August 23, 2026, 1:07 pm
----------- Advertisement -----------
HomeNewsLatest Newsਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਉੱਚ ਪੱਧਰੀ ਸਿੱਖ ਵਫਦ ਨੇ ਮੱਧ...

ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਉੱਚ ਪੱਧਰੀ ਸਿੱਖ ਵਫਦ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰ ਸਿਕਲੀਗਰ ਸਿੱਖਾਂ ਦੇ ਮਸਲੇ ਚੁੱਕੇ

Published on

----------- Advertisement -----------

ਨਵੀਂ ਦਿੱਲੀ, 14 ਸਤੰਬਰ : – ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅੱਜ ਇਕ ਉਚ ਪੱਧਰੀ ਵਫਦ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨਾਲ ਸਿਕਲੀਗਰ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਭਾਈਚਾਰੇ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਚਰਚਾ ਕੀਤੀ। ਵਫਦ ਵਿਚ ਹੋਰਨਾਂ ਤੋਂ ਇਲਾਵਾ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੀ ਸ਼ਾਮਲ ਸਨ।


ਮੀਟਿੰਗ ਮਗਰੋਂ ਸਿਰਸਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਮੁੱਖ ਮੰਤਰੀ ਕੋਲ ਇਹ ਮਾਮਲਾ ਚੁੱਕਿਆ ਸੀ ਤੇ ਉਹਨਾਂ ਦੀ ਗੱਲਬਾਤ ਮੁਤਾਬਕ ਅਸੀਂ ਮਾਮਲੇ ‘ਤੇ ਮੁੱਖ ਮੰਤਰੀ ਨਾਲ ਚਰਚਾ ਕਰਨ ਇਥੇ ਆਏ ਹਾਂ। ਸਿਰਸਾ ਨੇ ਕਿਹਾ ਕਿ ਸਿਕਲੀਗਰ ਸਿੱਖਾਂ ਦੇ ਖਿਲਾਫ ਝੂਠੇ ਕੇਸ ਦਰਜ ਕਰ ਕੇ ਉਹਨਾਂ ਨੂੰ ਖਜੱਲ ਖੁਆਰ ਕੀਤਾ ਜਾ ਰਿਹਾ ਹੈ ਤੇ ਜੰਗਲਾਂ ਵਿਚ ਰਹਿਣ ਨੁੰ ਮਜਬੂਰ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਮੀਟਿੰਗ ਵਿਚ ਚੁੱਕੇ ਮੁੱਦਿਆਂ ਅਤੇ ਮੰਗ ਪੱਤਰ ਵਿਚ ਦੱਸੇ ਮੁੱਦਿਆਂ ਬਾਰੇ ਮੁੱਖ ਸਕੱਤਰ ਤੋਂ ਤੁਰੰਤ ਰਿਪੋਰਟ ਤਲਬ ਕੀਤੀ ਹੈ। ਵੁਹਨਾਂ ਇਹ ਵੀ ਦੱਸਿਆ ਕਿ ਵਫਦ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਦੀ ਲੀਜ਼ ਦਾ ਸਮਾਂ ਵਧਾਇਆ ਜਾਵੇ ਅਤੇ ਇਹ ਲੀਜ਼ ਗੁਰਦੁਆਰਾ ਸਾਹਿਬ ਦੇ ਨਾਂ ਕੀਤੀ ਜਾਵੇ। ਵਫਦ ਦੀ ਮੰਗ ‘ਤੇ ਮੁੱਖ ਮੰਤਰੀ ਨੇ ਮੁੱਖ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਖਾਰੇਗਾਓਂ ਇਲਾਕੇ ਵਿਚ ਜਿਹੜੀਆਂ ਦੁਕਾਨਾਂ ਤੇ ਢਾਬੇ ਢਾਹੇ ਗਏ ਸਨ, ਉਹ ਮੁੜ ਉਸਾਰ ਕੇ ਸਿਕਲੀਗਰ ਸਿੱਖਾਂ ਨੂੰ ਦਿੱਤੇ ਜਾਣਗੇ।
ਇਸ ਮੌਕੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਆਸਵੰਦ ਹੈ ਕਿ ਮੀਟਿੰਗ ਵਿਚ ਚੁੱਕੇ ਮੁੱਦੇ ਜਲਦ ਹੱਲ ਹੋਣਗੇ। ਉਹਨਾਂ ਕਿਹਾ ਕਿ ਮੀਟਿੰਗ ਬਹੁਤ ਨਤੀਜੇ ਪੱਖੀ ਰਹੀ ਜਿਸ ਵਿਚ ਮੁੱਖ ਮੰਤਰੀ ਨੇ ਮਸਲੇ ਹੱਲ ਕਰਨ ਦਾ ਭਰੋਸਾ ਦੁਆਇਆ ਹੈ।


