May 25, 2026, 5:43 pm
----------- Advertisement -----------
HomeNewsLatest Newsਮਨਜਿੰਦਰ ਸਿੰਘ ਸਿਰਸਾ ਵੱਲੋਂ ਮੁੱਖ ਮੰਤਰੀ ਚੰਨੀ 'ਤੇ ਜਵਾਬੀ ਹਮਲਾ

ਮਨਜਿੰਦਰ ਸਿੰਘ ਸਿਰਸਾ ਵੱਲੋਂ ਮੁੱਖ ਮੰਤਰੀ ਚੰਨੀ ‘ਤੇ ਜਵਾਬੀ ਹਮਲਾ

Published on

----------- Advertisement -----------

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਮੁਆਫੀ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਜਰੀਵਾਲ ਦੀ ਸਹਾਇਤਾ ਕਰਨ ਬਾਰੇ ਲਾਏ ਦੋਸ਼ਾਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਜਾਂ ਤਾਂ ਜਨਤ ਮੁਆਫੀ ਮੰਗਣ ਜਾਂ ਫਿਰ ਕਾਨੁੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰੈਸ ਕਾਨਫਰੰਸ ਵਿਚ ਲਗਾਏ ਦੋਸ਼ਾਂ ‘ਤੇ ਸਖ਼ਤ ਪ੍ਰਤੀਕਰਮ ਪ੍ਰਗਟ ਕਰਦਿਆਂ ਸਿਰਸਾ ਨੇ ਕਿਹਾ ਕਿ ਉਹ ਵੇਖ ਕੇ ਹੈਰਾਨ ਹਨ ਕਿ ਚੰਨੀ ਨੇ ਕਿਸ ਆਧਾਰ ‘ਤੇ ਇਹ ਦਾਅਵਾ ਕੀਤਾ ਹੈ ਕਿ ਮੁਆਫੀਨਾਮਾ ਤਿਆਰ ਕਰਨ ਵਾਸਤੇ ਮੈਂ ਕੇਜਰੀਵਾਲ ਦੀ ਮਦਦ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਬਿਆਨ ਨਿਰਾ ਬਕਵਾਸ ਤੇ ਬੇਹੂਦਾ ਹੈ। ਉਹਨਾਂ ਕਿਹਾ ਕਿ ਉਹ ਨੌਟੰਕੀਬਾਜ਼ ਤੇ ਯੂ ਟਰਨ ਲਈ ਮਸ਼ਹੂਰ ਕੇਜਰੀਵਾਲ ਦੀ ਸਹਾਇਤਾ ਕਦੇ ਵੀ ਨਹੀਂ ਕਰ ਸਕਦੇ।

ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਆਪਣੀ ਮੁਆਫੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਕਿਉਂਕਿ ਉਹਨਾਂ ਨੇ ਆਪਣੀ ਪ੍ਰੈਸ ਕਾਨਫਰੰਸ ਵਿਚ ਦਾਅਵਾ ਕੀਤਾ ਹੈ ਜਾਂ ਫਿਰ ਉਹ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ। ਉਹਨਾਂ ਕਿਹਾ ਕਿ ਉਹ ਕਾਨੂੰਨੀ ਤੌਰ ‘ਤੇ ਕਾਰਵਾਈ ਕਰਦਿਆਂ ਇਹ ਯਕੀਨੀ ਬਣਾਉਣਗੇ ਕਿ ਚੰਨੀ ਨੁੰ ਕੌਮੀ ਰਾਜਧਾਨੀ ਤਲਬ ਕੀਤਾ ਜਾਵੇ ਅਤੇ ਦਿੱਤੇ ਬਿਆਨ ਲਈ ਉਹਨਾਂ ‘ਤੇ ਮੁਕੱਦਮਾ ਚਲਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...