹਲਕੇ ਦੇ ਲੋਕਾਂ ਤੇ ਪੈ ਰਹੇ ਪ੍ਰਭਾਵ ਦਾ ਮਾਮਲਾ ਉਠਾਇਆ ਹੈ।
ਸੰਸਦ ਮੈਂਬਰ ਤਿਵਾੜੀ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਉਨ੍ਹਾਂ ਤੋਂ ਪਹਿਲਾਂ ਰਹੇ ਸੀ.ਐਮ ਜੈਰਾਮ ਠਾਕੁਰ ਨੂੰ ਪੱਤਰ ਲਿਖਿਆ ਸੀ। ਇਹ ਪੱਤਰ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਚੱਲ ਰਹੀਆਂ ਸਨਅਤੀ ਇਕਾਈਆਂ ਮਾਡਲਸ ਕਾਸਮੈਟਿਕਸ ਪ੍ਰਾਈਵੇਟ ਲਿਮਟਿਡ ਅਤੇ ਇੱਕ ਹੋਰ ਫੈਟ ਉਤਪਾਦਕ ਕੰਪਨੀ, ਜੋ ਜ਼ਿਲ੍ਹੇ ਦੀ ਸਰਹੱਦ ’ਤੇ ਸਥਿਤ ਹਨ, ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੇ ਸੰਦਰਭ ਵਿੱਚ ਹੈ। ਜਿਸਦਾ ਪ੍ਰਭਾਵ ਨੀ ਊਨਾ ਜ਼ਿਲ੍ਹੇ ਦੀ ਸਰਹੱਦ ‘ਤੇ ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਪੈਂਦੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਬੀਟ ਖੇਤਰ ਦੇ ਪਿੰਡ ਮਹਿੰਦਵਾਨੀ ਤੇ ਪੈਂਦਾ ਹੈ।


ਇਨ੍ਹਾਂ ਉਦਯੋਗਾਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਨਾਲ ਪੂਰਾ ਇਲਾਕਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਜਿਸ ਕਾਰਨ ਨਾ ਸਿਰਫ਼ ਹਵਾ ਬਹੁਤ ਜ਼ਹਿਰੀਲੀ ਹੋ ਗਈ ਹੈ, ਸਗੋਂ ਪਾਣੀ ਸਭ ਤੋਂ ਵੱਧ ਪ੍ਰਦੂਸ਼ਿਤ ਹੋ ਰਿਹਾ ਹੈ। ਉਦਯੋਗਾਂ ਦੁਆਰਾ ਛੱਡੇ ਗਏ ਪ੍ਰਦੂਸ਼ਤ ਤੱਤ ਸਵਾਂ ਨਦੀ ਵਿੱਚ ਰਲਦੇ ਹਨ, ਜਿਹੜੀ ਸਤਲੁਜ ਦਰਿਆ ਵਿੱਚ ਡਿਗਦੀ ਹੈ।
ਪਰ ਬਦਕਿਸਮਤੀ ਨਾਲ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਪ੍ਰਦੂਸ਼ਣ ਨੂੰ ਰੋਕਣ ਲਈ ਬਹੁਤ ਘੱਟ ਕਦਮ ਚੁੱਕੇ ਸਨ। ਉਹ ਉਮੀਦ ਕਰਦੇ ਹੈ ਕਿ ਤੁਸੀਂ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝੋਗੇ ਅਤੇ ਇਹ ਯਕੀਨੀ ਬਣਾਓਗੇ ਕਿ ਇਨ੍ਹਾਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਫੈਕਟਰੀਆਂ ਨੂੰ ਜਾਂ ਤਾਂ ਬੰਦ ਕਰ ਦਿੱਤਾ ਜਾਵੇ ਜਾਂ ਫਿਰ ਪ੍ਰਦੂਸ਼ਣ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਉਨ੍ਹਾਂ ਦੇ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਹੋਰ ਵੀ ਨੁਕਸਾਨ ਤੋਂ ਬਚਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...