ਇਸ ਤੋਂ ਪਹਿਲਾਂ ਮੀਟਿੰਗ ਵਿਚ ਵਫਦ ਨੇ ਮੁੱਖ ਮੰਤਰੀ ਨੁੰ ਮੰਗ ਪੱਤਰ ਸੌਂਪਿਆ ਜਿਸ ਵਿਚ ਸਿਕਲੀਗਰ ਸਿੱਖਾਂ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਗਈ ਹੈ। ਵਫਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੱਧ ਪ੍ਰਦੇਸ਼ ਵਿਚ ਰਹਿੰਦੇ ਸਿਕਲੀਗਰ ਸਿੱਖ ਲੋਹੇ ਦੇ ਹਥਿਆਰ ਤੇ ਹੋਰ ਘਰੇਲੂ ਸਮਾਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਮੇਂ ਤਂ ਬਣਾ ਰਹੇ ਹਨ। ਸਿਕਲੀਗਰ ਸਿੱਖਾਂ ਲਈ ਇਹੀ ਉਹਨਾਂ ਦਾ ਮੁੱਖ ਧੰਦਾ ਤੇ ਆਮਦਨ ਦਾ ਮੁੱਖ ਸਰੋਤ ਹੈ। ਸਿਕਲੀਗਰ ਭਾਈਚਾਰੇ ਦੇ ਪੁਰਖਿਆਂ ਨੇ ਦੇਸ਼ ਵਾਸਤੇ ਬਹੁਤ ਵੱਡਾ ਯੋਗਦਾਨ ਪਾਇਆ ਹੈ।
ਵਫਦ ਨੇ ਚੌਹਾਨ ਨੂੰ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਭਾਈਚਾਰੇ ਦੀ ਦਸ਼ਾ ਸੁਧਾਰਣ ਵਾਸਤੇ ਕੋਈ ਕੰਮ ਨਹੀਂ ਕੀਤਾ ਜਿਸ ਕਾਰਨ ਇਹ ਅਣਗੌਲੇ, ਬੇਰੋਜ਼ਗਾਰ ਤੇ ਬਿਨਾ ਪੜ੍ਹੇ ਲਿਖੇ ਰਹਿ ਗਏ। ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਬਦਲਣ ਨਾਲ ਹਥਿਆਰ ਬਣਾਉਣ ਨੂੰ ਗੈਰ ਕਾਨੂੰਨੀ ਐਲਾਨ ਦਿੱਤਾ ਗਿਆ ਜਿਸ ਨਾਲ ਸਿਕਲੀਗਰ ਸਿੱਖਾਂ ਵਾਸਤੇ ਆਪਣੇ ਲਈ ਦੋ ਵਕਤ ਦੀ ਰੋਟੀ ਕਮਾਉਣਾ ਔਖਾ ਹੋ ਗਿਆ।
ਸਿਰਸਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਹਨਾਂ ਦੇ ਹਾਲਾਤ ਸੁਧਾਰਣ ਵਾਸਤੇ ਤੁਰੰਤ ਇਕ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕੀਤਾ ਜਾਵੇ, ਭਾਈਚਾਰੇ ਦੇ ਮੈਂਬਰਾਂ ਲਈ ਸਕੂਲ ਖੋਲ੍ਹੇ ਜਾਣ, ਜਿਹੜੀਆਂ ਥਾਵਾਂ ‘ਤੇ ਇਹ ਯੁੱਗਾਂ ਤੋਂ ਰਹਿ ਰਹੇ ਹਨ, ਉਹਨਾਂ ਦੇ ਮਾਲਕਾਨਾਂ ਹੱਕ ਇਹਨਾਂ ਨੂੰ ਦਿੱਤੇ ਜਾਣ, ਇਹਨਾਂ ਖਿਲਾਫ ਝੂਠੇ ਕੇਸ ਦਰਜ ਕਰਨੇ ਬੰਦ ਕੀਤੇ ਜਾਣ, ਦਰਜ ਝੂਠੀਆਂ ਐਫ ਆਈ ਆਰ ਰੱਦ ਕੀਤੀਆਂ ਜਾਣ, ਸਿੱਖ ਸਿਕਲੀਗਰ ਨੌਜਵਾਨਾਂ ਨੂੰ ਆਰਡੀਨੈਂਸ ਫੈਕਟਰੀਆਂ ਵਿਚ ਜਾਂ ਸਰਕਾਰੀ ਨੌਕਰੀਆਂ ‘ਤੇ ਰੱਖਿਆ ਜਾਵੇ ਅਤੇ ਉਹਨਾਂ ਦੀ ਕਿਸੇ ਥਾਂ ਤੋਂ ਕਬਜ਼ਾ ਛੁਡਵਾਉਣ ਵਰਗੀਆਂ ਕਾਰਵਾਈਆਂ ਨਾ ਕੀਤੀਆਂ ਜਾਣ ਅਤੇ ਅਜਿਹੀਆਂ ਥਾਵਾਂ ਦੀ ਮਾਲਕੀ ਇਹਨਾਂ ਨੂੰ ਦਿੱਤੀ ਜਾਵੇ।


ਉਹਨਾਂ ਕਿਹਾ ਕਿ ਇਹ ਲੋਕ ਅਣਗੌਲੇ ਅਤੇ ਦਬੇ ਕੁਚਲੇ ਹਨ ਜਿਹਨਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਸਰਕਾਰ ਦੀ ਮਦਦ ਦੀ ਲੋੜ ਹੈ ਤੇ ਉਹਨਾਂ ਆਸ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਇਸ ਮਾਮਲੇ ‘ਤੇ ਤੁਰੰਤ ਗੌਰ ਕਰਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕਰਨਗੇ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਫਦ ਵੱਲੋਂ ਚੁੱਕੇ ਮਾਮਲੇ ਗੰਭੀਰਤਾ ਨਾਲ ਸੁਣੇ ਤੇ ਸਿਰਸਾ ਤੇ ਕਾਹਲੋਂ ਸਮੇਤ ਵਫਦ ਨੂੰ ਭਰੋਸਾ ਦੁਆਇਆ ਕਿ ਕਿਸੇ ਵੀ ਸਿਕਲੀਗਰ ਸਿੱਖ ਨਾਲ ਅਨਿਆਂ ਨਹੀਂ ਕੀਤਾ ਜਾਵੇਗਾ ਅਤੇ ਉਹ ਯਕੀਨੀ ਬਣਾਉਣਗੇ ਤੇ ਇਹਨਾਂ ਨੂੰ ਨਿਆਂ ਮਿਲੇ ਤੇ ਇਹਨਾਂ ਦੀ ਭਲਾਈ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...