October 11, 2026, 4:19 am
----------- Advertisement -----------
HomeNewsLatest Newsਮਾਨ ਵੱਲੋਂ ਸੂਬੇ ਦੇ ਸੈਰ ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ...

ਮਾਨ ਵੱਲੋਂ ਸੂਬੇ ਦੇ ਸੈਰ ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ-ਕਲਪ ਕਰਨ ਦਾ ਐਲਾਨ

Published on

----------- Advertisement -----------

ਬਠਿੰਡਾ, 27 ਦਸੰਬਰ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ਕੀਤਾ।
ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ ਸਮੱਸਿਅਵਾਂ ਬਾਰੇ ਜਾਣਿਆ। ਭਗਵੰਤ ਮਾਨ ਨੇ ਪਹਿਲ ਦੇ ਆਧਾਰ ਉੱਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸ਼ਹਿਰ ਵਿੱਚ ਟਰੈਫ਼ਿਕ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਦੇ ਮੱਦੇਨਜ਼ਰ ਤੇ ਨਵੇਂ ਬੱਸ ਸਟੈਂਡ ਦੀ ਮੰਗ ਰੱਖੀ, ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਨੂੰ ਇੱਕ ਹੋਰ ਨਵਾਂ ਬੱਸ ਸਟੈਂਡ ਜਲਦ ਦਿੱਤਾ ਜਾਵੇਗਾ। ਇਸ ਮੌਕੇ ਬਠਿੰਡਾ ਸ਼ਹਿਰ ਵਾਸੀਆਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੇ ਝੀਲ ਨੰਬਰ ਇਕ ਨੂੰ ਪਾਣੀ ਦੇ ਟੈਂਕ ਵਜੋਂ ਵਰਤਣ ਲਈ ਕਾਰਪੋਰੇਸ਼ਨ ਤੇ ਪਾਵਰਕੌਮ ਨੂੰ ਸਾਂਝੇ ਤੌਰ ਤੇ ਇਸ ਪ੍ਰੋਜੈਕਟ ਨੂੰ ਜਲਦ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਮਾਲਵੇ ਵਿੱਚ ਟੂਰਿਸਟ ਹੱਬ ਵਜੋਂ ਵਿਕਾਸਤ ਕਰਨ ਦੇ ਮੱਦੇਨਜ਼ਰ ਬਠਿੰਡਾ ਝੀਲਾਂ ਦੇ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਵੀ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਤੇ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਚੱਕਰਵਿਊ ਵਿੱਚੋਂ ਬਾਹਰ ਕੱਢ ਕੇ ਘੱਟ ਖ਼ਰਚੇ ਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕੀਤਾ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਦੇ ਮੱਦੇਨਜ਼ਰ ਨਵੇਂ ਕਲਾਸਰੂਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...