September 14, 2026, 1:52 pm
----------- Advertisement -----------
HomeNewsLatest Newsਬੰਗਲੌਰ 'ਚ ਹੋ ਰਹੇ ਸਿੱਖ ਵਿਦਿਆਰਥੀਆਂ ਨਾਲ ਵਿਤਕਰੇ 'ਤੇ ਮਨਜੀਤ ਸਿੰਘ ਜੀਕੇ...

ਬੰਗਲੌਰ ‘ਚ ਹੋ ਰਹੇ ਸਿੱਖ ਵਿਦਿਆਰਥੀਆਂ ਨਾਲ ਵਿਤਕਰੇ ‘ਤੇ ਮਨਜੀਤ ਸਿੰਘ ਜੀਕੇ ਨੇ ਪ੍ਰਗਟਾਇਆ ਰੋਸ

Published on

----------- Advertisement -----------

ਕਰਨਾਟਕ ਵਿਚ ਹਿਜਾਬ ਮਾਮਲੇ ਵਿਚਾਲੇ ਅੱਜ ਇਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਕਰਨਾਟਕ ਦੇ ਬੰਗਲੌਰ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਿਆ ਗਿਆ ਹੈ। ਸਿੱਖ ਵਿਦਿਆਰਥੀਆਂ ਨਾਲ ਹੋ ਰਹੇ ਵਿਤਕਰੇ ਨੂੰ ਲੈਕੇ ਮਨਜੀਤ ਸਿੰਘ ਜੀਕੇ ਨੇ ਰੋਸ ਪ੍ਰਗਟ ਕੀਤਾ ਹੈ। ਜੀਕੇ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਸੀਂ ਸਿੱਖ ਵਿਦਿਆਰਥੀਆਂ ਦੇ ਨਾਲ ਖੜ੍ਹੇ ਹਾਂ। ਜੀਕੇ ਨੇ ਵੀਡੀਓ ਸੁਨੇਹਾ ਜਾਰੀ ਕਰਦਿਆਂ ਦਸਿਆ ਕਿ ਕਰਨਾਟਕ ਵਿੱਚ ਇੱਕ ਸਿੱਖ ਬੱਚੀ ਨੂੰ ਦਸਤਾਰ ਸਣੇ ਕਾਲਜ਼ ਆਉਣ ਤੋਂ ਰੋਕਣ ਅਤੇ 6 ਸ਼ਾਲ ਦੇ ਸਿੱਖ ਬੱਚੇ ਨੂੰ ਪਟਕੇ ਸਣੇ ਸਕੂਲ ਵਿੱਚ ਦਾਖਲਾ ਦੇਣ ਤੋਂ ਇਨਕਾਰ ਕਰਨ ਦੀ ਖਬਰਾਂ ਆਈਆਂ ਹਨ। ਹਾਲਾਂਕਿ ਇਸ ਪਿੱਛੇ ਵਿਦਿਅਕ ਅਦਾਰਿਆਂ ਵੱਲੋਂ ਹਿਜਾਬ ਮਾਮਲੇ ਵਿੱਚ ਕਰਨਾਟਕ ਹਾਈ ਕੋਰਟ ਦੇ ਆਏ ਅੰਤਰਿਮ ਆਦੇਸ਼ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਪਰ ਅਸੀਂ ਇਸ ਵਿਤਕਰੇ ਨੂੰ ਕਿਸੀ ਕੀਮਤ ਉਤੇ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਾਂ।
ਜੀਕੇ ਨੇ ਦੱਸਿਆ ਕਿ ਲੋੜ ਪੈਣ ‘ਤੇ ਕਾਨੂੰਨੀ ਲੜਾਈ ਲਈ ਅਸੀਂ ਕਰਨਾਟਕ ਹਾਈ ਕੋਰਟ, ਸੁਪਰੀਮ ਕੋਰਟ ਜਾਂ ਕੌਮੀ ਘੱਟ ਗਿਣਤੀ ਕਮਿਸ਼ਨ ਆਦਿਕ ਤੋਂ ਲੈਕੇ ਸਿਆਸੀ ਲੜਾਈ ਲਈ ਸੜਕਾਂ ‘ਤੇ ਵੀ ਉਤਰ ਸਕਦੇ ਹਾਂ।
ਦਸ ਦਈਏ ਕਿ ਐਸ ਜੀ ਪੀ ਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਕਰਨਾਟਕਾ ਦੇ ਬੰਗਲੌਰ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਜਿਥੇ ਸੂਬੇ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੀ ਬਰਕਰਾਰੀ ਯਕੀਨੀ ਬਣਾਉਣ ਲਈ ਕਿਹਾ, ਉਥੇ ਹੀ ਭਾਰਤ ਲਈ ਸਿੱਖਾਂ ਦੇ ਯੋਗਦਾਨ ਨੂੰ ਵੀ ਯਾਦ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...